11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਨਵੇਂ ਸਾਲ ਦੀ ਆਮਦ 'ਤੇ ਵਾਰਿਸ ਮਸੀਹ ਰਹੀਮਾਬਾਦ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਲਿਖਤੀ ਵਧਾਈ ਪੱਤਰ ਭੇਜੇ

Ad Position 21
No active advertisement
ਅਜੀਤ ਡੈਸਕ 04-01-2026
ਧਾਰੀਵਾਲ, 3 ਜਨਵਰੀ (ਜੇਮਸ ਨਾਹਰ)-ਪ੍ਰਭੂ ਯਿਸੂ ਮਸੀਹ ਜੀ ਦੇ ਜਨਮ ਦਿਨ ਕਿ੍ਸਮਸ ਤੇ ਨਵੇਂ ਸਾਲ ਦੀ ਆਮਦ ਨੂੰ ਸਮਰਪਿਤ ਆਲ ਇੰਡੀਆ ਘੱਟ ਗਿਣਤੀ ਤੇ ਦਲਿਤ ਸਾਂਝਾ ਫਰੰਟ ਦੇ ਕੌਮੀ ਪ੍ਰਧਾਨ ਅਤੇ ਟੂਰਿਜ਼ਮ ਵਿਭਾਗ ਦੇ ਸਾਬਕਾ ਡਾਇਰੈਕਟਰ ਵਾਰਿਸ ਮਸੀਹ ਰਹੀਮਾਬਾਦ ਵਲੋਂ ਭਾਰਤ ਦੇਸ਼ ਦੀ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਲਿਖਤੀ ਵਧਾਈ ਪੱਤਰ ਭੇਜੇ ਤੇ ਸ਼ੁੱਭਕਾਮਨਾਵਾਂ ਦਿੱਤੀਆਂ | ਇਹ ਜਾਣਕਾਰੀ ਇੱਥੇ ਵਾਰਿਸ ਮਸੀਹ ਨੇ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਨਵੇਂ ਸਾਲ ਮੌਕੇ ਦੇਸ਼ ਦੇ ਰਾਸ਼ਟਰਪਤੀ ਮਾਨਯੋਗ ਦਰੋਪਦੀ ਮੁਰਮੂ ਤੇ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਉੱਪ ਰਾਸ਼ਟਰਪਤੀ, ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਦੀ ਲੰਬੀ ਉਮਰ, ਚੰਗੀ ਸਿਹਤਯਾਬੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਅਫਸਰਾਂ ਨੂੰ ਉਨ੍ਹਾਂ ਦੇ ਦਫਤਰਾਂ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਗੁਲਦਸਤੇ ਭੇਟ ਕਰ ਕੇ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਬਟਾਲਾ ਦੀ ਵਿਦਿਆਰਥਣ ਜਸਕੀਰਤ ਕੌਰ ਸੋਹਲ ਦੀ ਭਾਰਤੀ ਸ਼ੂਟਿੰਗ ਟੀਮ ਟ੍ਰਾਇਲ ਲਈ ਚੋਣ <br/> ਅਗਲੀ ਖ਼ਬਰ ਨਵੀਂ ਦਿੱਲੀ ਵਿਖੇ ਪਈ ਧੁੰਦ ਦੌਰਾਨ
Ad Position 24