16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਥਾੲੀਂ ਨਗਰ ਕੀਰਤਨ ਸਜਾਏ <br/>

Ad Position 21
No active advertisement
ਅਜੀਤ ਡੈਸਕ 05-01-2026
ਗੁਰਦੁਆਰਾ ਰਾਮਗੜ੍ਹੀਆ ਸਿੰਘ ਸਭਾ ਬਟਾਲਾ ਤੋਂ ਨਗਰ ਕੀਰਤਨ ਸਜਾਇਆ
ਬਟਾਲਾ, 4 ਜਨਵਰੀ (ਹਰਦੇਵ ਸਿੰਘ ਸੰਧੂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਰਾਮਗੜ੍ਹੀਆ ਸਿੰਘ ਸਭਾ ਨਵੀਂ ਆਬਾਦੀ ਸ਼ੁਕਰਪੁਰਾ ਬਟਾਲਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਤਰਨ ਗੁਰਦੁਆਰਾ ਸਾਹਿਬ ਤੋਂ ਸਵੇਰੇ ਆਰੰਭ ਹੋ ਕੇ ਸ਼ੁਕਰਪੁਰਾ, ਨਿਊ ਹਰਨਾਮ ਨਗਰ, ਮਾਨ ਨਗਰ, ਸੁੰਦਰ ਨਗਰ, ਡੇਰਾ ਰੋਡ, ਅਲੀਵਾਲ ਰੋਡ, ਅਜੀਤ ਨਗਰ, ਸੁਨੱਈਆ, ਫ਼ੋਕਲ ਪੁਆਇੰਟ, ਫੈਜਪੁਰਾ, ਇੰਡਸਟਰੀ ਏਰੀਆ, ਤੇਲੀਆਂਵਾਲ ਤੋਂ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਮੌਕੇ ਰਸਤੇ 'ਚ ਗੁਰਦੁਆਰਾ ਕਮੇਟੀਆਂ, ਸਭਾ ਸੁਸਾਇਟੀਆਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਤੇ ਅਗਵਾਈ ਕਰ ਰਹੇ ਪੰਜ ਪਿਆਰਿਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਬੰਧਕਾਂ ਵਲੋਂ ਸੰਗਤਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਨਗਰ ਕੀਰਤਨ 'ਚ ਸ਼ਾਮਲ ਪਾਲਕੀ ਸਾਹਿਬ ਦੀ ਸੇਵਾ ਸਤਨਾਮ ਸਿੰਘ ਪੱਡਾ ਵਲੋਂ ਕੀਤੀ ਗਈ | ਇਸ ਮੌਕੇ ਪ੍ਰਧਾਨ ਵਕੀਲ ਕੁਲਬੀਰ ਸਿੰਘ ਵਿਰਦੀ, ਠੇਕੇਦਾਰ ਗੁਰਮੁੱਖ ਸਿੰਘ ਫੁੱਲ, ਸੁਖਜਿੰਦਰ ਸਿੰਘ ਸੋਹਲ, ਪਿ੍ੰਸਪਾਲ ਸਿੰਘ, ਜਸਬੀਰ ਸਿੰਘ ਖੋਖਰ, ਕਸ਼ਮੀਰ ਸਿੰਘ ਗਰੈਜੂਏਟ, ਸੁਖਦੇਵ ਸਿੰਘ ਖੋਖਰ, ਹਰਪ੍ਰੀਤ ਸਿੰਘ ਚਾਚੋਵਾਲੀਆ, ਗੁਰਜੀਤ ਸਿੰਘ ਚੈਨੇਵਾਲ, ਭੁਪਿੰਦਰ ਸਿੰਘ ਲਾਡੀ ਕੌਂਸਲਰ, ਸੁਖਦੀਪ ਸਿੰਘ ਚੈਨੇਵਾਲ, ਬਾਬਾ ਰਵਿੰਦਰ ਸਿੰਘ, ਸੁਖਦੀਪ ਸਿੰਘ ਆਦਿ ਹਾਜ਼ਰ ਸਨ |
ਪਿੰਡ ਫੇਰੋਚੇਚੀ ਵਿਖੇ ਨਗਰ ਕੀਰਤਨ
ਭੈਣੀ ਮੀਆਂ ਖਾਂ, (ਜਸਬੀਰ ਸਿੰਘ ਬਾਜਵਾ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਫੇਰੋਚੇਚੀ ਦੀ ਸਥਾਨਕ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਦੀ ਸੰਗਤ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਇਸ ਸਬੰਧੀ ਮੁੱਖ ਸੇਵਾਦਾਰ ਬੀਬੀ ਮਨਜੀਤ ਕੌਰ ਖਾਲਸਾ ਤੇ ਗ੍ਰੰਥੀ ਸਿੰਘ ਭਾਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਫੁੱਲਾਂ ਨਾਲ ਸਜਾਈ ਪਾਲਕੀ ਸਾਹਿਬ 'ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਾਜ਼ਰੀ 'ਚ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਸਾਹਿਬਾਨ ਕਰ ਰਹੇ ਸਨ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ-ਵੱਖ ਧਾਰਮਿਕ ਸਥਾਨਾਂ ਤੋਂ ਹੁੰਦਾ ਹੋਇਆ ਪੂਰੇ ਨਗਰ ਦੀ ਪ੍ਰਕਰਮਾ ਕਰਦਾ ਹੋਇਆ ਸ਼ਾਮ ਵੇਲੇ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਮੌਕੇ ਨਗਰ ਕੀਰਤਨ ਦੌਰਾਨ ਕਵੀਸ਼ਰੀ ਜਥਾ ਭਾਈ ਬਲਬੀਰ ਸਿੰਘ ਗੁਰਦਾਸਪੁਰੀ ਵਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ | ਨਗਰ ਕੀਰਤਨ ਦੇ ਸਵਾਗਤ ਲਈ ਸ਼ਰਧਾਲੂਆਂ ਵਲੋਂ ਵੱਖ-ਵੱਖ ਥਾਵਾਂ 'ਤੇ ਸਜਾਵਟ ਕੀਤੀ ਗਈ ਤੇ ਨਗਰ ਕੀਰਤਨ ਵਿਚ ਸ਼ਾਮਿਲ ਸੰਗਤ ਲਈ ਲੰਗਰਾਂ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ | ਇਸ ਮੌਕੇ ਸੇਵਾ ਕਰਨ ਵਾਲਿਆਂ 'ਚ ਸਰਪੰਚ ਸਤਨਾਮ ਸਿੰਘ ਪਹਿਲਵਾਨ, ਗੁਰਮੀਤ ਸਿੰਘ ਛੀਨਾ, ਸੂਬੇਦਾਰ ਭਜਨ ਸਿੰਘ, ਥਾਣੇਦਾਰ ਅਰਜਨ ਸਿੰਘ, ਨੰਬਰਦਾਰ ਸੁਰੇਸ਼ ਸਿੰਘ, ਭਾਈ ਗੁਰਮੀਤ ਸਿੰਘ, ਵਿਜੇਪਾਲ ਸਿੰਘ, ਰਵਿੰਦਰ ਸਿੰਘ ਬਾਜਵਾ, ਰਣਜੀਤ ਸਿੰਘ ਮੰਨਾ, ਗੁਰਜੀਤ ਸਿੰਘ ਬਾਜਵਾ ਆਦਿ ਸ਼ਾਮਿਲ ਸਨ |
ਗੁਰਦੁਆਰਾ ਕਲਗੀਧਰ ਸਾਹਿਬ ਕਾਹਨੂੰਵਾਨ ਵਿਖੇ ਨਗਰ ਕੀਰਤਨ
ਕਾਹਨੂੰਵਾਨ, (ਜਸਪਾਲ ਸਿੰਘ ਸੰਧੂ)-ਗੁਰਦੁਆਰਾ ਕਲਗੀਧਰ ਸਾਹਿਬ ਕਾਹਨੂੰਵਾਨ ਦੀ ਸਥਾਨਕ ਪ੍ਰਬੰਧਕ ਕਮੇਟੀ ਵਲੋਂ ਸਮੂਹ ਕਸਬੇ ਦੀ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਕਲਗੀਧਰ ਸਾਹਿਬ ਤੋਂ ਸ਼ੁਰੂ ਹੋ ਕੇ ਕਸਬੇ ਦੇ ਵੱਖ-ਵੱਖ ਗੁਰਦੁਆਰਿਆਂ ਤੇ ਧਾਰਮਿਕ ਸਥਾਨਾਂ ਤੋਂ ਹੁੰਦਾ ਹੋਇਆ ਪੂਰੇ ਕਸਬੇ ਦੀ ਪ੍ਰਕਰਮਾ ਕਰਦਾ ਸ਼ਾਮ ਵੇਲੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸਮਾਪਤ ਹੋਇਆ | ਇਸ ਮੌਕੇ ਜਿਥੇ ਵੱਖ-ਵੱਖ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ, ਉੱਥੇ ਗਤਕਾ ਪਾਰਟੀਆਂ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ | ਸ਼ਰਧਾਲੂਆਂ ਵਲੋਂ ਵੱਖ-ਵੱਖ ਥਾਵਾਂ 'ਤੇ ਸਜਾਵਟੀ ਗੇਟ ਬਣਾਏ ਹੋਏ ਸਨ ਤੇ ਨਗਰ ਕੀਰਤਨ ਵਿਚ ਸ਼ਾਮਿਲ ਸੰਗਤ ਲਈ ਚਾਹ-ਪਕੌੜਿਆਂ ਤੇ ਲੰਗਰਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਹੋਇਆ ਸੀ | ਕਸਬੇ ਦੇ ਵੱਖ-ਵੱਖ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ ਪੰਜ ਪਿਆਰਿਆਂ ਤੇ ਪ੍ਰਬੰਧਕਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਵੱਡੀ ਗਿਣਤੀ 'ਚ ਸੰਗਤਾਂ ਨਗਰ ਕੀਰਤਨ ਵਿਚ ਹਾਜ਼ਰ ਸਨ |
ਪਿੰਡ ਬਿਧੀਪੁਰ ਵਿਖੇ ਨਗਰ ਕੀਰਤਨ
ਨੌਸ਼ਹਿਰਾ ਮੱਝਾ ਸਿੰਘ, (ਰਵੀ ਭਗਤ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਥਾਨਕ ਪਿੰਡ ਬਿਧੀਪੁਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ, ਪੰਜਾਂ ਪਿਆਰਿਆਂ ਦੀ ਅਗਵਾਈ 'ਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ 'ਚ ਨਗਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਗ੍ਰੰਥੀ ਸਿੰਘ ਵਲੋਂ ਅਰਦਾਸ ਬੇਨਤੀ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋ ਕੇ ਪਿੰਡ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਆਰੰਭਿਕ ਸਥਾਨ 'ਤੇ ਪਹੁੰਚਿਆ | ਇਸ ਦੌਰਾਨ ਨਗਰ ਨਿਵਾਸੀਆਂ ਨੇ ਸੰਗਤਾਂ ਦਾ ਸਵਾਗਤ ਕਰਦਿਆਂ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾ ਕੇ ਸੇਵਾ ਨਿਭਾਈ | ਇਸ ਮੌਕੇ ਪਿ੍ਤਪਾਲ ਸਿੰਘ ਹੈਪੀ, ਬਾਬਾ ਨਿਰਮਲ ਸਿੰਘ, ਜ਼ੋਰਾਵਰ ਸਿੰਘ, ਭਗਵਾਨ ਸਿੰਘ, ਨਿਸ਼ਾਨ ਸਿੰਘ, ਭਗਤ ਮੋਹਨ ਲਾਲ, ਕਰਤਾਰ ਚੰਦ, ਬਲਵੰਤ ਸਿੰਘ, ਪਵਿੱਤਰ ਸਿੰਘ, ਡਾ. ਸੰਤੋਖ਼ ਰਾਜ, ਡਾ. ਗੁਰਬਚਨ ਸਿੰਘ, ਗਗਨਦੀਪ ਸਿੰਘ, ਤਰਸੇਮ ਸਿੰਘ, ਕਰਮਜੀਤ ਸਿੰਘ, ਸੁਖਵਿੰਦਰ ਸਿੰਘ, ਮੰਗਲ ਦਾਸ ਫ਼ੌਜੀ, ਨੰਬਰਦਾਰ ਪਰਵਾਨ ਸਿੰਘ, ਸਤਨਾਮ ਸਿੰਘ, ਰਾਮ ਸਿੰਘ, ਕੁਲਦੀਪ ਸਿੰਘ, ਇੰਦਰਜੀਤ ਸਿੰਘ, ਲਵਲੀ, ਜਤਿੰਦਰ ਸਿੰਘ ਕਾਕੂ, ਅਮਰਬੀਰ ਸਿੰਘ ਲੱਕੀ, ਹਰਪਿੰਦਰ ਸਿੰਘ, ਮੇਜ਼ਰ ਸਿੰਘ, ਡਾ. ਹਰਭਜਨ ਸਿੰਘ, ਹੀਰਾ ਸਿੰਘ, ਨਿਰਮਲ ਸਿੰਘ, ਅਜੀਤ ਸਿੰਘ, ਰਣਜੋਧ ਸਿੰਘ, ਗੁਰਪ੍ਰੀਤ ਸਿੰਘ, ਜੋਗਿੰਦਰ ਸਿੰਘ, ਦਲਜੀਤ ਸਿੰਘ, ਵਿਸਾਖਾ ਸਿੰਘ, ਗੁਰਮਿੰਦਰ ਸਿੰਘ, ਮੰਗਲ ਸਿੰਘ, ਅਭੀਜੀਤ, ਗੁਰਮੀਤ ਸਿੰਘ, ਗੁਰਸੇਵਕ ਸਿੰਘ, ਗੁਲਜ਼ਾਰ ਸਿੰਘ, ਨਿਤਿਨ ਭਗਤ ਆਦਿ ਸੰਗਤਾਂ ਹਾਜ਼ਰ ਸਨ |
ਪਿੰਡ ਰਣੀਆਂ ਵਿਖੇ ਨਗਰ ਕੀਰਤਨ
