29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗੰਨੇ ਦੇ ਭਾਅ ’ਚ 15 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ –ਬਲਿਹਾਰ ਸਿੰਘ ਸ਼ਮਸ਼ਪੁਰ

ਭੁਨਰਹੇੜੀ, 29 ਨਵੰਬਰ (ਧਨਵੰਤ ਸਿੰਘ)-ਪੰਜਾਬ ਸਟੇਟ ਕੋਆਪਰੇਟਿਵ ਸਹਿਕਾਰੀ ਬੈਂਕ ਦੇ ਡਾਇਰੈਕਟਰ ਅਤੇ ਹਲਕਾ ਸਨੌਰ ਤੋਂ ਕਾਂਗਰਸ ਦੇ ਸੀਨੀਅਰ ਆਗੂ ਬਲਿਹਾਰ ਸਿੰਘ ਸ਼ਮਸ਼ਪੁਰ ਨੇ ਪੰਜਾਬ ਸਰਕਾਰ ਵਲੋਂ ਗੰਨੇ ਦੇ ਭਾਅ ਵਿਚ ਕੀਤੇ 15 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਮਹਿੰਗਾਈ ਅਤੇ ਖੇਤੀ ਲਾਗਤਾਂ ਦੇ ਲਗਾਤਾਰ ਵਧ ਰਹੇ ਬੋਝ ਹੇਠ ਦੱਬੇ ਕਿਸਾਨਾਂ ਨੂੰ ਇਸ ਮਾਮੂਲੀ ਵਾਧੇ ਨਾਲ ਕੋਈ ਵੱਡੀ ਆਰਥਿਕ ਰਾਹਤ ਨਹੀਂ ਮਿਲਣ ਵਾਲੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਮੀਦ ਸੀ, ਪੰਜਾਬ ਸਰਕਾਰ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਗੰਨੇ ਦਾ ਲਾਹੇਵੰਦ ਭਾਅ ਦੇਵੇਗੀ, ਪਰ 416 ਰੁਪਏ ਤੋਂ ਵਧਾ ਕੇ 431 ਰੁਪਏ ਪ੍ਰਤੀ ਕੁਇੰਟਲ ਕੀਤਾ ਭਾਅ ਕਿਸਾਨਾਂ ਦੀਆਂ ਆਰਥਿਕ ਲੋੜਾਂ ਦੇ ਮੁਕਾਬਲੇ ਨਾਕਾਫ਼ੀ ਹੈ।

Ad Position 21
No active advertisement
ਅਜੀਤ ਡੈਸਕ 30-11-2026
ਭੁਨਰਹੇੜੀ, 29 ਨਵੰਬਰ (ਧਨਵੰਤ ਸਿੰਘ)-ਪੰਜਾਬ ਸਟੇਟ ਕੋਆਪਰੇਟਿਵ ਸਹਿਕਾਰੀ ਬੈਂਕ ਦੇ ਡਾਇਰੈਕਟਰ ਅਤੇ ਹਲਕਾ ਸਨੌਰ ਤੋਂ ਕਾਂਗਰਸ ਦੇ ਸੀਨੀਅਰ ਆਗੂ ਬਲਿਹਾਰ ਸਿੰਘ ਸ਼ਮਸ਼ਪੁਰ ਨੇ ਪੰਜਾਬ ਸਰਕਾਰ ਵਲੋਂ ਗੰਨੇ ਦੇ ਭਾਅ ਵਿਚ ਕੀਤੇ 15 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਮਹਿੰਗਾਈ ਅਤੇ ਖੇਤੀ ਲਾਗਤਾਂ ਦੇ ਲਗਾਤਾਰ ਵਧ ਰਹੇ ਬੋਝ ਹੇਠ ਦੱਬੇ ਕਿਸਾਨਾਂ ਨੂੰ ਇਸ ਮਾਮੂਲੀ ਵਾਧੇ ਨਾਲ ਕੋਈ ਵੱਡੀ ਆਰਥਿਕ ਰਾਹਤ ਨਹੀਂ ਮਿਲਣ ਵਾਲੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਮੀਦ ਸੀ, ਪੰਜਾਬ ਸਰਕਾਰ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਗੰਨੇ ਦਾ ਲਾਹੇਵੰਦ ਭਾਅ ਦੇਵੇਗੀ, ਪਰ 416 ਰੁਪਏ ਤੋਂ ਵਧਾ ਕੇ 431 ਰੁਪਏ ਪ੍ਰਤੀ ਕੁਇੰਟਲ ਕੀਤਾ ਭਾਅ ਕਿਸਾਨਾਂ ਦੀਆਂ ਆਰਥਿਕ ਲੋੜਾਂ ਦੇ ਮੁਕਾਬਲੇ ਨਾਕਾਫ਼ੀ ਹੈ। ਡਾਇਰੈਕਟਰ ਸ਼ਮਸ਼ਪੁਰ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਅੱਜ ਦੋਹਰੀ ਮਾਰ ਝੱਲ ਰਿਹਾ ਹੈ। ਇੱਕ ਪਾਸੇ ਡੀਜ਼ਲ, ਖਾਦਾਂ, ਬੀਜਾਂ, ਕੀਟਨਾਸ਼ਕਾਂ, ਖੇਤੀ ਮਸ਼ੀਨਰੀ ਅਤੇ ਮਜ਼ਦੂਰੀ ਦੇ ਖਰਚੇ ਲਗਾਤਾਰ ਵਧ ਰਹੇ ਹਨ, ਦੂਜੇ ਪਾਸੇ ਫ਼ਸਲਾਂ ਦਾ ਮੁੱਲ ਉਨ੍ਹਾਂ ਦੀ ਮਿਹਨਤ ਅਤੇ ਲਾਗਤ ਦੇ ਅਨੁਕੂਲ ਨਹੀਂ ਮਿਲ ਰਿਹਾ। ਕਿਸਾਨ ਸਾਰਾ ਸਾਲ ਖੇਤਾਂ ਵਿਚ ਮਿਹਨਤ ਕਰਨ ਦੇ ਬਾਵਜੂਦ ਆਪਣੇ ਪਰਿਵਾਰ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਵੀ ਸੰਘਰਸ਼ ਕਰ ਰਿਹਾ ਹੈ। ਬੱਚਿਆਂ ਦੀ ਪੜ੍ਹਾਈ, ਪਰਿਵਾਰ ਦਾ ਗੁਜ਼ਾਰਾ, ਸਿਹਤ ਸਹੂਲਤਾਂ ਅਤੇ ਹੋਰ ਜ਼ਿੰਮੇਵਾਰੀਆਂ ਨਿਭਾਉਣ ਲਈ ਉਸ ਨੂੰ ਕਰਜ਼ੇ ਦਾ ਸਹਾਰਾ ਲੈਣਾ ਪੈ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ‘ਆਪ’ ਸਰਕਾਰ ਦੀ ਮੁੱਖ ਤਰਜੀਹ-ਹਰਚੰਦ ਸਿੰਘ ਬਰਸਟ ਅਗਲੀ ਖ਼ਬਰ ਰਾਣਾ ਕੇ. ਪੀ. ਨੇ 2027 ਦੀ ਚੋਣ ਮੁਹਿੰਮ ਦਾ ਵਜਾਇਆ ਬਿਗੁਲ, ਵਕੀਲ ਭਾਈਚਾਰੇ ਤੋਂ ਮੰਗਿਆ ਸਹਿਯੋਗ
Ad Position 24