ਅਕਾਲੀ-ਭਾਜਪਾ ਗੱਠਜੋੜ ਨਾਲ ਵਰਕਰਾਂ ਵਿਚ ਨਵਾਂ ਉਤਸ਼ਾਹ ਭਰਿਆ-ਬਲਵੀਰ ਸਿੰਘ ਸਿੱਧੂ
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਮਾਜ ਸੇਵਕ ਫੋਰਮੈਨ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਸਿਆਸੀ ਗੱਠਜੋੜ ਹੋਣ ਨਾਲ ਦੋਵੇਂ ਪਾਰਟੀਆਂ ਦੇ ਵਰਕਰਾਂ ਵਿਚ ਨਵਾਂ ਉਤਸ਼ਾਹ ਤੇ ਜੋਸ਼ ਪੈਦਾ ਹੋਇਆ ਹੈ, ਉੱਥੇ ਹੀ ਪੰਜਾਬ ਵਿਚ ਗੱਠਜੋੜ ਦੀ ਸਰਕਾਰ ਬਣਨ ਦੀਆਂ ਸੰਭਾਵਨਾਵਾਂ ਵੀ ਹੋਰ ਮਜ਼ਬੂਤ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਪੰਜਾਬ ਦਾ ਹਰ ਵਰਗ ਦੁਖੀ ਅਤੇ ਨਿਰਾਸ਼ ਹੈ।
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਮਾਜ ਸੇਵਕ ਫੋਰਮੈਨ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਸਿਆਸੀ ਗੱਠਜੋੜ ਹੋਣ ਨਾਲ ਦੋਵੇਂ ਪਾਰਟੀਆਂ ਦੇ ਵਰਕਰਾਂ ਵਿਚ ਨਵਾਂ ਉਤਸ਼ਾਹ ਤੇ ਜੋਸ਼ ਪੈਦਾ ਹੋਇਆ ਹੈ, ਉੱਥੇ ਹੀ ਪੰਜਾਬ ਵਿਚ ਗੱਠਜੋੜ ਦੀ ਸਰਕਾਰ ਬਣਨ ਦੀਆਂ ਸੰਭਾਵਨਾਵਾਂ ਵੀ ਹੋਰ ਮਜ਼ਬੂਤ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਪੰਜਾਬ ਦਾ ਹਰ ਵਰਗ ਦੁਖੀ ਅਤੇ ਨਿਰਾਸ਼ ਹੈ। ਸਰਕਾਰ ਲੋਕਾਂ ਨੂੰ ਮੁਫ਼ਤ ਦੀਆਂ ਸਹੂਲਤਾਂ ਦੇ ਕੇ ਭਰਮਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਸੂਬੇ ਦੇ ਵਿਕਾਸ, ਰੁਜ਼ਗਾਰ ਅਤੇ ਆਰਥਿਕ ਮਜ਼ਬੂਤੀ ਵੱਲ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਦੇ ਆਕਾਵਾਂ ਦੀ ਸ਼ਹਿ ‘ਤੇ ਪੰਜਾਬ ਦੇ ਖ਼ਜ਼ਾਨੇ ਦੀ ਸ਼ਰੇਆਮ ਦੁਰਵਰਤੋਂ ਕੀਤੀ ਜਾ ਰਹੀ ਹੈ, ਜਿਸ ਕਾਰਨ ਸੂਬੇ ਦੀ ਆਰਥਿਕ ਹਾਲਤ ਲਗਾਤਾਰ ਚਿੰਤਾਜਨਕ ਬਣਦੀ ਜਾ ਰਹੀ ਹੈ। ਫੋਰਮੈਨ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਰਕਾਰ ਦੀਆਂ ਨੀਤੀਆਂ ਅਤੇ ਕਾਰਜਸ਼ੈਲੀ ਤੋਂ ਤੰਗ ਆ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਸੂਬੇ ਦੀ ਰਾਜਨੀਤੀ ਵਿਚ ਤਬਦੀਲੀ ਦੀ ਉਮੀਦ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਾ ਕੇ ਸੂਬੇ ਨੂੰ ਖ਼ੁਸ਼ਹਾਲੀ ਤੇ ਤਰੱਕੀ ਦੀਆਂ ਲੀਹਾਂ ‘ਤੇ ਤੋਰਨ ਵਿਚ ਆਪਣਾ ਯੋਗਦਾਨ ਪਾਉਣਗੇ।