ਬਹਿਰਾਮਪੁਰ, 1 ਜਨਵਰੀ (ਪ੍ਰੋ: ਬਲਬੀਰ ਸਿੰਘ ਕੋਲਾ)-ਨਵੇਂ ਸਾਲ ਦੀ ਸ਼ੁੱਭ ਆਮਦ ਮੌਕੇ ਪਿੰਡ ਭਰਥ ਤੇ ਮਰਾੜੇ ਦੇ ਡੇਰਿਆਂ ਦੀ ਸੰਗਤ ਵਲੋਂ ਸੰਤ ਬਾਬਾ ਹਜ਼ਾਰਾ ਸਿੰਘ ਜੀ ਛੋਟੇ ਘੁੰਮਣਾਂ ਵਾਲਿਆਂ ਦੀ ਯਾਦ 'ਚ ਬਣਾਏ ਗਏ ਗੁਰਦੁਆਰਾ ਗੁਰੂ ਨਾਨਕ ਨਿਵਾਸ ਵਿਖੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਤੇ ਚਮਕੌਰ ਦੀ ਜੰਗ 'ਚ ਸਮੂਹ ਸ਼ਹੀਦ ਸਿੰਘਾਂ ਦੀ ਯਾਦ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਗਈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਲਬੀਰ ਸਿੰਘ ਨੇ ਦੱਸਿਆ ਕਿ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਸਰਬੱਤ ਦੇ ਭਲੇ ਲਈ ਡੇਰਿਆਂ ਦੀ ਸੰਗਤ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਗਏ ਹਨ | ਇਸ ਮੌਕੇ ਕੁਲਦੀਪ ਸਿੰਘ ਕੋਟਲੀ, ਦਵਿੰਦਰ ਸਿੰਘ, ਜਰਨੈਲ ਸਿੰਘ, ਸੰਤੋਖ ਸਿੰਘ, ਸਤਨਾਮ ਸਿੰਘ, ਲਖਵਿੰਦਰ ਸਿੰਘ, ਲਖਬੀਰ ਸਿੰਘ, ਹਰਦੀਪ ਸਿੰਘ, ਸ਼ਿੰਗਾਰਾ ਸਿੰਘ, ਜਗਜੀਤ ਸਿੰਘ, ਅਨੋਖ ਸਿੰਘ, ਜਗਤਾਰ ਸਿੰਘ, ਕਮਲਪ੍ਰੀਤ ਸਿੰਘ ਮਿੰਟੂ, ਜਸਪਾਲ ਸਿੰਘ, ਮਲਕੀਤ ਸਿੰਘ, ਮੁਖ਼ਤਿਆਰ ਸਿੰਘ ਤੇ ਅਸ਼ਵਨੀ ਕੁਮਾਰ ਵਲੋਂ ਸੇਵਾ ਕਰਵਾਈ ਗਈ |