27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਸਾਲਾਨਾ ਸਮਾਗਮ ਕਰਵਾਇਆ ਹੋਣਹਾਰ ਵਿਦਿਆਰਥੀਆਂ ਨੂੰ ਤਗਮੇ ਤੇ ਟਰਾਫ਼ੀਆਂ ਨਾਲ ਕੀਤਾ ਸਨਮਾਨਿਤ

ਖਮਾਣੋਂ, 27 ਨਵੰਬਰ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਿਰ, ਖਮਾਣੋਂ ਵਿਖੇ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦਾ ਵਿਹੜਾ ਵਿਦਿਆਰਥੀਆਂ ਦੀਆਂ ਰੰਗਾ-ਰੰਗ ਸਭਿਆਚਾਰਕ ਪੇਸ਼ਕਾਰੀਆਂ ਨਾਲ ਰੰਗੀਨ ਹੋ ਗਿਆ।

Ad Position 21
No active advertisement
ਅਜੀਤ ਡੈਸਕ 28-11-2026
ਖਮਾਣੋਂ, 27 ਨਵੰਬਰ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਿਰ, ਖਮਾਣੋਂ ਵਿਖੇ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦਾ ਵਿਹੜਾ ਵਿਦਿਆਰਥੀਆਂ ਦੀਆਂ ਰੰਗਾ-ਰੰਗ ਸਭਿਆਚਾਰਕ ਪੇਸ਼ਕਾਰੀਆਂ ਨਾਲ ਰੰਗੀਨ ਹੋ ਗਿਆ। ਸਮਾਗਮ ਵਿਚ ਐਸ.ਡੀ.ਐਮ. ਖਮਾਣੋਂ ਅਭਿਮਨਿਊ ਮਲਿਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਤੋਂ ਇਲਾਵਾ ਦਰਬਾਰਾ ਸਿੰਘ, ਆਰ.ਟੀ ਆਈ.ਏ.ਐਸ ਅਧਿਕਾਰੀ, ਜਤਿੰਦਰ ਸ਼ਰਮਾ, ਡਾ. ਸੁਨੀਲ ਗੁਪਤਾ, ਕਲੱਸਟਰ ਮੁਖੀ, ਡਾ. ਸ਼ਰਨਜੀਤ ਸਿੰਘ, ਸਕੂਲ ਕਮੇਟੀ ਮੈਂਬਰ, ਟੀ.ਐੱਸ. ਡੋਗਰਾ, ਸੇਵਾਮੁਕਤ ਸਪੋਰਟਸ ਡਾਇਰੈਕਟਰ, ਡਾ. ਜਗਦੀਪ ਰਾਣਾ, ਰੂਬੀ ਕਾਲੜਾ, ਦੀਪਿਕਾ, ਡਾ. ਗੁਰਪ੍ਰੀਤ ਸਿੰਘ, ਐੱਸ.ਐੱਮ . ਓ. ਖਮਾਣੋਂ, ਪੰਕਜ ਕਾਲੜਾ, ਦਵਿੰਦਰ ਦਾਨੀਆ, ਦੀਪਕ ਵਰਮਾ, ਰਾਜੇਸ਼ ਕੁਮਾਰ, ਪ੍ਰਿੰਸੀਪਲ ਮੋਰਿੰਡਾ ਅਤੇ ਕੁਲਵਿੰਦਰ ਸਿੰਘ ਸਮੇਤ ਕਈ ਪਤਵੰਤੇ ਹਾਜ਼ਰ ਸਨ। ਸਕੂਲ ਦੀ ਪ੍ਰਿੰਸੀਪਲ ਗੁਰਪ੍ਰੀਤ ਕੌਰ ਵਲੋਂ ਸਮੂਹ ਮਹਿਮਾਨਾਂ ਦਾ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੀ ਬੈਂਡ ਟੀਮ ਵਲੋਂ ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਦੇ ਸ਼ਾਨਦਾਰ ਸਵਾਗਤ ਨਾਲ ਹੋਈ। ਇਸ ਉਪਰੰਤ ਮੁੱਖ ਮਹਿਮਾਨ ਅਤੇ ਹੋਰ ਮਹਿਮਾਨਾਂ ਵਲੋਂ ਜੋਤੀ ਪ੍ਰਚੰਡ ਕਰਕੇ ਸਮਾਗਮ ਦਾ ਰਸਮੀ ਉਦਘਾਟਨ ਕੀਤਾ ਗਿਆ। ਦੀਪ ਮੰਤਰ ਤੇ ਸ਼ਬਦ ਗਾਇਨ ਨਾਲ ਸਮੁੱਚਾ ਮਾਹੌਲ ਅਧਿਆਤਮਿਕਤਾ ਅਤੇ ਸ਼ਰਧਾ ਨਾਲ ਭਰ ਗਿਆ। ਸਮਾਗਮ ਦਾ ਮੁੱਖ ਆਕਰਸ਼ਣ ਵਿਦਿਆਰਥੀਆਂ ਵਲੋਂ ਪੇਸ਼ ਕੀਤਾ ਗਿਆ ਰੰਗਾ-ਰੰਗ ਸਭਿਆਚਾਰਕ ਪ੍ਰੋਗਰਾਮ ਰਿਹਾ। ਵਿਦਿਆਰਥੀਆਂ ਨੇ ਭਾਰਤੀ ਸੱਭਿਅਤਾ, ਸੱਭਿਆਚਾਰ ਅਤੇ ਪਰੰਪਰਾਵਾਂ ਨੂੰ ਦਰਸਾਉਂਦੀਆਂ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਛੋਟੇ ਬੱਚਿਆਂ ਵਲੋਂ ਪੇਸ਼ ਕੀਤੀਆਂ ਮਨਮੋਹਕ ਵੰਨਗੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਉਨ੍ਹਾਂ ਦੇ ਸੁੰਦਰ ਪਹਿਰਾਵੇ ਅਤੇ ਆਤਮਵਿਸ਼ਵਾਸ ਨਾਲ ਭਰਪੂਰ ਪੇਸ਼ਕਾਰੀਆਂ ਨੇ ਮਾਪਿਆਂ ਤੇ ਮਹਿਮਾਨਾਂ ਦਾ ਮਨ ਮੋਹ ਲਿਆ। ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਵਿਚ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਸੁਚੱਜੀ ਅਗਵਾਈ ਸਾਫ਼ ਝਲਕ ਰਹੀ ਸੀ। ਇਸ ਮੌਕੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਖੇਡ ਮੁਕਾਬਲਿਆਂ ਵਿਚ ਤਗਮੇ ਜਿੱਤਣ, ਪਹਿਲਾ ਸਥਾਨ ਪ੍ਰਾਪਤ ਕਰਨ ਅਤੇ ਹੋਰ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਵਲੋਂ ਤਗਮੇ ਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਮਾਪਿਆਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਅਤੇ ਆਪਣੇ ਬੱਚਿਆਂ ਦੀਆਂ ਪੇਸ਼ਕਾਰੀਆਂ ਦਾ ਅਨੰਦ ਮਾਣਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਮੁੱਖ ਮਹਿਮਾਨ ਅਭਿਮਨਿਊ ਮਲਿਕ ਅਤੇ ਹੋਰ ਵਿਸ਼ੇਸ਼ ਮਹਿਮਾਨਾਂ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਅੰਤ ਵਿਚ ਸਕੂਲ ਦੀ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਸਮਾਗਮ ਵਿਚ ਸ਼ਿਰਕਤ ਕਰਨ ਵਾਲੇ ਸਮੂਹ ਮਹਿਮਾਨਾਂ, ਮਾਪਿਆਂ ਅਤੇ ਹੋਰ ਪਤਵੰਤਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੇ ਸਮਰਪਣ ਅਤੇ ਮਾਪਿਆਂ ਵਲੋਂ ਦਿੱਤੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਅੰਦਰ ਛੁਪੀਆਂ ਪ੍ਰਤਿਭਾਵਾਂ ਨੂੰ ਨਿਖਾਰਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮੁੱਚੇ ਤੌਰ ’ਤੇ ਇਹ ਸਾਲਾਨਾ ਸਮਾਗਮ ਵਿਦਿਆਰਥੀਆਂ ਦੀ ਪ੍ਰਤਿਭਾ, ਭਾਰਤੀ ਸੱਭਿਆਚਾਰ ਅਤੇ ਸਕੂਲ ਦੀਆਂ ਸ਼ਾਨਦਾਰ ਪਰੰਪਰਾਵਾਂ ਦੀ ਯਾਦਗਾਰੀ ਝਲਕ ਬਣ ਕੇ ਸਮਾਪਤ ਹੋਇਆ।
Ad Position 22
No active advertisement
ਪਿਛਲੀ ਖ਼ਬਰ ਗੁੱਜਰ ਮਹਾਂ ਸਭਾ ਦੇ ਪੰਜਾਬ ਦੇ ਪ੍ਰਧਾਨ ਬਲਰਾਜ ਸਿੰਘ ਖਾਂਗ ਵਲੋਂ ਬੀਬੀ ਲੂੰਬਾ ਦੇ ਸਮਰਥਨ ਦਾ ਐਲਾਨ ਅਗਲੀ ਖ਼ਬਰ ਮਾਰਕਫੈੱਡ ਵਲੋਂ ਸਹਿਕਾਰੀ ਸਭਾਵਾਂ ਨੂੰ 2.75 ਲੱਖ ਰੁਪਏ ਦਾ ਬੋਨਸ ਵੰਡਿਆ ਪਸ਼ੂ ਖ਼ੁਰਾਕ ਅਤੇ ਦਵਾਈਆਂ ਦੀ ਵਿੱਕਰੀ ਵਿਚ ਵਧੀ...
Ad Position 24