29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਦਿੱਤਾ ਜਾਵੇਗਾ ਬਣਦਾ ਮਾਣ ਸਨਮਾਨ-ਰਾਜੂ ਖੰਨਾ ਕਿਹਾ-ਆਮ ਆਦਮੀ ਪਾਰਟੀ ਨੂੰ ਛੱਡ ਕੇ ਰਾਮਗੜ੍ਹ ਤੋਂ ਵੱਡੀ ਗਿਣਤੀ ਨੌਜਵਾਨ ਪਰਿਵਾਰਾਂ ਸਮੇਤ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਏ

ਅਮਲੋਹ, 29 ਨਵੰਬਰ (ਕੇਵਲ ਸਿੰਘ)-ਹਲਕਾ ਅਮਲੋਹ ਅੰਦਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਨਜ਼ਦੀਕੀ ਪਿੰਡ ਰਾਮਗੜ੍ਹ ਤੋਂ ਵੱਡੀ ਗਿਣਤੀ ਨੌਜਵਾਨ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਲ ਹੋ ਗਏ। ਜਿਨ੍ਹਾਂ ਨੂੰ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸ਼ਾਮਿਲ ਕਰਕੇ ਅਤੇ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।

Ad Position 21
No active advertisement
ਅਜੀਤ ਡੈਸਕ 30-11-2026
ਅਮਲੋਹ, 29 ਨਵੰਬਰ (ਕੇਵਲ ਸਿੰਘ)-ਹਲਕਾ ਅਮਲੋਹ ਅੰਦਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਨਜ਼ਦੀਕੀ ਪਿੰਡ ਰਾਮਗੜ੍ਹ ਤੋਂ ਵੱਡੀ ਗਿਣਤੀ ਨੌਜਵਾਨ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਲ ਹੋ ਗਏ। ਜਿਨ੍ਹਾਂ ਨੂੰ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸ਼ਾਮਿਲ ਕਰਕੇ ਅਤੇ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਤੇ ਰਾਜੂ ਖੰਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਮਾਂ ਨੈਣਾ ਦੇਵੀ ਸੇਵਾ ਸਮਿਤੀ ਮੰਡੀ ਗੋਬਿੰਦਗੜ੍ਹ ਦੀ ਪ੍ਰੇਰਨਾ ਸਦਕਾ ਬਨੀਸ਼ ਕੁਮਾਰ ਪੱਪੂ, ਭੁਪਿੰਦਰਪਾਲ ਮੰਡੀ, ਰਵੀ ਕੁਮਾਰ ਦੀ ਪ੍ਰੇਰਣਾ ਸਦਕਾ ਵੱਡੀ ਗਿਣਤੀ ਨੌਜਵਾਨਾਂ ਨੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਿਰਕਤ ਕੀਤੀ ਹੈ ਜਿਸ ਸਦਕਾ ਪਾਰਟੀ ਨੂੰ ਹੋਰ ਜ਼ਿਆਦਾ ਬਲ ਮਿਲਿਆ ਹੈ। ਇਸ ਮੌਕੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਮਾਂ ਨੈਣਾ ਦੇਵੀ ਸੇਵਾ ਸਮਿਤੀ ਮੰਡੀ ਗੋਬਿੰਦਗੜ੍ਹ ਦੇ ਸਮੁੱਚੇ ਮੈਂਬਰਾਂ, ਬਨੀਸ਼ ਕੁਮਾਰ ਪੱਪੂ ਤੇ ਸਮੁੱਚੇ ਪ੍ਰਬੰਧਕਾਂ ਸਮੇਤ ਸਮੂਹ ਸਹਿਯੋਗੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਰਾਜੂ ਖੰਨਾ ਨੇ ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਹੁਣ ਤੋਂ ਹੀ ਪੂਰੀ ਤਨਦੇਹੀ ਨਾਲ ਘਰ-ਘਰ ਤੱਕ ਪਹੁੰਚ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ। ਉਨ੍ਹਾਂ ਕਿਹਾ ਕਿ 2027 ਵਿਚ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਅਤੇ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਸਮੂਹ ਵਰਕਰ ਹੁਣ ਤੋਂ ਹੀ ਕਮਰ ਕੱਸ ਲੈਣ। ਇਸ ਸਮਾਗਮ ਵਿੱਚ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਮਛਰਾਈ, ਜਥੇਦਾਰ ਗੁਰਬਖਸ਼ ਸਿੰਘ ਬੈਣਾ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ, ਸੀਨੀਅਰ ਆਗੂ ਗੁਰਮੀਤ ਸਿੰਘ ਰਾਮਗੜ੍ਹ, ਜਰਨੈਲ ਸਿੰਘ ਨੰਬਰਦਾਰ, ਸੱਜਣ ਸਿੰਘ ਸਾਬਕਾ ਸਰਪੰਚ, ਜਥੇਦਾਰ ਹਰਬੰਸ ਸਿੰਘ ਬਡਾਲੀ, ਜਥੇਦਾਰ ਹਰਵਿੰਦਰ ਸਿੰਘ ਬਿੰਦਾ ਮਾਜਰੀ, ਸੀਨੀਅਰ ਆਗੂ ਡਾ ਕੇਸਰ ਸਿੰਘ ਸੇਖੋਂ,ਯੂਥ ਅਕਾਲੀ ਦਲ ਦੇ ਸੂਬਾ ਜਥੇਬੰਧਕ ਸਕੱਤਰ ਭਗਵੰਤ ਸਿੰਘ ਗੱਗੀ, ਗੁਰਦੀਪ ਸਿੰਘ ਬੱਬੀ ਪ੍ਰਧਾਨ, ਗੁਰਪ੍ਰੀਤ ਸਿੰਘ ਗੋਲੂ, ਚਰਨ ਔਜਲਾ, ਰੌਕੀ ਭੱਟ ਵਿਸ਼ੇਸ਼ ਤੌਰ ਤੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨਜ਼ ਕੌਂਸਲ ਦੀ ਮਹੀਨਾਵਾਰ ਮੀਟਿੰਗ 2 ਨੂੰ, ਡਾ. ਪੁਨੀਤ ਸੈਣੀ ਬਜ਼ੁਰਗਾਂ ਨੂੰ ਦੇਣਗੇ ਸਿਹਤ ਸੰਬੰਧੀ ਜਾਣਕਾਰੀ ਅਗਲੀ ਖ਼ਬਰ ਧਰਮ ਤੇ ਸਭਿਆਚਾਰ ਨਾਲ ਨੌਜਵਾਨ ਪੀੜ੍ਹੀ ਨੂੰ ਜੋੜਨ ਲਈ ਸ੍ਰੀ ਬ੍ਰਾਹਮਣ ਸਭਾ ਸਰਹਿੰਦ ਵਲੋਂ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ-ਵਰ...
Ad Position 24