ਗੁਰਦਾਸਪੁਰ, 2 ਜਨਵਰੀ (ਚੱਕਰਾਜਾ)-ਬਾਬਾ ਮੋਤੀ ਰਾਮ ਮਹਿਰਾ, ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਯਾਦ 'ਚ ਗੁਰਦੁਆਰਾ ਚੜ੍ਹਦੀ ਪੱਤੀ ਭੁੰਬਲੀ ਵਿਖੇ ਮਹਿਰਾ ਬਰਾਦਰੀ ਦੀ ਸੰਗਤ ਦੇ ਸਹਿਯੋਗ ਨਾਲ 4 ਜਨਵਰੀ ਨੰੂ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਸੂਬੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਸੰਗਤ ਵਲੋਂ ਬਾਬਾ ਮੋਤੀ ਰਾਮ ਮਹਿਰਾ, ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਯਾਦ 'ਚ ਦੁੱਧ ਦਾ ਲੰਗਰ ਲਗਾਇਆ ਜਾ ਰਿਹਾ ਹੈ | ਉਨ੍ਹਾਂ ਨੇ ਸਮੂਹ ਮਹਿਰਾ ਬਰਾਦਰੀ ਤੇ ਨਗਰ ਦੀਆਂ ਸੰਗਤਾਂ ਨੰੂ ਹਾਜ਼ਰੀਆਂ ਭਰਨ ਦੀ ਬੇਨਤੀ ਕੀਤੀ |