09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨੀਲਮ ਘੁਮਾਣ ਨੂੰ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਡਾਕਟਰ ਕੇ.ਜੇ. ਨੇ ਦਿੱਤੀ ਵਧਾਈ <br/>

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਘੁਮਾਣ, 1 ਜਨਵਰੀ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਬਹੁਤ ਹੀ ਮਿਹਨਤੀ ਤੇ ਅਣਥੱਕ ਮਹਿਲਾ ਆਗੂ ਨੀਲਮ ਘੁਮਾਣ ਨੂੰ ਆਮ ਆਦਮੀ ਪਾਰਟੀ ਵਲੋਂ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨ 'ਤੇ ਡਾਕਟਰ ਕੇ.ਜੇ. ਸਿੰਘ ਸਾਬਕਾ ਅਬਜਰਵਰ ਤੇ ਸੀਨੀਅਰ ਆਗੂ ਆਮ ਆਦਮੀ ਪਾਰਟੀ ਨੇ ਜਿੱਥੇ ਵਧਾਈ ਦਿੱਤੀ, ਉੱਥੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਪੰਜਾਬ ਪ੍ਰਧਾਨ ਮੁਨੀਸ਼ ਸਿਸੋਦੀਆ, ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ | ਇਸ ਮੌਕੇ ਡਾਕਟਰ ਕੇ.ਜੇ. ਸਿੰਘ ਨੇ ਕਿਹਾ ਕਿ ਨੀਲਮ ਘੁਮਾਣ ਵਲੋਂ ਪਾਰਟੀ ਲਈ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਨੇ ਬਹੁਤ ਮਿਹਨਤੀ ਵਰਕਰ ਨੂੰ ਜ਼ਿਲ੍ਹੇ ਦੀ ਵਾਗਡੋਰ ਸੌਂਪੀ ਹੈ | ਉਨ੍ਹਾਂ ਕਿਹਾ ਕਿ ਮੈਡਮ ਨੀਲਮ ਘੁਮਾਣ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਪਹਿਲਾਂ ਨਾਲੋਂ ਵੀ ਹੋਰ ਸ਼ਿੱਦਤ ਨਾਲ ਜ਼ਿਲ੍ਹੇ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ ਤੇ ਮਹਿਲਾਵਾਂ ਨੂੰ ਨਾਲ ਜੋੜ ਕੇ ਸੰਗਠਨ ਨੂੰ ਮਜ਼ਬੂਤ ਕਰਨਗੇ | ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ 'ਚ ਪੰਜਾਬ ਦਾ ਮਹਿਲਾ ਵਿੰਗ ਆਪਣਾ ਵੱਡਾ ਰੋਲ ਨਿਭਾਵੇਗਾ ਤੇ ਮੁੜ ਤੋਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ | ਇਸ ਮੌਕੇ ਗੁਰਦਿਆਲ ਸਿੰਘ ਘੁਮਾਣ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ ਦੇ ਪੰਜ ਜੂਡੋ ਖਿਡਾਰੀਆਂ ਦੀ ਹੋਈ ਨੈਸ਼ਨਲ ਸਕੂਲਜ਼ ਖੇਡਾਂ 2025-26 ਲਈ ਚੋਣ <br/> ਅਗਲੀ ਖ਼ਬਰ ਤੁੰਗਵਾਲੀ ਦਾ ਦੋ ਰੋਜ਼ਾ ਕਬੱਡੀ ਕੱਪ ਕੱਲ੍ਹ ਤੋਂ
Ad Position 24