29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਮਾਨ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਨਾਲ ਆਮ ਲੋਕਾਂ ਨੂੰ ਮਿਲ ਰਹੀ ਵੱਡੀ ਰਾਹਤ-ਗੈਰੀ ਬੜਿੰਗ

ਮੰਡੀ ਗੋਬਿੰਦਗੜ੍ਹ, 29 ਨਵੰਬਰ (ਰਾਜੇਸ਼ ਸ਼ਰਮਾ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੇ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਤਹਿਤ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 13 ਵਿਖੇ ਘਰ-ਘਰ ਜਾ ਕੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।

Ad Position 21
No active advertisement
ਅਜੀਤ ਡੈਸਕ 30-11-2026
ਮੰਡੀ ਗੋਬਿੰਦਗੜ੍ਹ, 29 ਨਵੰਬਰ (ਰਾਜੇਸ਼ ਸ਼ਰਮਾ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੇ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਤਹਿਤ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 13 ਵਿਖੇ ਘਰ-ਘਰ ਜਾ ਕੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ ਅਤੇ ਹੋਰ ਲੋਕ-ਹਿਤੂ ਖੇਤਰਾਂ ਵਿਚ ਕੀਤੇ ਜਾ ਰਹੇ ਉਪਰਾਲਿਆਂ ਦਾ ਲਾਭ ਸਿੱਧੇ ਤੌਰ ’ਤੇ ਆਮ ਪਰਿਵਾਰਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਇਸੇ ਮਕਸਦ ਨਾਲ ਉਹ ਲਗਾਤਾਰ ਹਲਕੇ ਦੇ ਲੋਕਾਂ ਵਿੱਚ ਜਾ ਕੇ ਉਨ੍ਹਾਂ ਦਾ ਫੀਡਬੈਕ ਲੈ ਰਹੇ ਹਨ। ਵਾਰਡ ਇੰਚਾਰਜ ਸਤਿਆਪਾਲ ਲੋਧੀ ਨੇ ਕਿਹਾ ਕਿ ਵਿਧਾਇਕ ਗੈਰੀ ਬੜਿੰਗ ਵਲੋਂ ਸ਼ੁਰੂ ਕੀਤੀ ਗਈ ਇਹ ਮੁਹਿੰਮ ਲੋਕਾਂ ਅਤੇ ਸਰਕਾਰ ਵਿਚਕਾਰ ਸਿੱਧਾ ਸੰਪਰਕ ਸਥਾਪਤ ਕਰਨ ਦਾ ਇਕ ਪ੍ਰਭਾਵਸ਼ਾਲੀ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਕਾਰਨ ਆਮ ਪਰਿਵਾਰਾਂ ਨੂੰ ਵੱਡੀ ਆਰਥਿਕ ਰਾਹਤ ਮਿਲ ਰਹੀ ਹੈ ਅਤੇ ਲੋਕਾਂ ਦੀ ਸਾਲਾਨਾ ਲੱਖਾਂ ਰੁਪਏ ਦੀ ਬਚਤ ਹੋ ਰਹੀ ਹੈ। ਇਸ ਮੌਕੇ ਸ਼ਿਲਪਾ ਲੋਧੀ, ‘ਆਪ’ ਆਗੂ ਪਰਮਜੀਤ ਸਿੰਘ ਵਾਲੀਆ, ਕੌਂਸਲਰ ਵਿਨੋਦ ਗੁੱਜਰ, ਸੁਖਦੀਪ ਸਿੰਘ ਮੰਡੇਰ, ਰਜਿੰਦਰ ਧੀਮਾਨ, ਦਲਜੀਤ ਵਿਰਕ, ਗੀਤਾਂਜਲੀ ਗਿੱਫਟੀ ਸਮੇਤ ਹੋਰ ਇਲਾਕਾ ਨਿਵਾਸੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਹੈਪੀ ਨੇ ਘਮੰਡਗੜ੍ਹ ਰੋਡ ਵਿਖੇ ਬਣਨ ਵਾਲੀ ਸੜ੍ਹਕ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ‘ਆਪ’ ਸਰਕਾਰ ਦੀ ਮੁੱਖ ਤਰਜੀਹ-ਹਰਚੰਦ ਸਿੰਘ ਬਰਸਟ
Ad Position 24