ਧਿਆਨਪੁਰ, 3 ਜਨਵਰੀ (ਕੁਲਦੀਪ ਸਿੰਘ ਸੋਨੂੰ)-ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਮੋਹਲੋਵਾਲੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦਾ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ | ਇਸ ਮੌਕੇ ਪ੍ਰਬੰਧਕਾਂ ਵਲੋਂ ਉੱਘੇ-ਸਮਾਜ ਸੇਵਕ ਅਤੇ ਸਫ਼ਲ ਕਾਰੋਬਾਰੀ ਪ੍ਰਧਾਨ ਵਿਜੇ ਸੋਨੀ ਮੋਹਲੋਵਾਲੀ ਨੂੰ ਸਨਮਾਨਿਤ ਕੀਤਾ ਗਿਆ | ਇਸ ਸੰਬੰਧੀ ਪ੍ਰਧਾਨ ਵਿਜੇ ਸੋਨੀ ਮੋਹਲੋਵਾਲੀ ਨੇ ਦੱਸਿਆ ਕਿ ਗੁਰਪੁਰਬ ਨੂੰ ਮਨਾਉਣ ਲਈ ਸੰਗਤਾਂ ਵਿਚ ਵੱਡਾ ਉਤਸ਼ਾਹ ਵੇਖਣ ਨੂੰ ਮਿਲਿਆ ਹੈ | ਇਸ ਮੌਕੇ ਸੁਖਦੇਵ ਸਿੰਘ, ਸੁੱਚਾ ਸਿੰਘ, ਸਤਿੰਦਰਪਾਲ ਸਿੰਘ, ਰਾਮ ਸਿੰਘ, ਦਵਿੰਦਰ ਸਿੰਘ, ਜਸਵਿੰਦਰ ਸਿੰਘ, ਚਨਪ੍ਰੀਤ ਸਿੰਘ ਬੇਦੀ, ਕਮਲਪ੍ਰੀਤ, ਰਜਿੰਦਰ ਸਿੰਘ, ਗੁਰਵਿੰਦਰ ਬੇਦੀ, ਸਤਨਾਮ ਸਿੰਘ, ਲਖਵਿੰਦਰ ਸਿੰਘ, ਦਿਲਪ੍ਰੀਤ ਫ਼ੌਜੀ, ਸਰਬਜੀਤ ਸਿੰਘ, ਸੇਵਾ ਸਿੰਘ, ਜਸਪਾਲ ਸਿੰਘ, ਸੁਰਿੰਦਰ ਸਿੰਘ, ਅਭੀ ਸੋਨੀ, ਬਲਜਿੰਦਰ ਸਿੰਘ, ਦੇਸਾਂ ਸਿੰਘ, ਚਰਨਜੀਤ ਲਾਲੀ, ਸੋਹਨ ਲਾਲ, ਮੋਹਨ ਸਿੰਘ, ਅਸ਼ਵਨੀ ਅਤੇ ਰਜਿੰਦਰਪਾਲ ਸਿੰਘ ਆਦਿ ਹਾਜ਼ਰ ਸਨ |