ਫ਼ਤਹਿਗੜ੍ਹ ਚੂੜੀਆਂ, 2 ਜਨਵਰੀ (ਅਵਤਾਰ ਸਿੰਘ ਰੰਧਾਵਾ)-ਆਮ ਆਦਮੀ ਪਾਰਟੀ ਦੀ ਸਰਕਾਰ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪਾਰਟੀ ਅੰਦਰ ਮਿਹਨਤ ਤੇ ਇਹ ਇਮਾਨਦਾਰੀ ਨਾਲ ਪਿਛਲੇ ਲੰਬੇ ਸਮੇਂ ਤੋਂ ਕੰਮ ਕਰਦੇ ਚਲੇ ਆ ਰਹੇ ਵਰਕਰਾਂ ਦਾ ਮਾਣ-ਸਨਮਾਨ ਬਹਾਲ ਰੱਖਦਿਆਂ ਯੋਗ ਅਹੁਦਿਆਂ ਨਾਲ ਨਿਵਾਜਿਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਵਲੋਂ ਨਵ-ਨਿਯੁਕਤ ਯੂਥ ਟੀਮ ਤੇ ਬਲਾਕ ਕੋਆਰਡੀਨੇਟਰਾਂ ਨੂੰ ਸਨਮਾਨਿਤ ਕਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵੱਖ-ਵੱਖ ਅਹੁਦੇਦਾਰੀਆਂ ਉੱਪਰ ਕੰਮ ਕਰ ਰਹੇ ਅਹੁਦੇਦਾਰਾਂ ਤੇ ਵਰਕਰਾਂ ਦੇ ਸਹਿਯੋਗ ਨਾਲ 2027 ਦੀ ਚੋਣ ਜੰਗ ਜਿੱਤ ਕੇ ਆਮ ਆਦਮੀ ਪਾਰਟੀ ਮੁੜ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਵੇਗੀ, ਜਿਸ ਲਈ ਸਮੂਹ ਪਾਰਟੀ ਵਰਕਰਾਂ ਤੇ ਆਗੂਆਂ ਨੇ ਕਮਰਕੱਸੇ ਕਰਕੇ ਸਿਲਸਿਲਾ ਵਾਰ ਮੀਟਿੰਗਾਂ ਦੀ ਨਿਰੰਤਰ ਸ਼ੁਰੂਆਤ ਕਰ ਦਿੱਤੀ ਹੈ | ਇਸ ਮੌਕੇ ਯੂਥ ਪ੍ਰਧਾਨ ਗੁਰਬਿੰਦਰ ਕਾਦੀਆਂ, ਮੁਖਵਿੰਦਰ ਸਿੰਘ, ਆਕਾਸ਼ਦੀਪ ਸਿੰਘ, ਗੁਰਦੀਪ ਸਿੰਘ, ਅਨਿਲ ਨੇਵ, ਮਨਦੀਪ ਸਿੰਘ, ਜਬਰਜੀਤ ਸਿੰਘ, ਜਗਜੀਤ ਸਿੰਘ, ਮਨਿੰਦਰ ਸਿੰਘ, ਰਪਜੀਤ ਸਿੰਘ, ਗੁਰਪ੍ਰੀਤ ਸਿੰਘ, ਅਜੇਦੀਪ ਸਿੰਘ, ਹਰਪਾਲ ਸਿੰਘ, ਗੁਰਭੇਜ ਸਿੰਘ, ਪਰਮਿੰਦਰ ਸਿੰਘ, ਵਿਸ਼ਾਲ ਮਸੀਹ, ਅੰਮਿ੍ਤਪਾਲ ਸਿੰਘ, ਹਰਵੰਤ ਸਿੰਘ, ਰਵੀ ਸਿੰਘ, ਸੁਖਪ੍ਰੀਤ ਸਿੰਘ, ਗੁਰਤੇਜ ਸਿੰਘ, ਗੁਰਵਿੰਦਰ ਸਿੰਘ, ਬਰਨਟ ਮਸੀਹ ਆਦਿ ਹਾਜ਼ਰ ਸਨ |