11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਰਜਿਸਟੇ੍ਰਸ਼ਨ ਸ਼ੁਰੂ-ਜ਼ਿਲ੍ਹਾ ਨੋਡਲ ਅਫ਼ਸਰ <br/>

Ad Position 21
No active advertisement
ਜ਼ਿਲ੍ਹਾ ਨੋਡਲ ਅਫ਼ਸਰ ਅਮਰਜੀਤ ਸਿੰਘਪੁਰੇਵਾਲ <br/> 04-01-2026
ਗੁਰਦਾਸਪੁਰ, 3 ਜਨਵਰੀ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪੂਰੇ ਪੰਜਾਬ ਵਿਚ 118 ਸਕੂਲਜ਼ ਆਫ਼ ਐਮੀਨੈਂਸ ਅਤੇ 10 ਮੈਰੀਟੋਰੀਅਸ ਸਕੂਲ ਸਫਲਤਾ ਪੂਰਵਕ ਚੱਲ ਰਹੇ ਹਨ | ਜਿਸ ਤਹਿਤ ਸਕੂਲ ਆਫ਼ ਐਮੀਨੈਂਸ ਵਿਚ 9ਵੀਂ ਅਤੇ 11ਵੀਂ ਜਮਾਤ ਵਿਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਅਤੇ ਮੈਰੀਟੋਰੀਅਸ ਸਕੂਲ ਵਿਚ ਕੇਵਲ 11ਵੀਂ ਜਮਾਤ 'ਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਦਾਖਲਾ ਟੈਸਟ ਰਾਹੀਂ ਚੋਣ ਕੀਤੀ ਜਾਂਦੀ ਹੈ | ਇਸ ਸਾਲ ਵੀ ਜ਼ਿਲੇ੍ਹ ਦੇ ਤਿੰਨ ਸਕੂਲ ਆਫ਼ ਐਮੀਨੈਂਸ ਸਕੂਲ ਆਫ਼ ਐਮੀਨੈਂਸ ਗੁਰਦਾਸਪੁਰ, ਸਕੂਲ ਆਫ਼ ਐਮੀਨੈਂਸ ਬਟਾਲਾ ਅਤੇ ਸਕੂਲ ਆਫ਼ ਐਮੀਨੈਂਸ ਸ੍ਰੀਹਰਗੋਬਿੰਦਪੁਰ ਸਾਹਿਬ ਵਿਚ ਵੀ 9ਵੀਂ ਅਤੇ 11ਵੀਂ ਜਮਾਤ ਦੇ ਦਾਖ਼ਲੇ ਅਤੇ ਇਕ ਮੈਰੀਟੋਰੀਅਸ ਸਕੂਲ ਗੁਰਦਾਸਪੁਰ ਵਿਚ 11ਵੀਂ ਜਮਾਤ ਲਈ ਰਜਿਸਟੇ੍ਰਸ਼ਨ ਦੀ ਸ਼ੁਰੂਆਤ ਮਿਤੀ 03-01-2026 ਤੋਂ ਹੋ ਚੁੱਕੀ ਹੈ | ਜਿਸ ਦੀ ਆਖ਼ਰੀ ਮਿਤੀ 20-01-2026 ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਸਕੂਲ ਆਫ਼ ਐਮੀਨੈਂਸ ਅਮਰਜੀਤ ਸਿੰਘ ਪੁਰੇਵਾਲ ਨੇ ਦੱਸਿਆ ਕਿ ਇਨ੍ਹਾਂ ਸਕੂਲਾਂ ਦਾ ਟੈਸਟ ਪਾਸ ਕਰਨ ਵਾਲੇ ਵਿਦਿਆਰਥੀ ਵੱਖ-ਵੱਖ ਸਟਰੀਮ ਸਾਇੰਸ ਮੈਡੀਕਲ, ਨਾਨ ਮੈਡੀਕਲ, ਕਾਮਰਸ ਅਤੇ ਆਰਟਸ ਵਿਚ ਦਾਖਲਾ ਲੈਣਗੇ | ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਪਰਮਜੀਤ ਨੇ ਅੱਠਵੀਂ ਅਤੇ ਦਸਵੀਂ ਜਮਾਤ ਵਿਚ ਪੜ੍ਹਦੇ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਦੱਸਿਆ ਕਿ ਇਹ ਉਨ੍ਹਾਂ ਵਾਸਤੇ ਇਕ ਸੁਨਹਿਰੀ ਮੌਕਾ ਹੈ | ਜਿਸ ਵਾਸਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਰਜਿਸਟੇ੍ਰਸ਼ਨ ਕਰਵਾਉਣ ਚਾਹੀਦੀ ਹੈ | ਸਾਂਝੀ ਦਾਖਲਾ ਪ੍ਰਵੇਸ਼ ਪ੍ਰੀਖਿਆ ਲਈ ਵਿਦਿਆਰਥੀ ਵਿਭਾਗ ਦੀ ਵੈਬਸਾਈਟ 'ਤੇ ਰਜਿਸਟੇ੍ਰਸ਼ਨ ਕਰਨੀ ਜ਼ਰੂਰੀ ਹੋਵੇਗੀ, ਜਿਸ ਦਾ ਲਿੰਕ ਸਿੱਖਿਆ ਵਿਭਾਗ ਦੀ ਵੈਬਸਾਈਟ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ 'ਤੇ ਜਾ ਕੇ ਵੀ ਖੋਲਿ੍ਹਆ ਜਾ ਸਕਦਾ ਹੈ | ਵਿਦਿਆਰਥੀਆਂ ਦੀ ਵਿਭਾਗ ਵਲੋਂ 01-03-2026 ਨੂੰ ਸਾਂਝੀ ਦਾਖਲਾ ਪ੍ਰਵੇਸ਼ ਪ੍ਰੀਖਿਆ ਕੰਡਕਟ ਕਰਵਾਈ ਜਾਵੇਗੀ | ਜ਼ਿਲ੍ਹਾ ਨੋਡਲ ਅਫ਼ਸਰ ਸ: ਪੁਰੇਵਾਲ ਨੇ ਜਾਣਕਾਰੀ ਦਿੱਤੀ ਕਿ ਇਸ ਟੈਸਟ ਦੀ ਕੋਈ ਵੀ ਫ਼ੀਸ ਨਹੀਂ ਹੈ ਅਤੇ ਰਜਿਸਟੇ੍ਰਸ਼ਨ ਲਈ ਜ਼ਿਲੇ੍ਹ ਦੇ ਤਿੰਨੋਂ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲ ਗੁਰਦਾਸਪੁਰ ਵਿਖੇ ਹੈਲਪ ਡੈਸਕ ਸਥਾਪਿਤ ਕੀਤੇ ਜਾ ਚੁੱਕੇ ਹਨ, ਜਿੱਥੇ ਕੋਈ ਵੀ ਵਿਦਿਆਰਥੀ ਜਾ ਕੇ ਮੁਫ਼ਤ ਵਿਚ ਰਜਿਸਟੇ੍ਰਸ਼ਨ ਕਰਵਾ ਸਕਦਾ ਹੈ | ਟੈਸਟ ਪਾਸ ਕਰਨ ਉਪਰੰਤ ਸਕੂਲ ਆਫ਼ ਐਮੀਨੈਂਸ ਵਿਚ ਦਾਖਲਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ 4000 ਰੁਪਏ ਕੀਮਤ ਦੀ ਮੁਫ਼ਤ ਯੂਨੀਫ਼ਾਰਮ ਅਤੇ ਬੱਸ ਸਹੂਲਤ ਵੀ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ ਤੇ ਮੈਰੀਟੋਰੀਅਸ ਸਕੂਲਾਂ ਵਿਚ ਦਾਖਲਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਫ਼ਤ ਰੈਜੀਡੈਂਸੀਅਲ ਸਹੂਲਤ, ਯੂਨੀਫ਼ਾਰਮ, ਕਿਤਾਬਾਂ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਵਾਸਤੇ ਸਕੂਲ ਪੱਧਰ 'ਤੇ ਹੀ ਜੇ.ਈ.ਈ/ਨੀਟ ਅਤੇ ਕਲੈਟ ਆਦਿ ਟੈਸਟਾਂ ਲਈ ਮੁਫ਼ਤ ਕੋਚਿੰਗ ਦਿੱਤੀ ਜਾਂਦੀ ਹੈ ਅਤੇ ਸਮੇਂ-ਸਮੇਂ 'ਤੇ ਸਮਰ ਕੈਂਪ, ਵਿੰਟਰ ਕੈਂਪ, ਐਕਸਪੋਜਰ ਵਿਜ਼ਟ ਦਾ ਵੀ ਖ਼ਾਸ ਪ੍ਰਬੰਧ ਕੀਤਾ ਜਾਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਹਾਈਵੇਅ 'ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦਾ ਮੁੱਖ ਸਰਗਨਾ ਕਾਬੂ <br/> ਅਗਲੀ ਖ਼ਬਰ ਹਲਕੇ ਦੇ ਪਿੰਡਾਂ 'ਚ ਪ੍ਰਤਾਪ ਸਿੰਘ ਬਾਜਵਾ ਨੇ ਕੀਤਾ ਧੰਨਵਾਦੀ ਦੌਰਾ <br/>
Ad Position 24