ਧਾਰੀਵਾਲ, (ਸਵਰਨ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਰਣੀਆਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ | ਇਹ ਨਗਰ ਕੀਰਤਨ ਬਾਜ਼ਾਰ ਤੇ ਪਿੰਡ ਦੀ ਪ੍ਰਕਰਮਾ ਕਰਦੇ ਹੋਏ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ, ਜਿਸ ਦਾ ਥਾਂ-ਥਾਂ 'ਤੇ ਸ਼ਰਧਾਲੂਆਂ ਵਲੋਂ ਭਰਵਾਂ ਸਵਾਗਤ ਕੀਤਾ | ਇਸ ਮੌਕੇ ਸਤਨਾਮ ਸਿੰਘ ਚਾਹਲ, ਜਤਿੰਦਰ ਸਿੰਘ ਰਿੰਕੂ, ਜਸਵੰਤ ਸਿੰਘ, ਅਮਨ ਚਾਹਲ ਪਾਹੁਲ ਬੇਕਰ, ਅਵਤਾਰ ਸਿੰਘ ਬੰਗਰਾਹ, ਬਲਵਿੰਦਰ ਸਿੰਘ, ਜਸਪਾਲ ਸਿੰਘ ਆਦਿ ਕਈ ਸ਼ਰਧਾਲੂਆਂ ਨੇ ਸੇਵਾ 'ਚ ਭਾਗ ਲਿਆ |
ਇਤਿਹਾਸਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਤੇਜਾ ਕਲਾਂ ਤੋਂ ਨਗਰ ਕੀਰਤਨ ਸਜਾਇਆ
ਫਤਹਿਗੜ੍ਹ ਚੂੜੀਆਂ, (ਅਵਤਾਰ ਸਿੰਘ ਰੰਧਾਵਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਤੇਜਾ ਕਲਾਂ ਤੋਂ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੇ ਪੰਜ ਪਿਆਰਿਆਂ ਤੇ ਸੇਵਾਦਾਰਾ ਨੂੰ ਸਿਰੋਪਾਓ ਦੇ ਕੇ ਨਗਰ ਕੀਰਤਨ ਰਵਾਨਾ ਕੀਤਾ | ਇਸ ਮੌਕੇ ਲਖਬੀਰ ਸਿੰਘ ਲੋਧੀਨੰਗਲ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਆਪਣੇ ਗੁਰੂ ਸਾਹਿਬਾਨਾਂ ਦੇ ਨਾਲ ਸੰਬੰਧਿਤ ਪਵਿੱਤਰ ਦਿਹਾੜੇ ਚੜ੍ਹਦੀ ਕਲਾ ਨਾਲ ਮਨਾਉਣੇ ਚਾਹੀਦੇ ਹਨ |
ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋ ਕੇ ਕਾਲਾ ਅਫਗਾਨਾ, ਮੁਰੀਦਕੇ, ਫਤਹਿਗੜ੍ਹ ਚੂੜੀਆਂ, ਗੁਰਦੁਆਰਾ ਬਾਬਾ ਸੁੱਖਾ ਸਿੰਘ, ਲਾਲਾਨੰਗਲ, ਮਾਲੇਵਾਲ ਪੁਲ ਸਮੇਤ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਨਾਮ ਬਾਣੀ ਦੇ ਪ੍ਰਵਾਹ ਨਾਲ ਵਾਪਸ ਪਹੁੰਚਾ | ਇਸ ਮੌਕੇ ਵੱਖ-ਵੱਖ ਥਾਵਾਂ ਸਮੇਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫਤਹਿਗੜ੍ਹ ਚੂੜੀਆਂ ਨੇੜੇ ਬਾਬਾ ਸੁੱਖਾ ਸਿੰਘ ਜੀ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ | ਇਸ ਮੌਕੇ ਹੈੱਡ ਗ੍ਰੰਥੀ ਭਾਈ ਲਵਪ੍ਰੀਤ ਸਿੰਘ, ਹਜੂਰੀ ਰਾਗੀ ਭਾਈ ਮੰਗਲ ਸਿੰਘ,

Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਗੈਰ ਰਾਜਨੀਤਿਕ ਦਲ ਵਲੋਂ ਮੀਟਿੰਗ ਅਗਲੀ ਖ਼ਬਰ ਸਮੇਂ ਦਾ ਇੰਤਜ਼ਾਰ ਛੱਡ ਕੇ ਪਰਮਾਤਮਾ ਨੂੰ ਅੱਜ ਤੋਂ ਯਾਦ ਕਰਨਾ ਸ਼ੁਰੂ ਕਰੋ- ਮਾਤਾ ਸੁਦੀਕਸ਼ਾ
Ad Position 24