12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਡਾ. ਸਾਧੂ ਸਿੰਘ ਹਮਦਰਦ ਦੇ ਟਰੱਸਟੀ ਤੇ ਸਕੱਤਰ ਬੀਬੀ ਪ੍ਰਕਾਸ਼ ਕੌਰ ਦੇ ਦਿਹਾਂਤ ਨਾਲ ਪਿਆ ਨਾ ਪੂਰਾ ਹੋਣ ਵਾਲਾ ਘਾਟਾ- ਰੰਧਾਵਾ, ਲਾਡੇ ਸ਼ਾਹ

Ad Position 21
No active advertisement
ਅਜੀਤ ਡੈਸਕ 03-01-2026
ਧਿਆਨਪੁਰ, 2 ਜਨਵਰੀ (ਕੁਲਦੀਪ ਸਿੰਘ ਸੋਨੂੰ)-ਡਾਕਟਰ ਸਾਧੂ ਸਿੰਘ ਹਮਦਰਦ ਟਰੱਸਟ ਦੇ ਟਰੱਸਟੀ ਤੇ ਸਕੱਤਰ ਤੇ ਅਦਾਰਾ 'ਅਜੀਤ' ਦੇ ਸੰਪਾਦਕ ਡਾਕਟਰ ਬਰਜਿੰਦਰ ਸਿੰਘ ਹਮਦਰਦ ਦੇ ਸਤਿਕਾਰਯੋਗ ਮਾਤਾ ਬੀਬੀ ਪ੍ਰਕਾਸ਼ ਕੌਰ ਦੇ ਦਿਹਾਂਤ ਨਾਲ ਸਾਹਿਤਕ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵਕ ਪ੍ਰੋ. ਮਹਾਂਬੀਰ ਸਿੰਘ ਰੰਧਾਵਾ ਤੇ ਸਫ਼ਲ ਕਾਰੋਬਾਰੀ ਗੁਰਭਿੰਦਰ ਸਿੰਘ ਲਾਡੇ ਸ਼ਾਹ ਭਾਗੋਵਾਲ ਨੇ ਕੀਤਾ | ਉਨ੍ਹਾਂ ਕਿਹਾ ਕਿ ਸਤਿਕਾਰਯੋਗ ਬੀਬੀ ਪ੍ਰਕਾਸ਼ ਕੌਰ ਨੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਅਲੰਬਰਦਾਰ ਡਾ. ਸਾਧੂ ਸਿੰਘ ਹਮਦਰਦ ਦੇ ਜੀਵਨ ਸਾਥਣ ਵਜੋਂ 'ਅਜੀਤ' ਅਦਾਰੇ ਲਈ ਵਡਮੁੱਲਾ ਯੋਗਦਾਨ ਪਾਇਆ ਹੈ | ਉਨ੍ਹਾਂ ਕਿਹਾ ਕਿ ਮਰਹੂਮ ਬੀਬੀ ਪ੍ਰਕਾਸ਼ ਕੌਰ ਲਗਾਤਾਰ ਅਦਾਰਾ 'ਅਜੀਤ' ਨਾਲ ਜੁੜੇ ਰਹੇ ਤੇ ਉਮਰ ਭਰ ਡਾ. ਸਾਧੂ ਸਿੰਘ ਹਮਦਰਦ ਦੇ ਟਰੱਸਟ ਦੇ ਟਰੱਸਟੀ ਤੇ ਸਕੱਤਰ ਵਜੋਂ ਆਪਣੀਆਂ ਅਹਿਮ ਸੇਵਾਵਾਂ ਨਿਭਾਉਂਦੇ ਰਹੇ | ਉਨ੍ਹਾਂ ਕਿਹਾ ਕਿ ਉਹ ਇਸ ਤੋਂ ਇਲਾਵਾ ਸਾਹਿਤਕ ਖੇਤਰ 'ਚ ਵੀ ਲਗਾਤਾਰ ਸਰਗਰਮ ਰਹੇ ਤੇ ਉਨ੍ਹਾਂ ਨੇ ਅਨੇਕਾਂ ਹੀ ਰਚਨਾਵਾਂ ਪੰਜਾਬੀ ਸਾਹਿਤ ਜਗਤ ਦੀ ਝੋਲੀ ਪਾਈਆਂ | ਮਹਾਂਬੀਰ ਸਿੰਘ ਰੰਧਾਵਾ ਤੇ ਗੁਰਭਿੰਦਰ ਸਿੰਘ ਲਾਡੇ ਸ਼ਾਹ ਨੇ ਕਿਹਾ ਕਿ ਡਾਕਟਰ ਬਰਜਿੰਦਰ ਸਿੰਘ ਹਮਦਰਦ ਦੇ ਜੀਵਨ 'ਚ ਵੀ ਮਰਹੂਮ ਬੀਬੀ ਪ੍ਰਕਾਸ਼ ਕੌਰ ਦਾ ਵਡਮੁੱਲਾ ਯੋਗਦਾਨ ਹੈ | ਉਨ੍ਹਾਂ ਕਿਹਾ ਕਿ ਅਸੀਂ ਮਰਹੂਮ ਬੀਬੀ ਪ੍ਰਕਾਸ਼ ਕੌਰ ਦੇ ਦਿਹਾਂਤ 'ਤੇ ਡਾਕਟਰ ਬਰਜਿੰਦਰ ਸਿੰਘ ਹਮਦਰਦ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘਾ ਦੁੱਖ ਪ੍ਰਗਟ ਕਰਦੇ ਹਾਂ |
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਨਵਦੀਪ ਸਿੰਘ ਪੰਨੂੰ ਨੂੰ ਸਦਮਾ - ਜੀਜੇ ਮਨਦੀਪ ਸਿੰਘ ਰੰਦੇਵ ਦਕੋਹਾ ਦੀ ਸੜਕ ਹਾਦਸੇ 'ਚ ਮੌਤ ਅਗਲੀ ਖ਼ਬਰ ਗੱਡੀ ਨੇ ਸਕੂਟਰੀ ਸਵਾਰ ਔਰਤ ਨੂੰ ਮਾਰੀ ਟੱਕਰ, ਮੌਤ
Ad Position 24