ਨਰੋਟ ਮਹਿਰਾ, 1 ਜਨਵਰੀ (ਰਾਜ ਕੁਮਾਰੀ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਦੇ ਚੇਅਰਮੈਨ ਕਮ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਤੇ ਸੀ.ਜੇ.ਐਮ. ਰੁਪਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਆਂਗਣਵਾੜੀ ਸੈਂਟਰ ਪਿੰਡ ਚੱਕ ਧਾਰੀਵਾਲ 'ਚ ਸੀ.ਡੀ.ਪੀ.ਓ. ਸੰਜੀਵ ਸ਼ਰਮਾ ਦੀ ਅਗਵਾਈ 'ਚ ਯੂਥ ਅਗੇਂਸਟ ਡਰੱਗਜ਼ 'ਤੇ ਸੈਮੀਨਾਰ ਕੀਤਾ ਗਿਆ | ਜਿਸ 'ਚ ਐਡਵੋਕੇਟ ਰੱਖੀਆ ਪੰਡਿਤ, ਪੀ.ਐਲ.ਵੀ. ਵਿਨੋਦ ਕੁਮਾਰ, ਪੀ.ਐਲ.ਵੀ. ਰੋਹਿਤ ਤੇ ਸੁਪਰਵਾਈਜ਼ਰ ਸੁਨੀਤਾ ਰਾਣੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਵਰਕਰਾਂ ਨੂੰ ਨਸ਼ਾ ਨਾ ਕਰਨ ਦੀ ਸਹੁੰ ਦਿਵਾਈ ਗਈ | ਜਾਣਕਾਰੀ ਦਿੰਦੇ ਹੋਏ ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ 'ਚ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਦੀ ਅਗਵਾਈ 'ਚ ਜ਼ਿਲ੍ਹਾ ਪਠਾਨਕੋਟ ਦੇ 6 ਬਲਾਕਾਂ 'ਚ ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਵੱਖ-ਵੱਖ ਸਕੂਲਾਂ, ਪਿੰਡਾਂ 'ਚ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ, ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ | ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਅਨੁਸੂਚਿਤ ਜਾਤੀ, ਮਜ਼ਦੂਰ, ਅਪੰਗ, ਜੇਲ੍ਹਾਂ 'ਚ ਬੰਦ ਲੋਕ ਤੇ ਜਿਨ੍ਹਾਂ ਲੋਕਾਂ ਦੀ ਆਮਦਨ ਸਲਾਨਾ 3 ਲੱਖ ਤੋਂ ਘੱਟ ਹੈ, ਉਨ੍ਹਾਂ ਨੂੰ ਮੁਫ਼ਤ ਵਿਚ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਅਸੀਂ ਟੋਲ ਫ਼ਰੀ ਨੰਬਰ 15100 ਦੇ ਵੀ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਾਂ | ਇਸ ਮੌਕੇ ਸੁਪਰਵਾਈਜ਼ਰ ਸੁਨੀਤਾ ਰਾਣੀ ਨੇ ਕਿਹਾ ਕਿ ਇਸ ਤਰ੍ਹਾਂ ਦੀ ਮੁਹਿੰਮ ਚਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਬਹੁਤ ਵੱਡਾ ਉਪਰਾਲਾ ਹੈ | ਇਸ ਮੌਕੇ ਆਂਗਣਵਾੜੀ ਵਰਕਰ ਆਸ਼ਾ ਰਾਣੀ, ਗੁਲਸ਼ਨ, ਰੀਮਾ, ਰਜਵੰਤ ਕੌਰ, ਪ੍ਰੀਤੀ, ਨੀਤੂ, ਸੁਮਨ, ਸੁਦੇਸ਼, ਜਸਮੀਤ ਕੌਰ, ਕੋਮਲਪ੍ਰੀਤ, ਕਮਲੇਸ਼, ਨੇਹਾ, ਪਲਵਿੰਦਰ ਕੌਰ, ਰਾਜ ਕੁਮਾਰੀ, ਅਜੇ ਕੁਮਾਰ ਅਤੇ ਸੁਨੀਲ ਕੁਮਾਰ ਆਦਿ ਸ਼ਾਮਿਲ ਸਨ |