02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 01-01-2026
ਘਰੋਟਾ, 31 ਦਸੰਬਰ (ਸੰਜੀਵ ਗੁਪਤਾ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਦੇ ਚੇਅਰਮੈਨ ਕਮ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਅਤੇ ਸੀ.ਜੇ.ਐਮ. ਰੁਪਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਘਰੋਟਾ ਓਟ ਸੈਂਟਰ ਵਿਚ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਪੈਨਲ ਐਡਵੋਕੇਟ ਰੋਮੀਕਾ, ਪੀ.ਐਲ.ਵੀ. ਸੰਨੀ ਅਤੇ ਪੀ.ਐਲ.ਵੀ. ਰਾਜ ਕੁਮਾਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਤੇ ਨਸ਼ਾ ਨਾ ਕਰਨ ਸੰਬੰਧੀ ਸਮੱਗਰੀ ਵੰਡੀ ਗਈ | ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ 'ਚ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਦੀ ਅਗਵਾਈ ਵਿਚ 6 ਦਸੰਬਰ ਤੋਂ ਲੈ ਕੇ 6 ਜਨਵਰੀ ਤੱਕ ਇਹ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਵਿਚ ਜ਼ਿਲ੍ਹਾ ਪਠਾਨਕੋਟ ਦੇ 6 ਬਲਾਕ ਪਠਾਨਕੋਟ, ਸੁਜਾਨਪੁਰ, ਨਰੋਟ ਜੈਮਲ ਸਿੰਘ, ਬਮਿਆਲ, ਧਾਰ ਤੇ ਘਰੋਟਾ ਵਿਖੇ ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਵੱਖ-ਵੱਖ ਸਕੂਲਾਂ, ਪਿੰਡਾਂ ਵਿਚ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਬਾਲ ਵਿਆਹ ਵੀ ਸਮਾਜ ਉੱਪਰ ਇਕ ਕਲੰਕ ਹੈ ਜਿਸ ਨੂੰ ਖ਼ਤਮ ਕਰਨ ਲਈ ਸਾਨੂੰ ਸਾਰਿਆਂ ਨੂੰ ਅੱਗੇ ਆਉਣਾ ਹੋਵੇਗਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਹਰ ਜ਼ਰੂਰਤਮੰਦ ਵਿਅਕਤੀ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਵੀ ਦਿੱਤੀ ਜਾਂਦੀ ਹੈ ਜਿਸ ਵਿਚ ਮੁਫ਼ਤ 'ਚ ਵਕੀਲ ਦੇ ਕੇ ਹਰ ਜ਼ਰੂਰਤਮੰਦ ਦਾ ਕੇਸ ਮੁਫ਼ਤ ਵਿਚ ਲੜਿਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਅਸੀਂ ਟੋਲ ਫ਼੍ਰੀ ਨੰਬਰ-15100 'ਤੇ ਵੀ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਾਂ |
Ad Position 22
No active advertisement
ਪਿਛਲੀ ਖ਼ਬਰ 38 ਸਾਲਾਂ ਬਾਅਦ ਘਰੋਟਾ 'ਚ ਇਤਿਹਾਸਕ ਵਿਦਿਆਰਥੀ ਅਧਿਆਪਕ ਪੁਨਰ ਮਿਲਨ ਸਮਾਗਮ ਕਰਵਾਇਆ ਅਗਲੀ ਖ਼ਬਰ ਸ੍ਰੀ ਊਸ਼ਾ ਮਾਤਾ ਨਵਦੁਰਗਾ ਝੰਡੇਵਾਲਾ ਮੰਦਰ ਕਥਲੌਰ 'ਚ ਸਮਾਗਮ ਅੱਜ
Ad Position 24
No active advertisement