11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਸ.ਸ.ਸ. ਸਕੂਲ ਭੰਗੂੜੀ ਨੂੰ ਰਾਸ਼ਟਰੀ ਪੱਧਰ 'ਤੇ ਐਲਾਨਿਆ ਗਰੀਨ ਸਕੂਲ

Ad Position 21
No active advertisement
ਅਜੀਤ ਡੈਸਕ 03-01-2026
ਪਠਾਨਕੋਟ, 2 ਜਨਵਰੀ (ਸੰਧੂ)-ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਗੂੜੀ ਨੂੰ ਸਾਲ 2025-26 ਲਈ ਰਾਸ਼ਟਰੀ ਪੱਧਰ 'ਤੇ ਗਰੀਨ ਸਕੂਲ ਐਲਾਨਿਆ ਗਿਆ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਦੀਪ ਕੌਰ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਨਦੀਪ ਕੁਮਾਰ ਨੇ ਇਸ ਸਫ਼ਲਤਾ 'ਤੇ ਸਕੂਲ ਦੇ ਪਿ੍ੰਸੀਪਲ ਲਤਾ ਸ਼ਰਮਾ, ਇੰਚਾਰਜ ਕੰਚਨ ਗੁਪਤਾ ਤੇ ਈਕੋ ਕੋਆਰਡੀਨੇਟਰ ਰਾਜਦੀਪ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਸਰਕਾਰੀ ਸਕੂਲਾਂ 'ਚ ਅਧਿਆਪਕ ਸ਼ਾਨਦਾਰ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਸਮਾਜ ਪ੍ਰਤੀ ਵਧੀਆ ਭੂਮਿਕਾ ਨਿਭਾਅ ਰਹੇ ਹਨ | ਜ਼ਿਲ੍ਹਾ ਵਾਤਾਵਰਨ ਸਿੱਖਿਆ ਕੋਆਰਡੀਨੇਟਰ ਸੰਜੀਵ ਸ਼ਰਮਾ ਨੇ ਦੱਸਿਆ ਕਿ ਗਰੀਨ ਸਕੂਲ ਪ੍ਰੋਗਰਾਮ ਹਰ ਸਾਲ ਪੰਜਾਬ ਰਾਜ ਵਿਗਿਆਨ ਤੇ ਤਕਨਾਲੋਜੀ ਪ੍ਰੀਸ਼ਦ ਤੇ ਵਿਗਿਆਨ ਤੇ ਵਾਤਾਵਰਨ ਕੇਂਦਰ ਦੁਆਰਾ ਰਾਸ਼ਟਰੀ ਪੱਧਰ 'ਤੇ ਕਰਵਾਇਆ ਜਾਂਦਾ ਹੈ | ਸਕੂਲ ਦੇ ਅਧਿਆਪਕਾ ਰਾਜਦੀਪ ਕੌਰ ਨੇ ਸਕੂਲ ਤੇ ਇਸ ਦੇ ਆਲੇ ਦੁਆਲੇ ਦੇ ਵਾਤਾਵਰਨ, ਹਵਾ, ਮਿੱਟੀ, ਪਾਣੀ, ਊਰਜਾ, ਭੋਜਨ ਤੇ ਰਹਿੰਦ-ਖੂੰਹਦ ਦਾ ਅਧਿਐਨ ਕਰਨ ਲਈ ਆਪਣੇ ਵਿਦਿਆਰਥੀਆਂ ਦੀਆਂ ਟੀਮਾਂ ਬਣਾਈਆਂ 'ਤੇ ਇਕ ਰਿਪੋਰਟ ਕੀਤੀ | ਜਿਸ ਦਾ ਰਾਸ਼ਟਰੀ ਪੱਧਰ 'ਤੇ ਮੁਲਾਂਕਣ ਕੀਤਾ ਗਿਆ | ਉਨ੍ਹਾਂ ਕਿਹਾ ਕਿ ਗ੍ਰੀਨ ਸਕੂਲ ਪ੍ਰੋਗਰਾਮ ਵਿਦਿਆਰਥੀਆਂ 'ਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਆਯੋਜਿਤ ਕੀਤਾ ਜਾਂਦਾ ਹੈ | ਇਸ ਮੌਕੇ ਰਿਸੋਰਸ ਪਰਸਨ ਜੇ ਕੁਮਾਰ ਭੋਗਲ ਤੇ ਰਾਮ ਪ੍ਰਸ਼ਾਦ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਗੋਬਿੰਦ ਸਿੰਘ ਨਗਰ ਵਿਖੇ ਗੁਰਮਤਿ ਸਮਾਗਮ ਕੱਲ੍ਹ ਅਗਲੀ ਖ਼ਬਰ ਯੁੱਧ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਓਟ ਸੈਂਟਰ ਤਾਰਾਗੜ੍ਹ ਦਾ ਦੌਰਾ
Ad Position 24