11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਘਰੋਟਾ ਸੀ.ਐਚ.ਸੀ. 'ਚ ਨਵੇਂ ਸਾਲ 2026 ਦੀ ਆਮਦ 'ਤੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

Ad Position 21
No active advertisement
ਅਜੀਤ ਡੈਸਕ 03-01-2026
ਘਰੋਟਾ, 2 ਜਨਵਰੀ (ਸੰਜੀਵ ਗੁਪਤਾ)-ਨਵੇਂ ਸਾਲ 2026 ਦੀ ਸ਼ੁੱਭ ਆਮਦ ਮੌਕੇ ਕਮਿਊਨਿਟੀ ਸਿਹਤ ਕੇਂਦਰ ਘਰੋਟਾ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਧਾਰਮਿਕ ਸਮਾਗਮ 'ਚ ਸਿਵਲ ਸਰਜਨ ਪਠਾਨਕੋਟ ਡਾ: ਸੁਨੀਤਾ ਸ਼ਰਮਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਦੇ ਨਾਲ ਡਾ: ਬਿੰਦੂ ਗੁਪਤਾ ਤੇ ਡਾ: ਯਸ਼ ਗੁਪਤਾ ਤੋਂ ਇਲਾਵਾ ਸਿਵਲ ਸਰਜਨ ਦਫ਼ਤਰ ਦੇ ਡਾ: ਪਿ੍ਅੰਕਾ, ਪਿ੍ਆ ਮਹਾਜਨ, ਡਾ: ਨਵਦੀਪ ਤੇ ਤਨਵੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਸਮਾਗਮ ਦੌਰਾਨ ਸਾਰੇ ਅਧਿਕਾਰੀਆਂ ਤੇ ਮਹਿਮਾਨਾਂ ਦਾ ਸਵਾਗਤ ਐਸ.ਐਮ.ਓ. ਘਰੋਟਾ ਡਾ: ਸੰਦੀਪ ਕੁਮਾਰ ਵਲੋਂ ਕੀਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ: ਸੁਨੀਤਾ ਸ਼ਰਮਾ ਨੇ ਨਵੇਂ ਸਾਲ ਦੀਆਂ ਸਭ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਤੇ ਗੁਣਵੱਤਾ ਪੂਰਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ | ਉਨ੍ਹਾਂ ਕਿਹਾ ਕਿ ਸੀ.ਐਚ.ਸੀ. ਘਰੋਟਾ ਵਿਖੇ 24 ਘੰਟੇ ਐਮਰਜੈਂਸੀ ਸੇਵਾਵਾਂ ਉਪਲੱਬਧ ਹਨ | ਬਾਕੀ ਘਾਟਾਂ ਵੀ ਜਲਦ ਪੂਰੀਆਂ ਕਰ ਦਿੱਤੀਆਂ ਜਾਣਗੀਆਂ | ਡਾ: ਸੁਨੀਤਾ ਸ਼ਰਮਾ ਨੇ ਲੋਕਾਂ ਨੂੰ ਸਿਹਤ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਪੂਰਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਐਸ.ਐਮ.ਓ. ਡਾ: ਸੰਦੀਪ ਕੁਮਾਰ ਵਲੋਂ ਮੁੱਖ ਮਹਿਮਾਨ ਸਿਵਲ ਸਰਜਨ ਡਾ: ਸੁਨੀਤਾ ਸ਼ਰਮਾ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ | ਸਮਾਗਮ ਦੇ ਅੰਤ 'ਚ ਸਭ ਦੀ ਖ਼ੁਸ਼ਹਾਲੀ, ਤੰਦਰੁਸਤੀ ਤੇ ਨਵੇਂ ਸਾਲ 'ਚ ਸਿਹਤ ਸੇਵਾਵਾਂ ਦੇ ਹੋਰ ਵਿਸਥਾਰ ਦੀ ਕਾਮਨਾ ਨਾਲ ਸਮਾਪਤ ਹੋਇਆ | ਇਸ ਮੌਕੇ ਡਾ: ਸੁਰਜੀਤ ਸਿੰਘ, ਅਮਰੀਕ ਕੁਮਾਰ, ਸ਼ੁੱਭਨੀਤ, ਅਮਰਵੀਰ ਸਿੰਘ, ਭੁਪਿੰਦਰ ਸਿੰਘ, ਮਨਵਿੰਦਰ ਪਾਲ, ਚੰਦਰ, ਯੁੱਧਵੀਰ ਸਿੰਘ ਅਤੇ ਨਵਨੀਤ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਪੀਰ ਦੀ ਸੈਨ ਤੋਂ ਪ੍ਰਕਾਸ਼ ਦਿਹਾੜ੍ਹੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਾਰਪੋਰੇਸ਼ਨ ਦੇ 5 ਵਾਰਡਾਂ ਦਾ ਕੀਤਾ ਦੌਰਾ
Ad Position 24