05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ-ਸੁਰਿੰਦਰ ਪੱਪੂ

Ad Position 21
No active advertisement
ਅਜੀਤ ਡੈਸਕ 01-01-2026
ਗੁਰਦਾਸਪੁਰ, 31 ਦਸੰਬਰ (ਅਸ਼ੋਕ ਸ਼ਰਮਾ)- ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਤੇ ਟਰਾਂਸਕੋ ਸਰਕਲ ਗੁਰਦਾਸਪੁਰ ਦੇ ਸਰਕਲ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਵਲੋਂ ਪੰਜਾਬ ਦੀਆਂ ਜ਼ਮੀਨਾਂ ਵੇਚਣ, ਬਿਜਲੀ ਸੋਧ ਬਿੱਲ 2025 ਤੇ ਕਿਰਤ ਕਾਨੰੂਨਾਂ ਵਿਚ ਬਦਲਾਅ ਵਿਰੁੱਧ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਆਪਣੇ ਪੱਧਰ 'ਤੇ ਹੀ ਨਵੇਂ ਵਰੇ੍ਹ ਦੀ ਆਮਦ 'ਤੇ ਸੰਘਰਸ਼ ਨੰੂ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ | ਸ੍ਰੀ ਪੱਪੂ ਨੇ ਦੱਸਿਆ ਕਿ ਸੂਬਾ ਕਮੇਟੀ ਪੰਜਾਬ ਦੇ ਫ਼ੈਸਲੇ ਅਨੁਸਾਰ 2 ਜਨਵਰੀ ਤੋਂ 14 ਜਨਵਰੀ ਤੱਕ ਐਮ.ਐਲ.ਏ. ਨੰੂ ਵਫ਼ਦ ਨਾਲ ਮੰਡਲ ਯੂਨਿਟਾਂ ਵਲੋਂ ਮੰਗ ਪੱਤਰ ਦਿੱਤੇ ਜਾਣਗੇ | ਜਦੋਂ ਕਿ 15 ਜਨਵਰੀ ਤੋਂ 18 ਜਨਵਰੀ ਤੱਕ ਸਰਕਲ ਪੱਧਰੀ ਕਨਵੈੱਨਸ਼ਨ ਕਰਕੇ ਪੂਰੇ ਪੰਜਾਬ ਅੰਦਰ ਪੈਨਸ਼ਨਰਾਂ ਨੰੂ ਸੰਘਰਸ਼ਾਂ ਲਈ ਲਾਮਬੰਦ ਕੀਤਾ ਜਾਵੇਗਾ | ਇਸ ਤੋਂ ਇਲਾਵਾ 16 ਜਨਵਰੀ ਤੋਂ ਸਮੁੱਚੇ ਪੰਜਾਬ ਅੰਦਰ ਐਸ.ਕੇ.ਐਮ. ਦੀ ਅਗਵਾਈ ਤੇ ਸਹਿਯੋਗ ਨਾਲ ਡਿਪਟੀ ਕਮਿਸ਼ਨਰ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਮੰਗ ਪੱਤਰ ਦਿੱਤੇ ਜਾਣਗੇ | ਫਰਵਰੀ ਦੇ ਅਖੀਰ ਜਾਂ ਮਾਰਚ ਦੇ ਪਹਿਲੇ ਹਫ਼ਤੇ ਬਿਜਲੀ ਮੰਤਰੀ ਦੀ ਰਿਹਾਇਸ਼ 'ਤੇ ਪ੍ਰਦਰਸ਼ਨ ਕਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਇਸ ਤੋਂ ਇਲਾਵਾ ਪੈਨਸ਼ਨਰਜ਼ ਐਸੋਸੀਏਸ਼ਨ ਸੂਬਾ ਕਮੇਟੀ ਦੇ ਦਿੱਤੇ ਸੰਘਰਸ਼ਾਂ ਤੋਂ ਇਲਾਵਾ ਕਿਸੇ ਵੀ ਸੰਘਰਸ਼ ਵਿਚ ਪੈਨਸ਼ਨਰਜ਼ ਐਸੋਸੀਏਸ਼ਨ ਸ਼ਾਮਿਲ ਨਹੀਂ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਸਵਾਈਨ ਫਲੂ ਤੋਂ ਬਚਾਅ ਲਈ ਜਾਰੀ ਕੀਤੀਆਂ ਹਦਾਇਤਾਂ : ਐੱਸ.ਐੱਮ.ਓ. ਡਾ. ਰਵਿੰਦਰ ਸਿੰਘ ਅਗਲੀ ਖ਼ਬਰ ਬਲਬੀਰ ਸਿੰਘ ਪੰਨੂੰ ਨੇ ਨਵੇਂ ਸਾਲ 'ਤੇ ਲੋਕਾਂ ਦੀ ਤੰਦਰੁਸਤੀ ਤੇ ਖੁਸ਼ਹਾਲੀ ਦੀ ਕੀਤੀ ਅਰਦਾਸ
Ad Position 24
No active advertisement