ਗੁਰਦਾਸਪੁਰ, 31 ਦਸੰਬਰ (ਪੰਕਜ ਸ਼ਰਮਾ)- ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਨੇ ਗੁਰਦਾਸਪੁਰ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਸਾਰਿਆਂ ਲਈ ਖ਼ੁਸ਼ਹਾਲੀ, ਵਿਕਾਸ ਤੇ ਅਮਨ-ਸ਼ਾਂਤੀ ਦੀ ਅਰਦਾਸ ਕੀਤੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਕਰੀਬ ਚਾਰ ਸਾਲਾਂ ਵਿਚ ਰਿਕਾਰਡ ਵਿਕਾਸ ਕਾਰਜ ਕਰਵਾਏ ਹਨ ਅਤੇ ਨਵੇਂ ਸਾਲ 2026 ਵਿਚ ਵੀ ਵਿਕਾਸ ਕਾਰਜਾਂ ਜਾਰੀ ਨਿਰੰਤਰ ਜਾਰੀ ਰਹਿਣਗੇ | ਉਨ੍ਹਾਂ ਕਿਹਾ ਕਿ ਹਲਕੇ ਅੰਦਰ ਸਰਵਪੱਖੀ ਵਿਕਾਸ ਕਾਰਜਾਂ ਲਈ ਉਹ ਵਚਨਬੱਧ ਹਨ | ਉਨ੍ਹਾਂ ਕਿਹਾ ਕਿ ਹਲਕੇ ਅੰਦਰ ਪਾਰਦਰਸ਼ੀ ਢੰਗ ਨਾਲ ਕਰੋੜਾਂ ਦੀ ਲਾਗਤ ਨਾਲ ਵਿਕਾਸ ਕੰਮ ਕੀਤੇ ਗਏ ਹਨ ਤੇ ਨਵੇਂ ਸਾਲ ਵਿਚ ਵੀ ਵਿਕਾਸ ਕਾਰਜ ਲਗਾਤਾਰ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਲਈ 24 ਘੰਟੇ ਹਾਜ਼ਰ ਹਨ | ਇਸ ਮੌਕੇ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਸੀਨੀਅਰ ਆਗੂ ਨੀਰਜ ਸਲਹੋਤਰਾ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁੱਚਾ ਸਿੰਘ ਮੁਲਤਾਨੀ ਵੀ ਮੌਜੂਦ ਸਨ |