ਪਠਾਨਕੋਟ, 2 ਦਸੰਬਰ (ਵਿਨੋਦ)-ਪਠਾਨਕੋਟ ਦੇ ਵਾਰਡ ਨੰਬਰ ਦੋ ਤੇ ਤਿੰਨ ਦੇ ਵਿਚਕਾਰ ਨਾਲੇ ਦੀ ਸਫ਼ਾਈ ਲੰਬੇ ਸਮੇਂ ਤੋਂ ਨਾ ਹੋਣ ਕਾਰਨ ਲੋਕ ਕਾਫੀ ਪ੍ਰੇਸ਼ਾਨ ਨਜ਼ਰ ਆ ਰਹੇ ਹਨ | ਜਾਣਕਾਰੀ ਦਿੰਦੇ ਹੋਏ ਪ੍ਰੇਸ਼ਾਨ ਲੋਕਾਂ ਨੇ ਦੱਸਿਆ ਕਿ ਵਾਰਡ ਨੰਬਰ ਦੋ ਤੇ ਤਿੰਨ ਦੇ ਵਿਚਕਾਰ ਨਾਲੇ ਦੀ ਸਫਾਈ ਕਾਫੀ ਲੰਬੇ ਸਮੇਂ ਤੋਂ ਨਹੀਂ ਹੋਈ ਹੈ | ਜਿਸ ਕਾਰਨ ਨਾਲਾ ਬਲਾਕ ਹੋ ਗਿਆ ਹੈ | ਜਿਸ ਦੇ ਚੱਲਦੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਰ ਸਬੰਧਿਤ ਪ੍ਰਸ਼ਾਸਨ ਇਸ ਵੱਲ ਧਿਆਨ ਨਹੀਂ ਦੇ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਨਾਲੇ ਦੀ ਗੰਦਗੀ ਦੇ ਚੱਲਦੇ ਕਈ ਪ੍ਰਕਾਰ ਦੀਆਂ ਬਿਮਾਰੀਆਂ ਫੈਲਣ ਦਾ ਡਰ ਹੈ | ਜਿਸ ਦੇ ਚੱਲਦੇ ਲੋਕ ਮਲੇਰੀਆ, ਡੇਂਗੂ ਦਾ ਸ਼ਿਕਾਰ ਬਣ ਸਕਦੇ ਹਨ | ਉਨ੍ਹਾਂ ਦੱਸਿਆ ਕਿ ਇਸ ਵਾਰਡ ਦੇ ਨੁਮਾਇੰਦੇ ਵੀ ਇਸ ਸਮੱਸਿਆ ਵੱਲ ਧਿਆਨ ਨਹੀਂ ਦੇ ਰਹੇ ਹਨ, ਜਦ ਕਿ ਲੋਕਾਂ ਵਲੋਂ ਉਨ੍ਹਾਂ ਨੂੰ ਚੁਣ ਕੇ ਉਨ੍ਹਾਂ ਦੀ ਆਵਾਜ਼ ਉਠਾਉਣ ਲਈ ਨਿਯੁਕਤ ਕੀਤਾ ਗਿਆ ਹੈ | ਪਰ ਉਹ ਲੋਕਾਂ ਦੀ ਸਮੱਸਿਆ ਨੂੰ ਦਰਕਿਨਾਰ ਕਰ ਰਹੇ ਹਨ | ਜਿਸ ਕਾਰਨ ਲੰਬੇ ਸਮੇਂ ਤੋਂ ਲੋਕ ਇਸ ਸਮੱਸਿਆ ਨਾਲ ਜੂਝ ਰਹੇ ਹਨ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ, ਤਾਂ ਜੋ ਲੋਕ ਬਿਮਾਰੀਆਂ ਤੋਂ ਬਚ ਸਕਣ |