29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਚਾਰ ਸਾਲ ਪਹਿਲਾਂ ਲਾਈ ਤ੍ਰਿਵੇਣੀ ਪੁੱਟਣ ਵਿਰੁੱਧ ਤਲਾਣੀਆਂ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਸੁਰਜੀਤ ਸਿੰਘ ਸਾਹੀ)-ਪਿੰਡ ਤਲਾਣੀਆਂ ਵਿਖੇ ਚਾਰ ਸਾਲ ਪਹਿਲਾਂ ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਵਲੋਂ ਲਗਾਈ ਗਈ ਤ੍ਰਿਵੈਣੀ ਅਤੇ ਹੋਰ ਹਰੇ-ਭਰੇ ਦਰਖ਼ਤ ਪੁੱਟੇ ਜਾਣ ਦੇ ਰੋਸ ਵਜੋਂ ਪਿੰਡ ਵਾਸੀਆਂ ਨੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 30-11-2026
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਸੁਰਜੀਤ ਸਿੰਘ ਸਾਹੀ)-ਪਿੰਡ ਤਲਾਣੀਆਂ ਵਿਖੇ ਚਾਰ ਸਾਲ ਪਹਿਲਾਂ ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਵਲੋਂ ਲਗਾਈ ਗਈ ਤ੍ਰਿਵੈਣੀ ਅਤੇ ਹੋਰ ਹਰੇ-ਭਰੇ ਦਰਖ਼ਤ ਪੁੱਟੇ ਜਾਣ ਦੇ ਰੋਸ ਵਜੋਂ ਪਿੰਡ ਵਾਸੀਆਂ ਨੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਡਾ. ਹਰਬੰਸ ਲਾਲ ਨੇ ਕਿਹਾ ਕਿ ਇਕ ਪਾਸੇ ਸਰਕਾਰ ਅਤੇ ਪ੍ਰਸ਼ਾਸਨ ਵਾਤਾਵਰਨ ਦੀ ਸੰਭਾਲ ਲਈ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕਰ ਰਹੇ ਹਨ, ਜਦਕਿ ਦੂਜੇ ਪਾਸੇ ਪਿੰਡ ਤਲਾਣੀਆਂ ਵਿਖੇ ਚਾਰ ਸਾਲ ਪਹਿਲਾਂ ਬ੍ਰਹਮ ਗਿਆਨੀ ਬਾਬਾ ਸੰਤ ਦਰਸ਼ਨ ਸਿੰਘ ਜੀ ਢੱਕੀ ਸਾਹਿਬ ਵਾਲਿਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਗਾਈ ਤ੍ਰਿਵੈਣੀ ਨੂੰ ਲੋਹੇ ਦੇ ਟਰੀ ਗਾਰਡ ਸਮੇਤ ਪੁੱਟ ਦਿੱਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਂਗਣਵਾੜੀ ਕਮਰਾ ਬਣਾਉਣ ਦੇ ਨਾਂ ’ਤੇ ਹੋਰ ਹਰੇ-ਭਰੇ ਦਰਖ਼ਤ ਵੀ ਪੁੱਟੇ ਗਏ ਹਨ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਪੁੱਟੇ ਗਏ ਦਰਖਤਾਂ ਤੇ ਲੋਹੇ ਦੇ ਜੰਗਲੇ ਦੀ ਬਰਾਮਦਗੀ ਕੀਤੀ ਜਾਵੇ। ਉਨ੍ਹਾਂ ਆਂਗਣਵਾੜੀ ਕਮਰੇ ਦੀ ਪ੍ਰਸਤਾਵਿਤ ਜਗ੍ਹਾ ਨੂੰ ਲੈ ਕੇ ਵੀ ਇਤਰਾਜ਼ ਪ੍ਰਗਟਾਉਂਦਿਆਂ ਕਿਹਾ ਕਿ ਨੇੜੇ ਸਥਿਤ ਪਾਣੀ ਦੀ ਟੈਂਕੀ ਦਾ ਝੁਕਾਅ ਮੁਹੱਲੇ ਵੱਲ ਹੋਣ ਕਾਰਨ ਬੱਚਿਆਂ ਦੀ ਸੁਰੱਖਿਆ ਨੂੰ ਖ਼ਤਰਾ ਹੋ ਸਕਦਾ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਤੋਂ ਮਾਮਲੇ ਵਿਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ। ਇਸ ਮੌਕੇ ਪ੍ਰਧਾਨ ਅਸ਼ੋਕ ਕੁਮਾਰ ਤਲਾਣੀਆਂ, ਸਾਬਕਾ ਐਮ.ਸੀ. ਵਿਸਾਖੀ ਰਾਮ, ਸੁਖਪਾਲ ਸਿੰਘ, ਹਰਦੀਪ ਸਿੰਘ, ਨਾਇਬ ਸਿੰਘ, ਲਖਵੀਰ ਸਿੰਘ, ਗੁਰਭਜਨ ਸਿੰਘ ਬੰਗਾ, ਗੁਰਪ੍ਰੀਤ ਸਿੰਘ, ਦਵਿੰਦਰ ਕੌਰ, ਰਜਿੰਦਰ ਕੌਰ, ਜੀਤੋ ਦੇਵੀ, ਸੋਮਾ ਦੇਵੀ, ਵੀਰ ਸਿੰਘ, ਧਰਮਪਾਲ, ਗੌਰਵ ਕੁਮਾਰ ਅਤੇ ਗੁਰਦੀਪ ਸਿੰਘ ਭਾਗਨਪੁਰ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰੋਸੈਸਿੰਗ ਵਾਲੇ ਆਲੂਆਂ ਦੀ ਪੁਟਾਈ ਸ਼ੁਰੂ, ਅਨੁਕੂਲ ਮੌਸਮ ਕਾਰਨ ਚੰਗੇ ਝਾੜ ਦੇ ਆਸਾਰ ਅਗਲੀ ਖ਼ਬਰ ਅਮਲੋਹ ਵਿਚ ਲਾਵਾਰਸ ਕੁੱਤਿਆਂ ਦੇ ਝੁੰਡਾਂ ਨੇ ਲੋਕਾਂ ਦੀ ਵਧਾਈ ਚਿੰਤਾ, ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ
Ad Position 24