ਹੰਸਾਲੀ ਵਿਖੇ ਲੋੜਵੰਦ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਉਣਾ ਨੇਕ ਉਪਰਾਲਾ-ਡਾ. ਹਰਬੰਸ ਲਾਲ
ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਨਵ-ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੱਤਾ
ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਸੁਰਜੀਤ ਸਿੰਘ ਸਾਹੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਡੇਰਾ ਹੰਸਾਲੀ ਵਿਖੇ ਬਾਬਾ ਪਰਮਜੀਤ ਸਿੰਘ ਵਲੋਂ 29 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਉਣ ਦਾ ਉਪਰਾਲਾ ਬਹੁਤ ਹੀ ਨੇਕ ਅਤੇ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਸਾਬਕਾ ਮੰਤਰੀ ਤੇ ਭਾਜਪਾ ਆਗੂ ਡਾ.
ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਸੁਰਜੀਤ ਸਿੰਘ ਸਾਹੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਡੇਰਾ ਹੰਸਾਲੀ ਵਿਖੇ ਬਾਬਾ ਪਰਮਜੀਤ ਸਿੰਘ ਵਲੋਂ 29 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਉਣ ਦਾ ਉਪਰਾਲਾ ਬਹੁਤ ਹੀ ਨੇਕ ਅਤੇ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਸਾਬਕਾ ਮੰਤਰੀ ਤੇ ਭਾਜਪਾ ਆਗੂ ਡਾ. ਹਰਬੰਸ ਲਾਲ ਨੇ ਸਮਾਗਮ ਵਿਚ ਸ਼ਿਰਕਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਵਰਗੇ ਪਵਿੱਤਰ ਦਿਹਾੜੇ ’ਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਕਰਵਾਉਣਾ ਮਨੁੱਖਤਾ ਦੀ ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਬਿਹਤਰੀਨ ਮਿਸਾਲ ਹੈ। ਅਜਿਹੇ ਉਪਰਾਲੇ ਨਾ ਸਿਰਫ਼ ਲੋੜਵੰਦ ਪਰਿਵਾਰਾਂ ਦਾ ਆਰਥਿਕ ਬੋਝ ਘਟਾਉਂਦੇ ਹਨ, ਸਗੋਂ ਸਮਾਜ ਵਿਚ ਆਪਸੀ ਸਾਂਝ, ਬਰਾਬਰੀ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਇਸ ਮੌਕੇ ਡਾ. ਹਰਬੰਸ ਲਾਲ ਨੇ 29 ਨਵ-ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੰਦਿਆਂ ਉਨ੍ਹਾਂ ਦੇ ਸੁਖੀ ਵਿਆਹੁਤਾ ਜੀਵਨ ਅਤੇ ਚੜ੍ਹਦੀ ਕਲਾ ਦੀ ਕਾਮਨਾ ਕੀਤੀ। ਉਨ੍ਹਾਂ ਬਾਬਾ ਪਰਮਜੀਤ ਸਿੰਘ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਅਤੇ ਧਾਰਮਿਕ ਕਾਰਜਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਦੇ ਸਮਰੱਥ ਲੋਕਾਂ ਨੂੰ ਵੀ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅਜਿਹੇ ਉਪਰਾਲਿਆਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਸਮਾਗਮ ਵਿਚ ਜ਼ਿਲ੍ਹਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸਾਧੂ ਰਾਮ ਭੱਟ ਮਾਜਰਾ, ਰਾਜਿੰਦਰ ਸਿੰਘ ਗਰੇਵਾਲ, ਅਵਤਾਰ ਸਿੰਘ ਬਧੌਛੀ ਕਲਾਂ, ਮਨਜੀਤ ਸਿੰਘ ਸਰਹਿੰਦ, ਮਨਦੀਪ ਸਿੰਘ ਭਗੜਾਣਾ, ਭਾਜਪਾ ਆਗੂ ਨੰਬਰਦਾਰ ਮੋਹਨ ਸਿੰਘ ਚੁੰਨੀ ਖ਼ੁਰਦ, ਡਾ. ਮੋਹਨ ਲਾਲ ਸਲੇਮਪੁਰ, ਜਗਜੀਤ ਸਿੰਘ ਖੇੜਾ, ਰਣਜੀਤ ਸਿੰਘ ਝਾਂਮਪੁਰ, ਜਸਪ੍ਰੀਤ ਕੌਰ ਖੇੜਾ, ਹਜ਼ਾਰਾ ਸਿੰਘ ਮੁਕਾਰੋਂਪੁਰ, ਅਜੇਵੀਰ ਸਿੰਘ ਗਡਹੇੜਾ, ਐਡਵੋਕੇਟ ਆਸ਼ਾ ਸੂਦ, ਨੀਰਜ ਸੂਦ, ਸੁਮਿਤ ਮੋਦੀ, ਗੁਰਦੀਪ ਸਿੰਘ ਭਾਗਨਪੁਰ ਅਤੇ ਸੁਨੀਲ ਵਰਮਾ ਸੋਨੂ ਓ.ਪੀ. ਜਿਊਲਰਜ਼ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।