11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਗੋਬਿੰਦ ਸਿੰਘ ਨਗਰ ਵਿਖੇ ਗੁਰਮਤਿ ਸਮਾਗਮ ਕੱਲ੍ਹ

Ad Position 21
No active advertisement
ਅਜੀਤ ਡੈਸਕ 03-01-2026
ਪਠਾਨਕੋਟ, 2 ਜਨਵਰੀ (ਸੰਧੂ)-ਧਾਰਮਿਕ ਸੰਸਥਾ ਸਰਬੱਤ ਖ਼ਾਲਸਾ ਵਲੋਂ 4 ਜਨਵਰੀ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਗੋਬਿੰਦ ਸਿੰਘ ਨਗਰ ਪਠਾਨਕੋਟ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਜਿਸ 'ਚ ਪੰਥ ਦੇ ਪ੍ਰਸਿੱਧ ਕਥਾ ਵਾਚਕ ਤੇ ਪ੍ਰਚਾਰਕ ਭਾਈ ਲਖਬੀਰ ਸਿੰਘ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਾਲੇ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਤੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜ੍ਹਨਗੇ ਤੇ ਭਾਈ ਪ੍ਰਗਟ ਸਿੰਘ ਦਾ ਰਾਗੀ ਜਥਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕਰੇਗਾ | ਉਕਤ ਜਾਣਕਾਰੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਸਮਾਗਮ ਦੇ ਅੰਤ 'ਚ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਮੈਨੇਜਰ ਸੋਹਨ ਸਿੰਘ, ਬਖਸ਼ੀਸ਼ ਸਿੰਘ, ਜੋਗਿੰਦਰ ਸਿੰਘ, ਚਰਨ ਸਿੰਘ, ਜਤਿੰਦਰ ਸਿੰਘ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਦਵੈਤ ਸਵਰੂਪ ਆਸ਼ਰਮ ਵਿਖੇ ਧਾਰਮਿਕ ਸਮਾਗਮ ਕਰਵਾਏ ਅਗਲੀ ਖ਼ਬਰ ਸ.ਸ.ਸ. ਸਕੂਲ ਭੰਗੂੜੀ ਨੂੰ ਰਾਸ਼ਟਰੀ ਪੱਧਰ 'ਤੇ ਐਲਾਨਿਆ ਗਰੀਨ ਸਕੂਲ
Ad Position 24