12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਗੁਰਦੁਆਰਾ ਚਰਨ ਕਮਲ ਸਾਹਿਬ ਘੁਮਾਣ ਵਿਖੇ 6 ਜਨਵਰੀ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਹੋਵੇਗੀ ਆਰੰਭ

Ad Position 21
No active advertisement
ਅਜੀਤ ਡੈਸਕ 03-01-2026
ਘੁਮਾਣ, 2 ਜਨਵਰੀ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 676ਵੇਂ ਪ੍ਰਲੋਕ ਗਮਨ ਦਿਵਸ ਨੂੰ ਲੈ ਕੇ ਗੁਰਦੁਆਰਾ ਚਰਨ ਕਮਲ ਸਾਹਿਬ ਘੁਮਾਣ ਵਿਖੇ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਹਨ | ਇਸ ਸਬੰਧੀ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਮਾਸਟਰ ਸੁਰਿੰਦਰ ਸਿੰਘ ਬੇਦੀ ਅਤੇ ਸਕੱਤਰ ਅਮਰਜੀਤ ਸਿੰਘ ਪੁਰਬਾ ਨੇ ਦੱਸਿਆ ਕਿ ਨਾਮਦੇਵ ਜੀ ਦੇ ਪਰਲੋਕ ਗਮਨ ਦਿਵਸ ਨੂੰ ਲੈ ਕੇ 6 ਜਨਵਰੀ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ ਹੋਵੇਗੀ, ਜਿਨਾਂ ਦੀ ਸਮਾਪਤੀ 15 ਜਨਵਰੀ ਦੋ ਮਾਘ ਨੂੰ ਹੋਵੇਗੀ | ਉਨ੍ਹਾਂ ਦੱਸਿਆ ਕਿ 13 ਜਨਵਰੀ ਦੀ ਰਾਤ ਨੂੰ ਧਾਰਮਿਕ ਦੀਵਾਨ ਸੱਜਣਗੇ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ ਤੇ ਕਥਾਵਾਚਕ ਪਹੁੰਚਣਗੇ | ਇਸੇ ਤਰ੍ਹਾਂ 14 ਜਨਵਰੀ ਨੂੰ ਸੰਗਰਾਂਦ ਵਾਲੇ ਦਿਨ ਸਵੇਰ ਤੋਂ ਕੀਰਤਨ ਸਮਾਗਮ ਹੋਣਗੇ | 15 ਜਨਵਰੀ ਨੂੰ ਨਾਮਦੇਵ ਜੀ ਦਾ 676ਵਾਂ ਪ੍ਰਲੋਕ ਗਮਨ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਪੰਥ ਦੇ ਪ੍ਰਸਿੱਧ ਕੀਰਤਨੀਏ ਪੰਥਪ੍ਰੀਤ ਸਿੰਘ ਮੰਡਿਆਲਾ, ਬਾਬਾ ਹੀਰਾ ਸਿੰਘ ਲੱਧਾ ਮੁੰਡਾ, ਭਾਈ ਰਣਜੀਤ ਸਿੰਘ ਭੋਮੇ ਵਾਲੇ ਪਹੁੰਚ ਕੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਨਗੇ | ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ਦੇ ਨਾਲ-ਨਾਲ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਇਸ ਮੌਕੇ ਮਾਸਟਰ ਜਗਜੀਤ ਸਿੰਘ ਬੇਦੀ, ਮਹਿੰਦਰ ਸਿੰਘ ਬੇਦੀ, ਸੰਦੀਪ ਸਿੰਘ, ਹਰਦੀਪ ਸਿੰਘ, ਬਲਕਾਰ ਸਿੰਘ ਬੇਦੀ, ਜਗਤਾਰ ਸਿੰਘ, ਜੋਗਾ ਸਿੰਘ ਬੇਦੀ, ਮਾਸਟਰ ਹਰਵਿੰਦਰ ਸਿੰਘ, ਸਰਬਜੀਤ ਸਿੰਘ ਮਸਕੀਨ, ਸੁਖਜੀਤ ਸਿੰਘ ਮਿੰਟਾ, ਹੀਰਾ ਸਿੰਘ, ਮਨਜੀਤ ਸਿੰਘ ਫੌਜੀ, ਮਾਸਟਰ ਪਰਮਿੰਦਰ ਸਿੰਘ, ਕੁਲਵੰਤ ਸਿੰਘ ਕਿਸ਼ਨਕੋਟ, ਰਤਨ ਸਿੰਘ ਜੱਸਲ, ਬਿਕਰਮਜੀਤ ਸਿੰਘ, ਗੁਰਦਿਆਲ ਸਿੰਘ, ਬਾਊ ਕੁਲਵਿੰਦਰਜੀਤ ਸਿੰਘ, ਨਰਿੰਦਰ ਸਿੰਘ ਬੇਦੀ, ਸਤਨਾਮ ਸਿੰਘ ਬੇਦੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਪੰਨੂੰ ਵਲੋਂ ਨਵ-ਨਿਯੁਕਤ ਯੂਥ ਟੀਮ ਤੇ ਹਲਕਾ ਕੋਆਰਡੀਨੇਟਰਾਂ ਦਾ ਸਨਮਾਨ ਅਗਲੀ ਖ਼ਬਰ ਘੁਮਾਣ ਵਿਖੇ ਸ੍ਰੀ ਨਾਮਦੇਵ ਦਰਬਾਰ ਕਮੇਟੀ ਵਲੋਂ 15 ਨੂੰ ਮਨਾਇਆ ਜਾਵੇਗਾ ਭਗਤ ਨਾਮਦੇਵ ਜੀ ਦਾ ਪਰਲੋਕ ਗਮਨ ਦਿਵਸ
Ad Position 24