ਅਕਾਲੀ ਦਲ ਤੇ ਭਾਜਪਾ ਹਲਕਾ ਫ਼ਤਹਿਗੜ੍ਹ ਸਾਹਿਬ ਦੀ ਅਹਿਮ ਮੀਟਿੰਗ ਅੱਜ-ਭੁੱਟਾ
ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ ’ਤੇ ਹੋਵੇਗੀ ਵਿਚਾਰ ਚਰਚਾ
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਆਗੂਆਂ ਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ 30 ਨਵੰਬਰ ਨੂੰ ਸਵੇਰੇ 10 ਵਜੇ ਬਸੀ ਰੋਡ ਸਰਹਿੰਦ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਰੱਖੀ ਗਈ ਹੈ। ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਦੱਸਿਆ ਕਿ ਮੀਟਿੰਗ ਵਿਚ 8 ਦਸੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਮਹਾਂ ਰੈਲੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕਰਨ ਦੇ ਨਾਲ-ਨਾਲ ਚੋਣਾਂ ਸਬੰਧੀ ਰਣਨੀਤੀ ਵੀ ਤਿਆਰ ਕੀਤੀ ਜਾਵੇਗੀ।
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਆਗੂਆਂ ਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ 30 ਨਵੰਬਰ ਨੂੰ ਸਵੇਰੇ 10 ਵਜੇ ਬਸੀ ਰੋਡ ਸਰਹਿੰਦ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਰੱਖੀ ਗਈ ਹੈ। ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਦੱਸਿਆ ਕਿ ਮੀਟਿੰਗ ਵਿਚ 8 ਦਸੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਮਹਾਂ ਰੈਲੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕਰਨ ਦੇ ਨਾਲ-ਨਾਲ ਚੋਣਾਂ ਸਬੰਧੀ ਰਣਨੀਤੀ ਵੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਸਮੂਹ ਵਰਕਰਾਂ ਤੇ ਆਗੂਆਂ ਵਲੋਂ ਹਲਕੇ ਦੀਆਂ ਵੱਖ-ਵੱਖ ਮੁਸ਼ਕਲਾਂ ਅਤੇ ਸਰਕਾਰ ਬਣਨ ਉਪਰੰਤ ਕਰਵਾਏ ਜਾਣ ਵਾਲੇ ਕਾਰਜਾਂ ਸਬੰਧੀ ਵਿਸਥਾਰ ਸਹਿਤ ਚਰਚਾ ਕੀਤੀ ਜਾਵੇਗੀ ਤਾਂ ਜੋ ਗੱਠਜੋੜ ਦੀ ਸਰਕਾਰ ਬਣਨ ਉਪਰੰਤ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਇਆ ਜਾ ਸਕੇ। ਇਸ ਮੀਟਿੰਗ ਦੌਰਾਨ ਹਲਕੇ ਦੇ ਸੰਗਠਨਾਤਮਿਕ ਕਾਰਜਾਂ, ਆਉਣ ਵਾਲੇ ਪ੍ਰੋਗਰਾਮਾਂ ਅਤੇ ਅਹਿਮ ਜਥੇਬੰਦਕ ਅਜੰਡਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਸ. ਭੁੱਟਾ ਨੇ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਸਮੇਂ ਸਿਰ ਮੀਟਿੰਗ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ।