ਧਾਰੀਵਾਲ, 2 ਜਨਵਰੀ (ਸਵਰਨ ਸਿੰਘ)-ਪਿੰਡ ਪੀਰ ਦੀ ਸੈਨ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਪਿੰਡ ਪੀਰ ਦੀ ਸੈਨ ਦੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪੁਰਾਣਾ ਧਾਰੀਵਾਲ ਤੋਂ ਹੁੰਦਾ ਹੋਇਆ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਹੋਣ ਉਪਰੰਤ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਵਾਪਸ ਪੀਰ ਦੀ ਸੈਨ ਵਿਖੇ ਸਮਾਪਤ ਹੋਇਆ | ਇਸ ਨਗਰ ਕੀਰਤਨ ਦਾ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਪਹੁੰਚਣ 'ਤੇ ਹੈੱਡ ਗ੍ਰੰਥੀ ਭਾਈ ਗੁਰਦੇਵ ਸਿੰਘ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਨਾਲ ਸਨਮਾਨ ਕੀਤਾ | ਇਸ ਮੌਕੇ ਸਰਪੰਚ ਸਿਮਰਦੀਪ ਸਿੰਘ ਸੋਹਲ, ਮਨਿੰਦਰ ਸਿੰਘ ਸੋਹਲ, ਗੁਰਦੁਆਰਾ ਸਾਹਿਬ ਦੀ ਗ੍ਰੰਥੀ ਸਿੰਘ ਭਾਈ ਹਰਜਿੰਦਰ ਸਿੰਘ, ਡਾ. ਰਮਿੰਦਰ ਸਿੰਘ ਸੋਹਲ, ਪੰਚ ਇਕਬਾਲ ਮਸੀਹ, ਪੰਚ ਜਸਵਿੰਦਰ ਕੌਰ, ਪੰਚ ਤਰਲੋਚਨ ਸਿੰਘ, ਪੰਚ ਸਾਹਿਬਾਜ ਸਿੰਘ, ਰਛਪਾਲ ਸਿੰਘ ਸੋਹਲ, ਬਲਜਿੰਦਰ ਸਿੰਘ ਬਿੱਲਾ, ਠੇਕੇਦਾਰ ਮਨਜੀਤ ਸਿੰਘ, ਸੁੱਲਖਣ ਸਿੰਘ, ਗਗਨਜੋਤ ਸਿੰਘ, ਹਰਜੀਤ ਸਿੰਘ, ਨਵਦੀਪ ਸਿੰਘ, ਹਰਜਿੰਦਰ ਸਿੰਘ, ਮਾਸਟਰ ਗੁਰਜਿੰਦਰ ਸਿੰਘ, ਜਸਪ੍ਰੀਤ ਸਿੰਘ, ਜਗਬੀਰ ਸਿੰਘ, ਬਲਜਿੰਦਰ ਸਿੰਘ, ਬਲਦੇਵ ਸਿੰਘ ਫ਼ੌਜੀ ਆਦਿ ਹਾਜ਼ਰ ਸਨ |