ਤਾਰਾਗੜ੍ਹ, 2 ਜਨਵਰੀ (ਸੋਹਨ ਲਾਲ)-ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਵਲੋਂ ਅਥਾਰਿਟੀ ਦੇ ਚੇਅਰਮੈਨ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਦੇ ਦਿਸ਼ਾ ਨਿਰਦੇਸ਼ਾਂ ਤੇ ਸੀ.ਜੇ.ਐਮ. ਤੇ ਸਕੱਤਰ ਰੁਪਿੰਦਰ ਸਿੰਘ ਜ਼ਿਲ੍ਹਾ ਲੀਗਲ ਸਰਵਿਸ ਪਠਾਨਕੋਟ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਨੰੂ ਨਸ਼ਾ ਮੁਕਤ ਬਣਾਉਣ ਦੇ ਉਦੇਸ਼ਾਂ ਨਾਲ ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਬਲਾਕ ਨਰੋਟ ਜੈਮਲ ਸਿੰਘ ਦੇ ਅਧੀਨ ਆਉਂਦੇ ਪਿੰਡ ਤਾਰਾਗੜ੍ਹ 'ਚ ਸਥਾਪਤ ਓਟ ਸੈਂਟਰ ਦਾ ਦੌਰਾ ਕੀਤਾ ਗਿਆ ਤੇ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਕਾਨੰੂਨੀ ਸੇਵਾ ਅਥਾਰਿਟੀ ਦੇ ਪੈਨਲ ਐਡਵੋਕੇਟ ਵਿਨੋਦ ਕੁਮਾਰ ਤੇ ਡਾ: ਅਨੁਭਵ ਭਾਰਦਵਾਜ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਵੱਡੀ ਗਿਣਤੀ 'ਚ ਲੋਕ ਹਾਜ਼ਰ ਸਨ | ਐਡਵੋਕੇਟ ਵਿਨੋਦ ਕੁਮਾਰ ਨੇ ਦੱਸਿਆ ਕਿ ਲੀਗਲ ਸਰਵਿਸ ਅਥਾਰਿਟੀ ਵਲੋਂ ਨਸ਼ਿਆਂ ਦੇ ਵਿਰੁੱਧ ਚਲਾਈ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ ਨੰੂ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ | ਇਸ ਮੌਕੇ ਐਡਵੋਕੇਟ ਵਿਨੋਦ ਕੁਮਾਰ ਨੇ ਲੋਕਾਂ ਨੰੂ ਦੱਸਿਆ ਕਿ ਅਥਾਰਿਟੀ ਦੇ ਨਿਰਦੇਸ਼ਾਂ ਅਨੁਸਾਰ ਪਿੰਡ-ਪਿੰਡ, ਸ਼ਹਿਰ-ਸ਼ਹਿਰ ਮੁਫ਼ਤ ਸਹਾਇਤਾ ਬਾਰੇ ਜਾਗਰੂਕਤਾ ਫੈਲਾਈ ਜਾ ਰਹੀ ਹੈ | ਉਨ੍ਹਾਂ ਅਥਾਰਿਟੀ ਵਲੋਂ ਜਾਰੀ ਕੀਤੇ ਗਏ ਹੈਲਪ ਲਾਈਨ ਨੰਬਰ ਬਾਰੇ ਵੀ ਲੋਕਾਂ ਨੰੂ ਜਾਣੂ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਬੀ.ਸੀ. ਪ੍ਰਧਾਨ ਪਠਾਨਕੋਟ ਨਰੇਸ਼ ਸੈਣੀ, ਓਟ ਸੈਂਟਰ ਦੀ ਨਰਸ ਭਰਤੀ, ਪੀ.ਐਲ.ਵੀ. ਜਗੀਰ ਸਿੰਘ, ਕੁਲਵਿੰਦਰ ਕੌਰ, ਠਾਕੁਰ ਬਲਵਾਨ ਸਿੰਘ ਤੇ ਤਾਰਾਗੜ੍ਹ ਥਾਣੇ ਦੇ ਐਸ.ਐਚ.ਓ. ਅੰਗਰੇਜ਼ ਸਿੰਘ ਆਦਿ ਪੁਲਿਸ ਮੁਲਾਜ਼ਮ ਹਾਜ਼ਰ ਸਨ |