27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਰਕਾਰੀ ਹਾਈ ਸਕੂਲ ਮਾਧੋਪੁਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਮਨਪ੍ਰੀਤ ਸਿੰਘ)-ਸਕੂਲ ਸਿੱਖਿਆ ਵਿਭਾਗ ਵਲੋਂ ਜੂਨੀਅਰ ਵਰਗ ਜਮਾਤ ਛੇਵੀਂ ਤੋਂ ਅੱਠਵੀਂ ਦੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ਸਰਕਾਰੀ ਹਾਈ ਸਕੂਲ ਮਾਧੋਪੁਰ ਵਿਖੇ ਕਰਵਾਏ ਗਏ। ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚੋਂ ਬਲਾਕ ਪੱਧਰ ’ਤੇ ਜੇਤੂ ਰਹੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 28-11-2026
ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਮਨਪ੍ਰੀਤ ਸਿੰਘ)-ਸਕੂਲ ਸਿੱਖਿਆ ਵਿਭਾਗ ਵਲੋਂ ਜੂਨੀਅਰ ਵਰਗ ਜਮਾਤ ਛੇਵੀਂ ਤੋਂ ਅੱਠਵੀਂ ਦੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ਸਰਕਾਰੀ ਹਾਈ ਸਕੂਲ ਮਾਧੋਪੁਰ ਵਿਖੇ ਕਰਵਾਏ ਗਏ। ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚੋਂ ਬਲਾਕ ਪੱਧਰ ’ਤੇ ਜੇਤੂ ਰਹੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ) ਰਵਿੰਦਰ ਕੌਰ ਨੇ ਦੱਸਿਆ ਕਿ ਇਸ ਵਿਗਿਆਨ ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਵਲੋਂ ਵਿਗਿਆਨ ਵਿਸ਼ੇ ਨਾਲ ਸਬੰਧਿਤ ਛੇ ਵੱਖ-ਵੱਖ ਥੀਮਾਂ ਆਰਟੀਫਿਸ਼ੀਅਲ ਇੰਟੈਲੀਜੈਂਸ, ਗਰੀਨ ਐਨਰਜੀ ਐਂਡ ਇਨਵਾਇਰਮੈਂਟਲ ਕੰਜ਼ਰਵੇਸ਼ਨ, ਹੈਲਥ ਹਾਈਜੀਨ ਐਂਡ ਸੈਨੀਟੇਸ਼ਨ, ਇੰਡੀਜੀਨੀਅਸ ਐਗਰੀਕਲਚਰਲ ਪ੍ਰੈਕਟਿਸ, ਸਾਇੰਸ ਫ਼ਾਰ ਰੂਰਲ ਟਰਾਂਸਫੋਰਮੇਸ਼ਨ ਅਤੇ ਡਿਜਾਸਟਰ ਮੈਨੇਜਮੈਂਟ ਅਧੀਨ ਸ਼ਾਨਦਾਰ ਮਾਡਲ ਤੇ ਵਿਗਿਆਨਕ ਪ੍ਰੋਜੈਕਟ ਤਿਆਰ ਕਰਕੇ ਪੇਸ਼ ਕੀਤੇ ਗਏ। ਜੱਜਮੈਂਟ ਕਮੇਟੀ ਵਲੋਂ ਵਿਦਿਆਰਥੀਆਂ ਦੇ ਮਾਡਲਾਂ ਦੀ ਨਵੀਨਤਾ, ਵਿਗਿਆਨਕ ਸੋਚ, ਉਪਯੋਗਤਾ ਅਤੇ ਪੇਸ਼ਕਾਰੀ ਦੇ ਆਧਾਰ ’ਤੇ ਜੇਤੂਆਂ ਦੀ ਚੋਣ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਥੀਮਾਂ ਅਧੀਨ ਸਰਕਾਰੀ ਹਾਈ ਸਕੂਲ ਜਟਾਣਾ ਉਚਾ ਦੇ ਆਕਾਸ਼ ਵਰਮਾ, ਸਰਕਾਰੀ ਮਿਡਲ ਸਕੂਲ ਸੌਂਟੀ ਦੇ ਫੁਜੈਲ ਅੰਸਾਰੀ, ਸਰਕਾਰੀ ਹਾਈ ਸਕੂਲ ਖਨਿਆਣ ਦੀ ਖੁਸ਼ਪ੍ਰੀਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨੈਲੀ ਦੀ ਮੰਨਤ ਦੀਪ ਕੌਰ, ਸਰਕਾਰੀ ਹਾਈ ਸਕੂਲ ਬ੍ਰਾਹਮਣ ਮਾਜਰਾ ਦੇ ਕਨਵ ਅਤੇ ਸਰਕਾਰੀ ਮਿਡਲ ਸਕੂਲ ਮਹਿਤਾਬਗੜ੍ਹ ਦੀ ਲਵਜੀਤ ਕੌਰ ਜੇਤੂ ਰਹੇ। ਜੇਤੂ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਜੇਤੂ ਟੀਮਾਂ ਹੁਣ ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲਿਆਂ ਵਿਚ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੀਆਂ। ਇਸ ਮੌਕੇ ਜ਼ਿਲ੍ਹਾ ਨੋਡਲ ਇੰਚਾਰਜ ਕਮਲਵੀਰ ਕੌਰ, ਸਰਕਾਰੀ ਹਾਈ ਸਕੂਲ ਮਾਧੋਪੁਰ ਦੇ ਮੁਖੀ ਜਤਿੰਦਰ ਸਿੰਘ, ਰਾਜਵੀਰ ਕੌਰ ਲੈਕਚਰਾਰ ਬਾਇਓਲੌਜੀ, ਰੁਪਿੰਦਰ ਸਿੰਘ ਲੈਕਚਰਾਰ ਫਿਜ਼ਿਕਸ, ਇਕਬਾਲ ਸਿੰਘ, ਵਰਿੰਦਰ ਸਿੰਘ, ਨੀਰਜ, ਅਮਰੀਕ ਸਿੰਘ ਅਤੇ ਪ੍ਰੀਤਕਮਲ ਕੌਰ ਸਾਰੇ ਸਾਇੰਸ ਮਾਸਟਰ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਹੇਤਿੰਦਰ ਸੂਰੀ ਨੇ 25 ਸਾਲ ਦੀ ਸੇਵਾ ਵਿਚ 25 ਰਾਸ਼ਟਰੀ ਤੇ ਅੰਤਰਰਾਸ਼ਟਰੀ ਰਿਕਾਰਡ ਬਣਾਏ ਡਾ. ਹਿਤੇਂਦਰ ਸੂਰੀ ਤੇ ਰਾਣਾ... ਅਗਲੀ ਖ਼ਬਰ ਭੜੀ ਵਿਖੇ ਸਰਕਾਰੀ ਸਕੂਲ ਦੇ ਸਾਹਮਣੇ ਖੜ੍ਹਾ ਸੁੱਕਾ ਦਰੱਖ਼ਤ ਕਿਸੇ ਵੀ ਵੇਲੇ ਬਣ ਸਕਦਾ ਹਾਦਸੇ ਦਾ ਕਾਰਨ
Ad Position 24