ਕੋਟਲੀ ਸੂਰਤ ਮੱਲ੍ਹੀ, 31 ਦਸੰਬਰ (ਕੁਲਦੀਪ ਸਿੰਘ ਨਾਗਰਾ)- ਸ਼ੋ੍ਰਮਣੀ ਅਕਾਲੀ ਦਲ ਲੋਕਾਂ ਦੀ ਹਮਦਰਦ ਪਾਰਟੀ ਹੈ, ਜਿਸ ਨੇ ਹਮੇਸ਼ਾ ਜਬਰ ਜ਼ੁਲਮ ਦਾ ਡਟ ਕੇ ਵਿਰੋਧ ਕਰਦਿਆਂ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕੀਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਕੀਤਾ | ਜਥੇਦਾਰ ਲੰਗਾਹ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦਿਆਂ ਸੂਬੇ ਨੂੰ ਤਰੱਕੀ ਦੀਆਂ ਲੀਹਾਂ 'ਤੇ ਲਿਆਂਦਾ ਤੇ ਪੰਜਾਬ 'ਚ ਕਈ ਇਤਿਹਾਸਕ ਯਾਦਗਾਰਾਂ ਸਥਾਪਿਤ ਕੀਤੀਆਂ, ਜਿਹੜੀਆ ਕਿ ਆਉਣ ਵਾਲੀਆ ਪੀੜ੍ਹੀਆਂ ਲਈ ਲਾਹੇਵੰਦ ਹੋਣਗੀਆਂ | ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਜਨਤਾ ਨੂੰ ਜੋ ਵੀ ਸਹੂਲਤਾਂ ਸ਼ੋ੍ਰਮਣੀ ਅਕਾਲੀ ਦਲ ਦੀਆਂ ਸਰਕਾਰਾਂ ਨੇ ਦਿੱਤੀਆਂ ਹਨ, ਉਹ ਵਿਰੋਧੀ ਪਾਰਟੀਆਂ ਸੋਚ ਵੀ ਨਹੀਂ ਸਕਦੀਆਂ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਗੁੰਮਰਾਹ ਕਰ ਕੇ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕੁਝ ਨਹੀਂ ਕੀਤਾ, ਜਿਸ ਕਰ ਕੇ ਸੂਬੇ ਦੀ ਜਨਤਾ ਸਰਕਾਰ ਨੂੰ ਚੋਣਾਂ 'ਚ ਸਬਕ ਸਿਖਾਉਣ ਲਈ ਉਤਾਵਲੀ ਹੋਈ ਪਈ ਹੈ | 2027 'ਚ ਆ ਰਹੀਆਂ ਵਿਧਾਨ ਚੋਣਾਂ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਹੱਕ 'ਚ ਤੂਫਾਨ ਆ ਰਿਹਾ ਹੈ, ਜਿਸ ਦੇ ਅੱਗੇ ਵਿਰੋਧੀਆਂ ਦਾ ਟਿਕਣਾ ਔਖਾ ਹੋ ਜਾਣਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਬਿਹਤਰੀ ਲਈ ਸਾਰੇ ਗਿਲੇ-ਸ਼ਿਕਵੇਂ ਦੂਰ ਕਰ ਕੇ ਸ਼ੋ੍ਰਮਣੀ ਅਕਾਲੀ ਦਲ ਨੂੰ ਤਕੜਾ ਕਰਨ ਲਈ ਲੋਕ ਇਕਜੁੱਟ ਹੋਣ | ਇਸ ਮੌਕੇ ਸਰਕਲ ਪ੍ਰਧਾਨ ਜਥੇਦਾਰ ਬਲਵਿੰਦਰ ਸਿੰਘ ਢਿਲਵਾਂ, ਚੇਅਰਮੈਨ ਸਰਬਜੀਤ ਸਿੰਘ ਸਾਬੀ ਫੱਤੂਪੁਰ, ਸੀਨੀਅਰ ਆਗੂ ਜਥੇਦਾਰ ਕੁਲਜੀਤ ਸਿੰਘ ਮਝੈਲ, ਸਰਪੰਚ ਕਸ਼ਮੀਰ ਸਿੰਘ ਰਣਸੀਕਾ, ਸੁਖਵਿੰਦਰ ਸਿੰਘ ਗੋਰਾ, ਕਰਮ ਸਿੰਘ ਚੈਨੇਵਾਲ, ਸਰਵਨ ਸਿੰਘ ਲੁਕਮਾਨੀਆਂ, ਬਲਜੀਤ ਸਿੰਘ ਰਹੀਮਾਬਾਦ, ਬਲਵੰਤ ਸਿੰਘ, ਥਾਣੇਦਾਰ ਗੁਰਮੇਜ਼ ਸਿੰਘ ਕੋਟਲੀ, ਸਾਬਕਾ ਸਰਪੰਚ ਹਰਜਿੰਦਰ ਸਿੰਘ, ਸਾਬਕਾ ਸਰਪੰਚ ਨਾਨਕ ਸਿੰਘ ਢੇਸੀਆਂ, ਚਰਨਜੀਤ ਸਿੰਘ ਕਾਲਾ ਭੁੱਲਰ ਸਮੇਤ ਅਕਾਲੀ ਵਰਕਰ ਹਾਜ਼ਰ ਸਨ |
ਪੰਜਾਬ ਦੀ ਬਿਹਤਰੀ ਲਈ ਸਾਰੇ ਗਿਲੇ ਸ਼ਿਕਵੇ ਦੂਰ ਕਰ ਕੇ ਸ਼ੋ੍ਰਮਣੀ ਅਕਾਲੀ ਦਲ ਨੂੰ ਤਕੜਾ ਕਰਨ ਲਈ ਇਕਜੁੱਟ ਹੋਣ ਲੋਕ : ਸੁੱਚਾ ਸਿੰਘ ਲੰਗਾਹ
ਅਜੀਤ ਡੈਸਕ
01-01-2026