11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਮੀਡੀਆ ਖ਼ਿਲਾਫ਼ ਕਾਰਵਾਈ ਲੋਕਤੰਤਰ 'ਤੇ ਹਮਲਾ-ਜੱਗਾ

Ad Position 21
No active advertisement
ਅਜੀਤ ਡੈਸਕ 03-01-2026
ਪਠਾਨਕੋਟ, 2 ਜਨਵਰੀ (ਆਸ਼ੀਸ਼ ਸ਼ਰਮਾ)-ਲੋਕਤੰਤਰ ਦੇ ਚੌਥੇ ਥੰਮ੍ਹ ਮੀਡੀਆ ਵਿਰੁੱਧ ਕਥਿਤ ਗ਼ਲਤ ਕਾਰਵਾਈ ਬਹੁਤ ਹੀ ਮੰਦਭਾਗੀ ਘਟਨਾ ਹੈ | ਇਸ ਗੱਲ ਦਾ ਪ੍ਰਗਟਾਵਾ ਭਾਜਪਾ ਆਗੂ ਜਗਮੋਹਨ ਸਿੰਘ ਜੱਗਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਹ ਘਟਨਾ ਲੋਕਤੰਤਰ 'ਤੇ ਸਿੱਧਾ ਤੇ ਗੰਭੀਰ ਹਮਲਾ ਹੈ | ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਜਗਮੋਹਨ ਸਿੰਘ ਜੱਗਾ ਨੇ ਕਿਹਾ ਕਿ ਆਰ.ਟੀ.ਆਈ. ਕਾਰਕੁਨ ਮਾਨਿਕ ਗੋਇਲ ਨੇ ਇਕ ਵੱਡੇ ਹਵਾਈ ਯਾਤਰਾ ਘੁਟਾਲੇ ਦਾ ਪਰਦਾਫਾਸ਼ ਕੀਤਾ | ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਵਿਦੇਸ਼ੀ ਦੌਰੇ 'ਤੇ ਸਨ ਤੇ ਉਨ੍ਹਾਂ ਦੀ ਗ਼ੈਰਹਾਜ਼ਰੀ 'ਚ ਪੰਜਾਬ ਸਰਕਾਰ ਦੇ ਖ਼ਜ਼ਾਨੇ ਦੀ ਕਥਿਤ ਲੁੱਟ ਦਾ ਪਰਦਾਫਾਸ਼ ਹੋਇਆ | ਮੀਡੀਆ ਇਸ ਸਚਾਈ ਨੂੰ ਉਜਾਗਰ ਕਰਨ ਦੀ ਕੀਮਤ ਅਦਾ ਕਰ ਰਿਹਾ ਹੈ, ਜੋ ਕਿ ਬਹੁਤ ਹੀ ਮੰਦਭਾਗਾ ਹੈ | ਉਨ੍ਹਾਂ ਤਿੱਖੀ ਆਲੋਚਨਾ ਕੀਤੀ ਕਿ ਲੋਕਤੰਤਰ ਨੂੰ ਮਾਰਨ ਦੀ ਇਹ ਕੋਸ਼ਿਸ਼ ਬਹੁਤ ਚਿੰਤਾਜਨਕ ਹੈ |
Ad Position 22
No active advertisement
ਪਿਛਲੀ ਖ਼ਬਰ ਨਾਲੇ ਦੀ ਸਫ਼ਾਈ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਸ੍ਰੀ ਅਦਵੈਤ ਸਵਰੂਪ ਆਸ਼ਰਮ ਵਿਖੇ ਧਾਰਮਿਕ ਸਮਾਗਮ ਕਰਵਾਏ
Ad Position 24