07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਬਿਜਲੀ ਮੁਲਾਜ਼ਮ ਤੇ ਪੈਨਸ਼ਨਰ ਕਿਰਤ ਕਾਨੂੰਨਾਂ ਵਿਚ ਬਦਲਾਅ ਤੇ ਬਿਜਲੀ ਨਿਗਮ ਦੀਆਂ ਜਾਇਦਾਦਾਂ ਵੇਚਣ ਵਿਰੁੱਧ ਸਾਂਝੇ ਸੰਘਰਸ਼ਾਂ ਨੂੰ ਮਜ਼ਬੂਤ ਕਰਨਗੇ <br/>

Ad Position 21
No active advertisement
ਇੰਪਲਾਈਜ਼ ਫੈਡਰੇਸ਼ਨ ਚਾਹਲ ਦੀ ਸੂਬਾਈ ਮੀਟਿੰਗ ਦੌਰਾਨ ਹਾਜ਼ਰ ਆਗੂ | ਅਜੀਤ ਤਸਵੀਰ <br/> 04-01-2026
ਬਟਾਲਾ, 3 ਜਨਵਰੀ (ਸਤਿੰਦਰ ਸਿੰਘ)-ਕੇਸਰੀ ਝੰਡੇ ਦੀ ਅਗਵਾਈ ਵਾਲੀ ਬਿਜਲੀ ਮੁਲਾਜ਼ਮਾਂ ਦੀ ਪ੍ਰਮੱਖ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਚਾਹਲ ਦੀ ਸੂਬਾਈ ਮੀੰਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਦੀ ਪ੍ਰਧਾਨਗੀ ਹੇਠ ਹੋਈ | ਬੁਲਾਰੇ ਮਨਜੀਤ ਸਿੰਘ ਚਾਹਲ ਅਤੇ ਜਨਰਲ ਸਕੱਤਰ ਹਰਬੰਸ ਸਿੰਘ ਦੀਦਾਰਗੜ੍ਹ ਨੇ ਦੱਸਿਆ ਕਿ ਜਥੇਬੰਦੀ ਨੇ ਫ਼ੈਸਲਾ ਕੀਤਾ ਕਿ ਸਾਂਝੇ ਸੰਘਰਸ਼ਾਂ ਨੂੰ ਮਜ਼ਬੂਤ ਕਰਨ ਲਈ 9 ਜਨਵਰੀ ਤੱਕ ਮੁੱਖ ਦਫ਼ਤਰ ਪਟਿਆਲਾ ਸਾਹਮਣੇ ਚੱਲ ਰਹੇ ਸੰਘਰਸ਼ ਨੂੰ ਮਜ਼ਬੂਤ ਕੀਤਾ ਜਾਵੇਗਾ | ਆਗੂਆਂ ਨੇ ਪੰਜਾਬ ਸਰਕਾਰ 'ਤੇ ਦੋਸ਼ ਲਗਾਇਆ ਕਿ ਉਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲੇ ਹੱਲ ਕਰਨ ਵਿਚ ਨਾਕਾਮ ਸਿੱਧ ਹੋਈ | ਜਥੇਬੰਦੀ ਨੇ ਹੁਕਮਰਾਨਾ 'ਤੇ ਦੋਸ਼ ਲਗਾਇਆ ਕਿ ਕਾੇਦਰ ਤੇ ਪੰਜਾਬ ਸਰਕਾਰ ਇਕ-ਦੂਜੇ ਨੂੰ ਪਾਸ ਦੇ ਕੇ ਲੋਕ ਤੇ ਮੁਲਾਜ਼ਮ ਵਿਰੋਧੀ ਫ਼ੈਸਲੇ ਲਾਗੂ ਕਰ ਰਹੀ ਹੈ | ਜਥੇਬੰਦੀ ਨੇ ਬਿਜਲੀ ਨਿਗਮ ਦੀ ਮੈਨੇਜ਼ਮੈਂਟ ਵਲੋਂ ਲਾਇਨਮੈਨਾਂ ਨੂੰ ਬਿਨਾਂ ਕਿਸੇ ਵਿੱਤੀ ਲਾਭ ਜੇ.ਈ. ਦਾ ਕੋਡ ਜਾਰੀ ਕਰਨ ਦਾ ਵਿਰੋਧ ਕੀਤਾ | ਉਨ੍ਹਾਂ ਮੰਗ ਕੀਤੀ ਕਿ ਲਾਇਨਮੈਨਾਂ ਦੀ ਤਰੱਕੀ ਕਰ ਕੇ ਉਨ੍ਹਾਂ ਨੂੰ ਜੇ.