03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਜਨਤਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਵਲੋਂ ਮੁਕੇਸ਼ ਮਲੌਦ ਦੀ ਗ਼ੈਰ-ਕਾਨੂੰਨੀ ਗਿ੍ਫ਼ਤਾਰੀ ਦੀ ਕੀਤੀ ਨਿੰਦਾ

Ad Position 21
No active advertisement
ਅਜੀਤ ਡੈਸਕ 01-01-2026
ਤਾਰਾਗੜ੍ਹ, 31 ਦਸੰਬਰ (ਸੋਹਨ ਲਾਲ)- ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼, ਪੇਂਡੂ ਮਜ਼ਦੂਰ ਯੂਨੀਅਨ, ਕਿਰਤੀ ਕਿਸਾਨ ਯੂਨੀਅਨ ਤੇ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਮੰਗਲਵਾਰ ਨੂੰ ਪੰਜਾਬ ਸਰਕਾਰ ਵਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਦੀ ਗਿ੍ਫ਼ਤਾਰੀ ਦੀ ਸਖ਼ਤ ਨਿੰਦਾ ਕੀਤੀ ਗਈ | ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨ ਪਠਾਨਕੋਟ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਕੁਮਾਰ ਜਗਤਪੁਰ, ਮੁਖ਼ਤਿਆਰ ਸਿੰਘ ਮਾਨ ਸਿੰਘ ਪੁਰ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਰਾਜ ਕੁਮਾਰ ਪੰਡੋਰੀ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸਤਬੀਰ ਸੁਲਤਾਨੀ, ਇਫਟੂ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਕਮਲ ਕਿਸ਼ੋਰ ਗੁਰਦਾਸਪੁਰ ਭਾਈਆਂ ਨੇ ਦੱਸਿਆ ਕਿ ਮੁਕੇਸ਼ ਮਲੌਦ ਨੂੰ ਨਾਗਪੁਰ ਦੀ ਇਕ ਜਨ ਸਭਾ ਵਿਚ ਹਿੱਸਾ ਲੈਣ ਉਪਰੰਤ ਵਾਪਸ ਆਉਂਦੇ ਸਮੇਂ ਨਿਜ਼ਾਮੁਦੀਨ ਸਟੇਸ਼ਨ ਦਿੱਲੀ ਤੇ ਪੰਜਾਬ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਗਿਆ | ਦਿੱਲੀ ਦੀਆਂ ਅਦਾਲਤਾਂ ਤੋਂ ਟਰਾਂਜ਼ਿਟ ਰਿਮਾਂਡ ਲਏ ਬਿਨਾਂ ਹੀ ਪੰਜਾਬ ਸਰਕਾਰ ਨੇ ਗ਼ੈਰ-ਕਾਨੰੂਨੀ ਢੰਗ ਨਾਲ ਉਨ੍ਹਾਂ ਨੂੰ ਵਾਹਨ ਵਿਚ ਧੱਕ ਕੇ ਸ਼ਹਿਰ ਤੋਂ ਬਾਹਰ ਲਿਆਂਦਾ ਗਿਆ | ਸਾਥੀ ਮਲੌਦ ਨੂੰ ਸੰਗਰੂਰ ਪੁਲਿਸ ਵਲੋਂ ਉਨ੍ਹਾਂ ਕੇਸਾਂ ਦੇ ਆਧਾਰ 'ਤੇ ਗਿ੍ਫ਼ਤਾਰ ਕੀਤਾ ਗਿਆ ਹੈ, ਜੋ 2014 ਤੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਝੰਡੇ ਹੇਠ ਦਲਿਤਾਂ ਵਲੋਂ ਲੜੇ ਗਏ ਤਿੱਖੇ ਸੰਘਰਸ਼ਾਂ ਦੌਰਾਨ ਦਰਜ ਕੀਤੇ ਗਏ ਸਨ | ਇਫਟੂ ਆਗੂਆਂ ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਪੰਜਾਬ ਦੀ ਸੱਤਾ 'ਤੇ ਕਾਬਜ਼ ਨਹੀਂ ਸੀ, ਉਸ ਸਮੇਂ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਧਰਨਿਆਂ ਦੀ ਹਮਾਇਤ ਕੀਤੀ ਸੀ ਅਤੇ ਮੌਜੂਦਾ ਰਾਜ ਦੇ ਵਿੱਤ ਮੰਤਰੀ ਨੇ ਖ਼ੁਦ ਵੀ ਇਨ੍ਹਾਂ ਧਰਨਿਆਂ ਵਿਚ ਹਿੱਸਾ ਲਿਆ ਸੀ ਪਰ ਅੱਜ ਇਹੀ ਸਰਕਾਰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਦੀ ਗ਼ੈਰ-ਕਾਨੰੂਨੀ ਗਿ੍ਫ਼ਤਾਰੀ 'ਤੇ ਉਤਰ ਆਈ ਹੈ | ਜਥੇਬੰਦੀਆਂ ਦੇ ਆਗੂਆਂ ਨੇ ਸਾਥੀ ਮੁਕੇਸ਼ ਮਲੌਦ ਨੂੰ ਤੁਰੰਤ ਰਿਹਾਅ ਕਰਨ, ਪੰਜਾਬ ਪੁਲਿਸ ਦੀ ਸਪੈਸ਼ਲ ਸਕਿਉਰਿਟੀ ਬਰਾਂਚ ਦੇ ਕਰਮਚਾਰੀਆਂ ਖ਼ਿਲਾਫ਼ ਅਗਵਾ ਤੇ ਗ਼ੈਰ-ਕਾਨੰੂਨੀ ਗਿ੍ਫ਼ਤਾਰੀ ਦੇ ਕੇਸ ਦਰਜ ਕਰਨ, ਸਾਰੇ ਝੂਠੇ ਕੇਸ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ <br/> ਅਗਲੀ ਖ਼ਬਰ ਅਨਿਰੁੱਧ ਸੁਧੀਰ ਮੈਮੋਰੀਅਲ ਕਿ੍ਕਟ ਟੂਰਨਾਮੈਂਟ 'ਚ ਮੈਨ ਆਫ਼ ਦ ਮੈਚ ਬਣਿਆ
Ad Position 24
No active advertisement