ਹਰਚੋਵਾਲ, 4 ਜਨਵਰੀ (ਢਿੱਲੋਂ, ਭਾਮ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਸਰਕਲ ਹਰਚੋਵਾਲ ਵਲੋਂ ਨਵੇਂ ਸਾਲ ਦੀ ਆਮਦ 'ਤੇ ਸਮੂਹ ਆਰ.ਐੱਮ.ਪੀ. ਡਾਕਟਰਾਂ ਦੇ ਸਹਿਯੋਗ ਸਦਕਾ ਗੁਰਮਤਿ ਸਮਾਗਮ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਹਰਚੋਵਾਲ ਵਿਖੇ 6 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਯੂਨੀਅਨ ਦੇ ਜਰਨਲ ਸਕੱਤਰ ਡਾਕਟਰ ਸਤਨਾਮ ਸਿੰਘ ਕੰਡੀਲਾ ਨੇ ਦੱਸਿਆ ਕਿ ਸਰਬੱਤ ਦੇ ਭਲੇ ਲਈ ਸਮੂਹ ਡਾਕਟਰਾਂ ਵਲੋਂ ਸਵੇਰੇ 10 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਜਾਣਗੇ, ਉਪਰੰਤ ਰਾਗੀ ਸਿੰਘਾਂ ਵਲੋਂ ਕੀਰਤਨ ਸ਼ੁਰੂ ਹੋਵੇਗਾ |