03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਓਟ ਸੈਂਟਰ ਤਾਰਾਗੜ੍ਹ 'ਚ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 01-01-2026
ਤਾਰਾਗੜ੍ਹ, 31 ਦਸੰਬਰ (ਸੋਹਨ ਲਾਲ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਦੇ ਚੇਅਰਮੈਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਤੇ ਸੀ.ਜੇ.ਐਮ. ਰੁਪਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਯੂਥ ਅਗੇਂਸਟ ਡਰੱਗ ਮੁਹਿੰਮ ਤਹਿਤ ਓਟ ਸੈਂਟਰ ਤਾਰਾਗੜ੍ਹ ਵਿਚ ਡਾ: ਅਨੁਭਵ ਦੀ ਅਗਵਾਈ ਵਿਚ ਯੂਥ ਅਗੇਂਸਟ ਡਰੱਗਜ਼ 'ਤੇ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਪੀ.ਐਲ. ਵੀ. ਲਵਦੀਪ ਸਿੰਘ, ਪੀ.ਐਲ.ਵੀ. ਬਲਵਾਨ ਸਿੰਘ, ਐਡਵੋਕੇਟ ਮਮਤਾ ਸਮ ਖੈੜਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ ਵਿਚ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਦੀ ਅਗਵਾਈ ਵਿਚ ਪਠਾਨਕੋਟ ਦੇ 6 ਬਲਾਕ ਪਠਾਨਕੋਟ, ਸੁਜਾਨਪੁਰ, ਨਰੋਟ ਜੈਮਲ ਸਿੰਘ, ਬਮਿਆਲ, ਧਾਰ ਤੇ ਘਰੋਟਾ ਵਿਖੇ ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਵੱਖ-ਵੱਖ ਸਕੂਲਾਂ, ਪਿੰਡਾਂ ਵਿਚ ਪ੍ਰੋਗਰਾਮ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਹਰ ਜ਼ਰੂਰਤਮੰਦ ਵਿਅਕਤੀ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਵੀ ਦਿੱਤੀ ਜਾਂਦੀ ਹੈ ਜਿਸ ਵਿਚ ਮੁਫ਼ਤ 'ਚ ਵਕੀਲ ਦੇ ਕੇ ਹਰ ਜ਼ਰੂਰਤਮੰਦ ਦਾ ਕੇਸ ਮੁਫ਼ਤ ਵਿਚ ਲੜਿਆ ਜਾਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਅਨਿਰੁੱਧ ਸੁਧੀਰ ਮੈਮੋਰੀਅਲ ਕਿ੍ਕਟ ਟੂਰਨਾਮੈਂਟ 'ਚ ਮੈਨ ਆਫ਼ ਦ ਮੈਚ ਬਣਿਆ ਅਗਲੀ ਖ਼ਬਰ ਟੈਕਸੀ ਯੂਨੀਅਨ ਦੁਨੇਰਾ ਨੇ ਲਗਾਇਆ ਟਰੈਫ਼ਿਕ ਜਾਗਰੂਕਤਾ ਸੈਮੀਨਾਰ
Ad Position 24
No active advertisement