ਈ. ਬਣਾ ਕੇ ਕੋਡ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਜਾਇਦਾਦ ਨੂੰ ਸਰਕਾਰ ਵੇਚਣ ਜਾ ਰਹੀ ਹੈ | ਪਟਿਆਲਾ ਬਡੂੰਗਰ ਸਥਿਤ 90 ਏਕੜ ਜ਼ਮੀਨ ਨੂੰ ਵੇਚਣ ਲਈ ਸਰਕਾਰ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਰੇ ਦੇ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ | ਜਥੇਬੰਦੀ ਦੇ ਆਗੂਆਂ ਨੇ ਕਿਸਾਨ, ਮੁਲਾਜ਼ਮ ਤੇ ਮਜ਼ਦੂਰ ਵਿਰੋਧੀ ਨੀਤੀ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦੇ ਧਰਨੇ ਵਿਚ 16 ਜਨਵਰੀ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਸਾਹਮਣੇ ਪ੍ਰਦਰਸ਼ਨ ਵਿਚ ਸ਼ਾਮਲ ਹੋਣਗੇ | ਮੀਟਿੰਗ ਵਿਚ ਜਥੇਬੰਦੀ ਦੇ ਸੂਬਾਈ ਆਗੂ ਪੂਰਨ ਸਿੰਘ ਖਾਈ, ਰਘਬੀਰ ਸਿੰਘ ਘੱਗਾ, ਹਰਵਿੰਦਰ ਸਿੰਘ ਚੱਠਾ, ਰਾਮ ਚੰਦਰ ਸਿੰਘ ਖਾਈ, ਬਲਜੀਤ ਸਿੰਘ ਬਰਾੜ, ਰਾਜਿੰਦਰ ਸਿੰਘ ਨਿੰਮਾ, ਪਿ੍ਤਪਾਲ ਲਾਡੀ, ਰਵੀ ਲੌਂਗੋਵਾਲ, ਗੁਰਦੀਪ ਸਿੰਘ ਬੋਲੜਕਲਾਂ, ਦਰਸ਼ਨ ਸਿੰਘ ਰਾਜੀਆ, ਜਗਜੀਤ ਸਿੰਘ ਮੱਤੀ, ਰਿਸੂ ਅਰੋੜਾ, ਸਲਵਿੰਦਰ ਕੁਮਾਰ, ਗੁਰਦੀਪ ਸਿੰਘ ਗਿੱਲ, ਸੁਖਦੇਵ ਸਿੰਘ ਖੁੰਡਾ, ਬਲਜਿੰਦਰ ਸਿੰਘ ਬਾਜਵਾ, ਸੰਦੀਪ ਸਿੰਘ ਬਾਜਵਾ, ਬਲਜੀਤ ਸਿੰਘ ਸਰੂਪਵਾਲੀ, ਚਰਨਜੀਤ ਸਿੰਘ ਕਾਹਲੋਂ, ਰਵਿੰਦਰ ਸਿੰਘ ਮੱਲ੍ਹੀ, ਗੁਰਪ੍ਰੀਤ ਸਿੰਘ ਮੱਲ੍ਹੀ, ਕੰਵਲਜੀਤ ਸਿੰਘ ਭਾਮੜੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਟਾਲਾ 'ਚ ਨਗਰ ਕੀਰਤਨ ਦੌਰਾਨ ਰਸਤੇ 'ਚ ਲੱਗੇ ਕੂੜੇ ਦੇ ਢੇਰ ਕਾਰਨ ਸੰਗਤਾਂ ਹੋਈਆਂ ਨਿਰਾਸ਼ <br/> ਅਗਲੀ ਖ਼ਬਰ ਆਜ਼ਾਦੀ ਦੇ ਕਰੀਬ ਅੱਠ ਦਹਾਕਿਆਂ ਵਿਚ ਵੀ ਗੁਰਦਾਸਪੁਰ 'ਚ ਰੁਜ਼ਗਾਰ ਦੇ ਮੌਕੇ ਪੈਦਾ ਨਹੀਂ ਕਰ ਸਕੀਆਂ ਸਮੇਂ ਦੀਆਂ ਸਰਕਾਰਾਂ...
Ad Position 24