06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਡਾ. ਸਤਨਾਮ ਸਿੰਘ ਬਾਜਵਾ 2027 ਵਿਚ ਪਾਰਟੀ ਵਲੋਂ ਮੁੱਖ ਮੰਤਰੀ ਦੇ ਦਾਅਵੇਦਾਰ ਹੋਣਗੇ : ਆਗੂ

Ad Position 21
No active advertisement
ਅਜੀਤ ਡੈਸਕ 01-01-2026
ਧਿਆਨਪੁਰ, 31 ਦਸੰਬਰ (ਕੁਲਦੀਪ ਸਿੰਘ ਸੋਨੂੰ)-2027 ਵਿਚ ਵਿਧਾਨ ਸਭਾ ਚੋਣਾਂ 'ਚ ਡਾਕਟਰ ਸਤਨਾਮ ਸਿੰਘ ਬਾਜਵਾ ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਦੇ ਪ੍ਰਧਾਨ ਮੁੱਖ ਮੰਤਰੀ ਪੰਜਾਬ ਦਾਅਵੇਦਾਰ ਹੋਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਚੇਅਰਮੈਨ ਨਰਿੰਦਰ ਮੋਹਨ ਸ਼ਰਮਾ ਨੇ ਸਾਥੀਆਂ ਸਮੇਤ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਆਪਣੇ ਬਲਬੂਤੇ 'ਤੇ ਚੋਣਾਂ ਲੜੇਗੀ ਅਤੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਉਨ੍ਹਾਂ ਕਿਹਾ ਕਿ ਪਾਰਟੀ ਨੂੰ ਪਿੰਡਾਂ ਤੇ ਸ਼ਹਿਰਾਂ ਵਿਚੋਂ ਪੂਰਾ ਸਮਰਥਨ ਮਿਲ ਰਿਹਾ ਹੈ | ਇਸ ਮੌਕੇ ਡਾ. ਬਾਜਵਾ ਨੇ ਡੇਰਾ ਬਾਬਾ ਨਾਨਕ ਤੋਂ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਕਰਦੇ ਹੋਏ ਕਿਹਾ ਕਿ ਉਹ ਡੇਰਾ ਬਾਬਾ ਨਾਨਕ ਤੋਂ ਇਤਿਹਾਸਕ ਜਿੱਤ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਕਿ ਚੋਣਾਂ ਦਾ ਐਲਾਨ ਹੋਣ 'ਤੇ ਡੇਰਾ ਬਾਬਾ ਨਾਨਕ 'ਚ ਚੋਣ ਸੰਬੰਧੀ ਰੈਲੀ ਕੱਢੀ ਜਾਵੇਗੀ | ਡਾ. ਬਾਜਵਾ ਨੇ ਕਿਹਾ ਕਿ ਚੋਣਾਂ ਨੇੜੇ ਆਉਣ 'ਤੇ ਪਾਰਟੀ ਵਲੋਂ ਮੈਂਬਰਸ਼ਿਪ ਸ਼ੁਰੂ ਕੀਤੀ ਜਾ ਰਹੀ ਹੈ, ਕਿਉਂਕਿ ਲੋਕਾਂ ਦਾ ਰਵਾਇਤੀ ਪਾਰਟੀਆਂ ਤੋਂ ਮੋਹ ਭੰਗ ਹੋ ਚੁੱਕਾ ਹੈ | ਇਸ ਮੌਕੇ ਹਜੂਰਾ ਸਿੰਘ, ਹਰਭਜਨ ਸਿੰਘ, ਸੁਖਵਿੰਦਰ ਸਿੰਘ, ਰਣਜੀਤ ਸਿੰਘ, ਇੰਦਰਜੀਤ ਸਿੰਘ ਪਵਾਰ, ਸਰਬਜੀਤ ਸਿੰਘ ਰੰਧਾਵਾ, ਪਰਮਜੀਤ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਕਲਿਆਣਪੁਰ 'ਚ ਕਿ੍ਸਮਸ ਦਿਵਸ ਧੂਮ-ਧਾਮ ਨਾਲ ਮਨਾਇਆ ਅਗਲੀ ਖ਼ਬਰ ਪ੍ਰਸ਼ਾਸਨ ਵਲੋਂ ਗਾਂਧੀ ਚੌਕ ਨੂੰ ਖੁੱਲ੍ਹਾ ਕਰਨ ਤੇ ਖੋਖੇ ਹਟਾਉਣ ਦੇ ਨਿਰਦੇਸ਼
Ad Position 24
No active advertisement