ਗੁਰਦਾਸਪੁਰ, 2 ਜਨਵਰੀ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਸਿਟੀ ਪੁਲਿਸ ਵਲੋਂ ਸਾਜਨ ਨੰੂ ਕਾਬੂ ਕਰਕੇ ਉਸ ਪਾਸੋਂ 5 ਗਰਾਮ 500 ਮਿਲੀਗਰਾਮ ਹੈਰੋਇਨ ਤੇ 1000 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਜਿਸ ਖ਼ਿਲਾਫ਼ ਥਾਣਾ ਸਿਟੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਥਾਣਾ ਸਦਰ ਪੁਲਿਸ ਵਲੋਂ ਅਸਮ ਉਰਫ਼ ਯੂਵੀ ਨੰੂ ਕਾਬੂ ਕਰਕੇ ਉਸ ਪਾਸੋਂ 8 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਜਿਸ 'ਤੇ ਦੋਸ਼ੀ ਖ਼ਿਲਾਫ਼ ਥਾਣਾ ਸਦਰ ਵਿਖੇ ਮਾਮਲਾ ਦਰਜ ਕੀਤਾ ਗਿਆ | ਥਾਣਾ ਦੀਨਾਨਗਰ ਦੀ ਪੁਲਿਸ ਵਲੋਂ ਸੁਰਿੰਦਰ ਕੁਮਾਰ ਨੰੂ ਕਾਬੂ ਕਰਕੇ ਉਸ ਪਾਸੋਂ 6 ਗਰਾਮ ਹੈਰੋਇਨ ਬਰਾਮਦ ਕਰਨ ਸਮੇਤ ਇਕ ਔਰਤ ਨੰੂ 7500 ਐਮ.ਐਲ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ | ਜਿਸ 'ਤੇ ਦੋਸ਼ੀਆਂ ਖ਼ਿਲਾਫ਼ ਥਾਣਾ ਦੀਨਾਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਤੋਂ ਇਲਾਵਾ ਥਾਣਾ ਬਹਿਰਾਮਪੁਰ ਦੀ ਪੁਲਿਸ ਵਲੋਂ ਇਕ ਔਰਤ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 6750 ਐਮ.ਐਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਜਿਸ 'ਤੇ ਦੋਸ਼ਣ ਖ਼ਿਲਾਫ਼ ਥਾਣਾ ਬਹਿਰਾਮਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ |