27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਬਾਦਲਾਂ ਤੇ ਭਾਜਪਾ ਨੂੰ ਪੰਜਾਬ ਦੇ ਲੋਕ ਮੂੰਹ ਨਹੀਂ ਲਾਉਣਗੇ-ਖ਼ਾਲਸਪੁਰ ਪੰਜਾਬ ਦੇ ਧਾਰਮਿਕ ਅਤੇ ਆਰਥਿਕ ਨੁਕਸਾਨ ਲਈ ਪਿਛਲੀਆਂ ਸਰਕਾਰਾਂ ਨੂੰ ਠਹਿਰਾਇਆ ਜ਼ਿੰਮੇਵਾਰ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਸੁਰਜੀਤ ਸਿੰਘ ਸਾਹੀ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੂਬਾ ਮੀਤ ਪ੍ਰਧਾਨ ਮਾਸਟਰ ਚਰਨਜੀਤ ਸਿੰਘ ਖਾਲਸਪੁਰ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਬਾਦਲ ਦਲ ਅਤੇ ਭਾਜਪਾ ਨੂੰ ਹੁਣ ਸਿਆਸੀ ਤੌਰ ’ਤੇ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਪਾਰਟੀਆਂ ਦੀਆਂ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਅਤੇ ਪੰਜਾਬ ਦੇ ਹੱਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਨਾਰਾਜ਼ ਹਨ।

Ad Position 21
No active advertisement
ਅਜੀਤ ਡੈਸਕ 28-11-2026
ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਸੁਰਜੀਤ ਸਿੰਘ ਸਾਹੀ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੂਬਾ ਮੀਤ ਪ੍ਰਧਾਨ ਮਾਸਟਰ ਚਰਨਜੀਤ ਸਿੰਘ ਖਾਲਸਪੁਰ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਬਾਦਲ ਦਲ ਅਤੇ ਭਾਜਪਾ ਨੂੰ ਹੁਣ ਸਿਆਸੀ ਤੌਰ ’ਤੇ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਪਾਰਟੀਆਂ ਦੀਆਂ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਅਤੇ ਪੰਜਾਬ ਦੇ ਹੱਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਨਾਰਾਜ਼ ਹਨ। ਖਾਲਸਪੁਰ ਨੇ ਦੋਸ਼ ਲਾਇਆ ਕਿ ਬਾਦਲਾਂ ਦੇ ਰਾਜ ਦੌਰਾਨ ਸਿੱਖ ਧਾਰਮਿਕ ਸੰਸਥਾਵਾਂ ਦੀ ਸਿਆਸੀ ਹਿਤਾਂ ਲਈ ਵਰਤੋਂ ਕੀਤੀ ਗਈ, ਸਿੱਖ ਕੌਮ ਵਿਚ ਵੰਡੀਆਂ ਪਾਈਆਂ ਗਈਆਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾਈ ਗਈ। ਉਨ੍ਹਾਂ ਕਿਹਾ ਕਿ ਇਸੇ ਦੌਰਾਨ ਪੰਜਾਬ ਸਿਰ ਕਰਜ਼ੇ ਦਾ ਬੋਝ ਵਧਿਆ, ਕਿਸਾਨੀ ਆਰਥਿਕ ਸੰਕਟ ਵਿਚ ਘਿਰੀ, ਬੇਰੁਜ਼ਗਾਰੀ ਵਧੀ ਅਤੇ ਸਨਅਤੀ ਖੇਤਰ ਨੂੰ ਵੀ ਨੁਕਸਾਨ ਹੋਇਆ। ਉਨ੍ਹਾਂ ਭਾਜਪਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਚੰਡੀਗੜ੍ਹ ਪੰਜਾਬ ਨੂੰ ਦੇਣ, ਪੰਜਾਬੀ ਬੋਲਦੇ ਇਲਾਕਿਆਂ, ਦਰਿਆਈ ਪਾਣੀਆਂ ਅਤੇ ਕਿਸਾਨਾਂ ਦੀਆਂ ਮੰਗਾਂ ਵਰਗੇ ਅਹਿਮ ਮੁੱਦੇ ਕੇਂਦਰ ਸਰਕਾਰ ਵਲੋਂ ਲੰਮੇ ਸਮੇਂ ਤੋਂ ਹੱਲ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਨੇ ਦੇਸ਼ ਦੀ ਖ਼ਾਤਰ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਪਰ ਪੰਜਾਬ ਦੇ ਹੱਕਾਂ ਦੀ ਗੱਲ ਆਉਣ ’ਤੇ ਕੇਂਦਰ ਵਲੋਂ ਸੂਬੇ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾਂਦਾ ਰਿਹਾ ਹੈ। ਇਸ ਲਈ ਪੰਜਾਬ ਦੇ ਲੋਕਾਂ ਨੂੰ ਅਕਾਲੀ-ਭਾਜਪਾ ਗੱਠਜੋੜ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕਰਾਰੀ ਹਾਰ ਦੇਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਸਵ.ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਮੋਗਾ ਵਿਖੇ 8 ਦਸੰਬਰ ਨੂੰ ਅਕਾਲੀ-ਭਾਜਪਾ ਦੀ ਸਾਂਝੀ ਰੈਲੀ ਹੋਵੇਗੀ-ਦਰਬਾਰਾ ਸਿ... ਅਗਲੀ ਖ਼ਬਰ ਪੀ.ਆਈ.ਐਮ.ਟੀ. ਵਿਚ ਸੰਵਿਧਾਨ ਦਿਵਸ ਉਤਸ਼ਾਹ ਨਾਲ ਮਨਾਇਆ
Ad Position 24