12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਬਟਾਲਾ ਪੁਲਿਸ ਵਲੋਂ ਨਵੇਂ ਸਾਲ ਦਾ ਤੋਹਫ਼ਾ, 350 ਮੋਬਾਇਲ ਫੋਨ ਬਰਾਮਦ ਕਰਕੇ ਮਾਲਕਾਂ ਹਵਾਲੇ ਕੀਤੇ

Ad Position 21
No active advertisement
ਅਜੀਤ ਡੈਸਕ 03-01-2026
ਬਟਾਲਾ, 2 ਜਨਵਰੀ (ਸਤਿੰਦਰ ਸਿੰਘ)-ਐਸ.ਐਸ.ਪੀ. ਬਟਾਲਾ ਡਾ. ਮਹਿਤਾਬ ਸਿੰਘ ਵਲੋਂ ਪਬਲਿਕ ਦੇ ਗੁੰਮ ਹੋਏ ਮੋਬਾਇਲਾਂ ਨੂੰ ਲੱਭਣ ਦਾ ਇਕ ਵਿਸ਼ੇਸ਼ ਉਪਰਾਲਾ ਕਰਦੇ ਹੋਏ ਇਕ ਵਿਸ਼ੇਸ ਮੁਹਿੰਮ ਜਿਸ ਦਾ ਨਾਂਅ Tਬਟਾਲਾ ਪੁਲਿਸ ਦਾ ਹੋਕਾ ਤੁਹਾਡਾ ਗੁੰਮ ਮੋਬਾਇਲ ਫੋਨ ਮਿਲਣ ਦਾ ਮੌਕਾ'' ਤਹਿਤ ਛੇਵੇਂ ਸੈਮੀਨਾਰ 'ਚ 350 ਮੋਬਾਇਲ ਫੋਨ, ਜਿਸ ਦੀ ਕੀਮਤ ਕਰੀਬ 60 ਲੱਖ ਰੁਪਏ ਬਣਦੀ ਹੈ, ਰਿਕਵਰ ਕਰਕੇ ਅਸਲ ਮਾਲਕਾਂ ਦੇ ਹਵਾਲੇ ਕੀਤੇ ਗਏ ਹਨ | ਡਾ. ਮਹਿਤਾਬ ਸਿੰਘ ਵਲੋਂ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਚ ਛੇਵੇਂ ਸੈਮੀਨਾਰ ਦੌਰਾਨ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਦਿਨ-ਰਾਤ ਅਣਥੱਕ ਮਿਹਨਤ ਨਾਲ ਕੰਮ ਕਰਦੇ ਹੋਏ ਇਨ੍ਹਾਂ ਗੁੰਮ ਹੋਏ ਮੋਬਾਇਲਾਂ ਨੂੰ ਦੇਸ਼ ਭਰ ਦੇ ਵੱਖ-ਵੱਖ ਰਾਜਾਂ 'ਚੋਂ ਲੱਭ ਕੇ ਬਰਾਮਦ ਕੀਤੇ ਗਏ ਹਨ | ਗੁੰਮ ਹੋਏ ਮੋਬਾਇਲ ਸਬੰਧੀ ਜੋ ਸ਼ਿਕਾਇਤ ਪੁਲਿਸ ਸਾਂਝ ਕੇਂਦਰਾਂ ਤੇ ਥਾਣਾ ਸਾਇਬਰ ਕ੍ਰਾਇਮ ਬਟਾਲਾ ਵਿਚ ਪ੍ਰਾਪਤ ਹੁੰਦੀ ਹੈ, ਉਸ ਉਪਰ ਤੁਰੰਤ ਕਾਰਵਾਈ ਕਰਕੇ ਗੁੰਮ ਹੋਏ ਇਨ੍ਹਾਂ ਮੋਬਾਇਲਾਂ ਨੂੰ ਬਰਾਮਦ ਕੀਤਾ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਇਕ ਸਾਲ 'ਚ 1350 ਮੋਬਾਇਲ ਫੋਨ ਬਰਾਮਦ ਕੀਤੇ, ਜਿਨ੍ਹਾਂ ਦੀ ਕੀਮਤ ਕਰੀਬ 2 ਕਰੋੜ 60 ਲੱਖ ਹੈ | ਇਸ ਮੌਕੇ ਲੋਕਾਂ ਨੇ ਆਪਣਾ ਮੋਬਾਇਲ ਵਾਪਸ ਪ੍ਰਾਪਤ ਕਰਨ ਦੀ ਖੁਸ਼ੀ 'ਚ ਇਸ ਵਿਸ਼ੇਸ਼ ਉਪਰਾਲੇ ਲਈ ਬਟਾਲਾ ਪੁਲਿਸ ਦੇ ਕੰਮਕਾਜ ਦੀ ਭਰਪੂਰ ਸ਼ਾਲਾਘਾ ਕਰਦਿਆਂ ਦਿਲੋਂ ਧੰਨਵਾਦ ਕੀਤਾ ਗਿਆ | ਇਸ ਮੌਕੇ ਐੱਸ.ਪੀ. ਇਨਵੈਸ਼ਟੀਗੇਸ਼ਨ ਸੰਦੀਪ ਵਡੇਰਾ, ਕੇ.ਐਲ. ਸਲੋਤਰਾ ਡੀਐਸਪੀ, ਇੰਸਪੈਕਟਰ ਸੁਖਰਾਜ ਸਿੰਘ ਇੰਚਾਰਜ ਸਾਈਬਰ ਸੈੱਲ ਤੇ ਇੰਸਪੈਕਟਰ ਅਨਿਲ ਪਵਾਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਬਟਾਲਾ ਦੀ ਨਵੀਂ ਵਾਰਡਬੰਦੀ ਖ਼ਿਲਾਫ਼ ਭਾਜਪਾ ਜ਼ਿਲ੍ਹਾ ਪ੍ਰਧਾਨ ਹੀਰਾ ਵਾਲੀਆ ਮਾਣਯੋਗ ਹਾਈਕੋਰਟ ਪਹੁੰਚੇ ਅਗਲੀ ਖ਼ਬਰ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਡੇਰਾ ਬਾਬਾ ਨਾਨਕ ਦੇ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ
Ad Position 24