10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਗੁਰਦਾਸਪੁਰ, 1 ਜਨਵਰੀ (ਚੱਕਰਾਜਾ)-ਮੁੱਖ ਮੰਤਰੀ ਪੰਜਾਬ ਵਲੋਂ ਐਲਾਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਬਾਰਡਰ ਰੇਂਜ ਅੰਮਿ੍ਤਸਰ ਵਲੋਂ ਦਿੱਤੇ ਨਿਰਦੇਸ਼ਸ਼ ਅਨੁਸਾਰ ਥਾਣਾ ਸਿਟੀ ਪੁਲਿਸ ਵਲੋਂ ਗਿਫਟੀ ਮਸੀਹ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ 'ਤੇ ਦੋਸ਼ੀ ਖ਼ਿਲਾਫ਼ ਮੁਕੱਦਮਾ ਥਾਣਾ ਸਿਟੀ ਵਿਖੇ ਮਾਮਲਾ ਦਰਜ ਕੀਤਾ ਗਿਆ | ਜ਼ਿਲ੍ਹਾ ਪੁਲਿਸ ਮੁਖੀ ਆਦਿੱਤਯ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਗੈਰ-ਕਾਨੂੰਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ | ਗੈਰ-ਕਾਨੂੰਨੀ/ਨਸ਼ਿਆਂ ਦੇ ਕਾਰੋਬਾਰ 'ਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਠੋਸ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਪਿੰਡਾਂ ਤੋਂ ਹੋ ਕੇ ਸ਼ਾਹਬਾਦ ਪੁੱਜਣ 'ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ <br/> ਅਗਲੀ ਖ਼ਬਰ ਨਵੇਂ ਵਰੇ੍ਹ ਦੀ ਸ਼ੁੱਭ ਆਮਦ 'ਤੇ ਧਾਰਮਿਕ ਸਮਾਗਮ
Ad Position 24