05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ 6 ਜਨਵਰੀ ਨੂੰ ਡੀ.ਸੀ. ਦਫ਼ਤਰ ਵਿਖੇ ਧਰਨੇ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 01-01-2026
ਗੁਰਦਾਸਪੁਰ, 31 ਦਸੰਬਰ (ਚੱਕਰਾਜਾ)- ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਮੀਟਿੰਗ ਗੁਰੂ ਨਾਨਕ ਪਾਰਕ ਵਿਖੇ ਹੋਈ | ਮੀਟਿੰਗ ਵਿਚ ਫ਼ੈਸਲਾ ਕੀਤਾ ਕਿ ਪੰਜਾਬ ਸਰਕਾਰ ਦੇ ਮਜ਼ਦੂਰ ਵਿਰੋਧੀ ਰਵੱਈਏ ਤੇ ਲਟਕਦੀਆਂ ਮਜ਼ਦੂਰ ਮੰਗਾਂ ਮਨਵਾਉਣ ਲਈ ਸਾਂਝੇ ਮਜ਼ਦੂਰ ਮੋਰਚੇ ਸੱਦੇ 'ਤੇ 6 ਜਨਵਰੀ ਨੂੰ ਜ਼ਿਲ੍ਹਾ ਹੈੱਡ ਕੁਆਰਟਰ 'ਤੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਆਗੂਆਂ ਵਿਜੇ ਕੁਮਾਰ ਸੋਹਲ, ਸੂਬਾ ਸਕੱਤਰ ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਰਾਜ ਕੁਮਾਰ ਪੰਡੋਰੀ ਜ਼ਿਲ੍ਹਾ ਪ੍ਰਧਾਨ ਪੇਂਡੂ ਮਜ਼ਦੂਰ ਯੂਨੀਅਨ, ਮੇਜਰ ਸਿੰਘ ਕੋਟ ਟੋਡਰ ਮੱਲ, ਦਿਹਾਤੀ ਮਜ਼ਦੂਰ ਸਭਾ ਸੂਬਾ ਵਿੱਤ ਸਕੱਤਰ ਸ਼ਮਸ਼ੇਰ ਸਿੰਘ ਨਵਾਂ ਪਿੰਡ, ਧਿਆਨ ਸਿੰਘ ਠਾਕੁਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੋਂਦ 'ਚ ਆਉਣ ਤੋਂ ਲੈ ਕੇ ਜਥੇਬੰਦੀਆਂ ਸੰਘਰਸ਼ ਕਰ ਰਹੀਆਂ ਹਨ | ਧਰਨੇ, ਮੁਜ਼ਾਹਰੇ ਤੇ ਮੰਗ ਪੱਤਰ ਦੇਣ ਤੋਂ ਬਾਅਦ ਵੀ ਮੌਜੂਦਾ ਸਰਕਾਰ ਮਜ਼ਦੂਰਾਂ ਵੱਲ ਪਿੱਠ ਕਰਕੇ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਪੰਜਾਬ ਅੰਦਰ ਹੜ੍ਹਾਂ ਨਾਲ ਹੋਰਨਾਂ ਤਬਕਿਆਂ ਦੇ ਨਾਲ-ਨਾਲ ਬੇਜ਼ਮੀਨੇ ਮਜ਼ਦੂਰਾਂ ਦਾ ਭਾਰੀ ਨੁਕਸਾਨ ਹੋਇਆ ਪਰ ਸਰਕਾਰ ਨੇ ਫੋਕੇ ਲਾਰਿਆਂ ਦੇ ਕੁਝ ਪੱਲੇ ਨਹੀਂ ਪਾਇਆ | ਉਨ੍ਹਾਂ ਕਿਹਾ ਕਿ ਮਨਰੇਗਾ ਸਕੀਮ ਦਾ ਵੀ ਭੋਗ ਪਾ ਦਿੱਤਾ ਹੈ | ਆਗੂਆਂ ਨੇ ਕਿਹਾ ਕਿ ਵੱਡੇ ਸਰਮਾਏਦਾਰਾਂ ਤੇ ਜਾਗੀਰਦਾਰਾਂ ਨੂੰ ਵਾਇਦੇ ਪਹੁੰਚਾਉਣ ਵਾਲੇ ਅਖੌਤੀ ਵਿਕਾਸ ਮਾਡਲ ਨੂੰ ਲਗਾਤਾਰ ਲਾਗੂ ਕਰਕੇ ਮਜ਼ਦੂਰਾਂ ਕੋਲੋਂ ਸਿਹਤ, ਸਿੱਖਿਆ, ਬਿਜਲੀ ਵਰਗੀਆਂ ਸਹੂਲਤਾਂ ਖੋਹੀਆਂ ਜਾ ਰਹੀਆਂ ਹਨ ਜਦੋਂ ਕਿ ਚਿੱਪ ਵਾਲੇ ਮੀਟਰ ਲਗਾ ਕੇ ਮਜ਼ਦੂਰਾਂ ਦੇ ਘਰਾਂ 'ਚ ਹਨੇਰਾ ਕਰਨ ਦੀ ਤਿਆਰੀ ਹੈ | ਇਸ ਮੌਕੇ ਜਸਵੰਤ ਸਿੰਘ ਬੁੱਟਰ, ਮਨਹਰਨ, ਦਰਸ਼ਨ ਅਖਰੋਟਾ ਅਤੇ ਹੋਰ ਸਾਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰੋਫੈਸਰ ਹਰਭਜਨ ਸਿੰਘ ਧਾਰੀਵਾਲ 'ਸੰਗੀਤ ਸ਼੍ਰੋਮਣੀ ਐਵਾਰਡ' ਨਾਲ ਸਨਮਾਨਿਤ ਅਗਲੀ ਖ਼ਬਰ ਸ੍ਰੀ ਰਾਮ ਮੰਦਿਰ ਵਿਖੇ ਮੂਰਤੀ ਸਥਾਪਨਾ ਦੀ ਤੀਸਰੀ ਵਰੇ੍ਹਗੰਢ ਮੌਕੇ ਕੱਢੀ ਸ਼ੋਭਾ ਯਾਤਰਾ
Ad Position 24
No active advertisement