28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਜਨਗਣਨਾ -2027 ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਪੱਤਰ ਪ੍ਰੇਰਕ)-ਤਹਿਸੀਲ ਦਫ਼ਤਰ ਬਸੀ ਪਠਾਣਾਂ ਵਲੋਂ ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਜਨਗਣਨਾ-2027 (ਫੇਜ਼-2) ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਤੇ ਇਸ ਵਿਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਦੇ ਮੰਤਵ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਅਗਵਾਈ ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ ਨੇ ਕੀਤੀ।

Ad Position 21
No active advertisement
ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਜਨਗਣਨਾ-2027 ਸੰਬੰਧੀ ਜਾਗਰੂਕਤਾ ਕੈਂਪ ਦੌਰਾਨ ਸੰਬੋਧਨ ਕਰਦੇ ਹੋਏ। ਅਜੀਤ ਤਸਵੀਰ 29-11-2026
ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਪੱਤਰ ਪ੍ਰੇਰਕ)-ਤਹਿਸੀਲ ਦਫ਼ਤਰ ਬਸੀ ਪਠਾਣਾਂ ਵਲੋਂ ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਵਿਖੇ ਜਨਗਣਨਾ-2027 (ਫੇਜ਼-2) ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਤੇ ਇਸ ਵਿਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਦੇ ਮੰਤਵ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਅਗਵਾਈ ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ ਨੇ ਕੀਤੀ। ਸੈਮੀਨਾਰ ਦੌਰਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਮਾਸਟਰ ਟ੍ਰੇਨਰ ਪਰਵਿੰਦਰ ਸਿੰਘ ਵਲੋਂ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਜਨਗਣਨਾ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਅਪੀਲ ਕੀਤੀ ਕਿ ਉਹ ਸੈਲਫ-ਇਨੂਮਰੇਸ਼ਨ (ਸਵੈ-ਗਣਨਾ) ਪ੍ਰਕਿਰਿਆ ਰਾਹੀਂ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ। ਉਨ੍ਹਾਂ ਦੱਸਿਆ ਕਿ ਨਾਗਰਿਕ ਘਰ ਬੈਠੇ ਹੀ ਆਨਲਾਈਨ ਪੋਰਟਲ ਰਾਹੀਂ ਆਪਣੇ ਪਰਿਵਾਰ ਦੇ ਸਾਰੇ ਮੈਂਬਰਾਂ ਸਬੰਧੀ ਜਾਣਕਾਰੀ ਖ਼ੁਦ ਦਰਜ ਕਰ ਸਕਦੇ ਹਨ। ਇਹ ਸਹੂਲਤ 16 ਤੋਂ 30 ਨਵੰਬਰ ਤੱਕ ਉਪਲਬਧ ਹੈ। ਇਸ ਮੌਕੇ ਜ਼ਿਲ੍ਹਾ ਤਕਨੀਕੀ ਜਨਗਣਨਾ ਕੋਆਰਡੀਨੇਟਰ ਚਨਪ੍ਰੀਤ ਸਿੰਘ, ਤਕਨੀਕੀ ਸਹਾਇਕ ਹਰਪ੍ਰੀਤ ਕੌਰ, ਕੰਪਿਊਟਰ ਫੈਕਲਟੀ ਅਮਨਪ੍ਰੀਤ ਕੌਰ ਅਤੇ ਮਾਸਟਰ ਟਰੇਨਰ ਰਾਕੇਸ਼ ਤੇ ਹਰਜੀਤ ਕੌਰ ਸ਼ਾਮਿਲ ਸਨ। ਕਾਲਜ ਵਲੋਂ ਇੰਚਾਰਜ ਡਾ. ਜਸਵਿੰਦਰ ਕੌਰ ਨੇ ਆਏ ਹੋਏ ਅਧਿਕਾਰੀਆਂ ਦਾ ਸਵਾਗਤ ਕੀਤਾ ਅਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਪੂਰੇ ਕੈਂਪ ਦਾ ਸੰਚਾਲਨ ਪ੍ਰੋਫੈਸਰ ਅਮਨ ਸ਼ਰਮਾ ਵਲੋਂ ਬਾਖ਼ੂਬੀ ਕੀਤਾ ਗਿਆ, ਜਿਸ ਵਿਚ ਡਾ. ਗੀਤ ਲਾਂਬਾ, ਸਮੂਹ ਕਾਲਜ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਅੰਤ ਵਿਚ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਖ਼ੁਦ ਸਵੈ-ਗਣਨਾ ਕਰਨ ਦੇ ਨਾਲ-ਨਾਲ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਜਾਗਰੂਕ ਕਰਨ ਤਾਂ ਜੋ ਜਨਗਣਨਾ ਦੇ ਇਸ ਰਾਸ਼ਟਰੀ ਕਾਰਜ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਅੱਜ ਵਾਰਾਨਸੀ ਵਿਖੇ ਕਰਵਾਇਆ ਜਾਵੇਗਾ ਕੀਰਤਨ ਸਮਾਗਮ-ਸੌਂਦ ਅਗਲੀ ਖ਼ਬਰ ਪੀ . ਆਈ . ਐਮ . ਟੀ ਅਤੇ ਵੀ . ਆਈ . ਕਿਉਂ ਟੈਕਨਾਲੋਜੀ ਨੇ ਵਿਦਿਆਰਥੀਆਂ ਨੂੰ ਏ . ਆਈ ਅਤੇ ਆਈ . ਟੀ ਵਿਚ ਨਵੇਂ ਮੌਕੇ ਪ੍...
Ad Position 24