11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਫੜ੍ਹੀ ਯੂਨੀਅਨ ਐਤਵਾਰ ਬਾਜ਼ਾਰ ਵਲੋਂ ਹਲਕਾ ਇੰਚਾਰਜ ਚੇਅਰਮੈਨ ਵਿਭੂਤੀ ਸ਼ਰਮਾ ਨੂੰ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 03-01-2026
ਪਠਾਨਕੋਟ, 2 ਜਨਵਰੀ (ਸੰਧੂ)-ਫੜੀ ਯੂਨੀਅਨ ਐਤਵਾਰ ਬਾਜ਼ਾਰ ਲਗਾਉਣ ਵਾਲੇ ਦੁਕਾਨਦਾਰਾਂ ਨੇ ਨਗਰ ਸੁਧਾਰ ਟਰੱਸਟ ਦੇ ਏਰੀਆ ਇੰਚਾਰਜ ਅਤੇ ਚੇਅਰਮੈਨ ਵਿਭੂਤੀ ਸ਼ਰਮਾ ਨੂੰ ਇਕ ਮੰਗ ਪੱਤਰ ਸੌਂਪਿਆ | ਮੰਗ ਪੱਤਰ ਰਾਹੀਂ ਦੁਕਾਨਦਾਰਾਂ ਨੇ ਐਤਵਾਰ ਨੂੰ ਫੜੀ ਐਤਵਾਰ ਬਾਜ਼ਾਰ ਲਗਾਉਣ ਦੀ ਇਜਾਜ਼ਤ ਮੰਗੀ | ਦੁਕਾਨਦਾਰਾਂ ਨੇ ਕਿਹਾ ਕਿ ਸੈਂਕੜੇ ਛੋਟੇ ਵਪਾਰੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਰੋਜ਼ੀ-ਰੋਟੀ ਐਤਵਾਰ ਬਾਜ਼ਾਰ 'ਤੇ ਨਿਰਭਰ ਹੈ | ਐਤਵਾਰ ਬਾਜ਼ਾਰ ਲੰਬੇ ਸਮੇਂ ਤੋਂ ਬੰਦ ਰਹਿਣ ਕਾਰਨ ਉਨ੍ਹਾਂ ਨੂੰ ਵਿੱਤੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੰਗ ਪੱਤਰ 'ਚ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ ਕਿ ਉਹ ਜਨਤਕ ਹਿਤ ਨੂੰ ਧਿਆਨ 'ਚ ਰੱਖਦੇ ਹੋਏ ਐਤਵਾਰ ਨੂੰ ਫੜੀ ਬਾਜ਼ਾਰ ਲਗਾਉਣ ਦੀ ਇਜਾਜ਼ਤ ਦੇਣ | ਇਸ ਮੌਕੇ ਹਲਕਾ ਇੰਚਾਰਜ ਚੇਅਰਮੈਨ ਵਿਭੂਤੀ ਸ਼ਰਮਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਮੰਗ ਪੱਤਰ ਨੂੰ ਗੰਭੀਰਤਾ ਨਾਲ ਲੈਣਗੇ ਤੇ ਸਬੰਧਿਤ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਢੁਕਵਾਂ ਫ਼ੈਸਲਾ ਲੈਣਗੇ |
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਾਰਪੋਰੇਸ਼ਨ ਦੇ 5 ਵਾਰਡਾਂ ਦਾ ਕੀਤਾ ਦੌਰਾ ਅਗਲੀ ਖ਼ਬਰ ਮੋਹਿਤ ਨੇ ਰੋਲਰ ਸਕੇਟਿੰਗ ਚੈਂਪੀਅਨਸ਼ਿਪ 'ਚ ਰਾਸ਼ਟਰੀ ਸੋਨ ਤਗਮਾ ਜਿੱਤ ਜ਼ਿਲ੍ਹਾ ਪਠਾਨਕੋਟ ਦਾ ਕੀਤਾ ਨਾਂਅ ਰੌਸ਼ਨ
Ad Position 24