11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਟਾਲਾ 'ਚ ਨਗਰ ਕੀਰਤਨ ਕੱਲ੍ਹ

Ad Position 21
repet_subhas-goyals [Copy P29]
ਬਾਬਾ ਸਰਬਜੀਤ ਸਿੰਘ <br/> 02-01-2026
ਬਟਾਲਾ, 1 ਜਨਵਰੀ (ਹਰਦੇਵ ਸਿੰਘ ਸੰਧੂ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਹਾਊਸਿੰਗ ਬੋਰਡ ਕਾਲੋਨੀ ਅਰਬਨ ਅਸਟੇਟ ਬਟਾਲਾ ਵਲੋਂ 3 ਜਨਵਰੀ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ | ਜਾਣਕਾਰੀ ਦਿੰਦਿਆਂ ਹੈੱਡ ਗ੍ਰੰਥੀ ਬਾਬਾ ਸਰਬਜੀਤ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਸਵੇਰੇ 9 ਵਜੇ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਆਰੰਭ ਹੋਵੇਗਾ, ਜਿਹੜਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ | ਬਾਬਾ ਸਰਬਜੀਤ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 5 ਜਨਵਰੀ ਨੂੰ ਗੁਰਮਤਿ ਸਮਾਗਮ ਵੀ ਕਰਵਾਇਆ ਜਾਵੇਗਾ, ਜਿਸ 'ਚ ਪੰਥ ਪ੍ਰਸਿੱਧ ਰਾਗੀ-ਢਾਡੀ ਗੁਰੂ ਸ਼ਬਦ ਨਾਲ ਜੋੜਨਗੇ |

Ad Position 22
No active advertisement
ਪਿਛਲੀ ਖ਼ਬਰ ਸਹਾਰਾ ਕਲੱਬ ਤੇ ਖ਼ਾਲਸਾ ਏਡ ਨੇ ਡਾ. ਸਾਧੂ ਸਿੰਘ ਹਮਦਰਦ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਪੀ.ਏ.ਯੂ ਰਿਜ਼ਨਲ ਸਟੇਸ਼ਨ ਦੇ ਸਟਾਫ਼ ਨੇ ਨਵਾਂ ਸਾਲ ਦੀ ਸ਼ੁਰੂਆਤ ਪਰਮਾਤਮਾ ਦੇ ਓਟ ਆਸਰੇ ਨਾਲ ਕੀਤੀ
Ad Position 24