16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਗਿੱਲ ਵਲੋਂ ਸੇਖਵਾਂ ਦੇ ਗ੍ਰਹਿ ਵਿਖੇ ਯੂਥ ਕਲੱਬ ਪੰਜਾਬ ਮਿਸ਼ਨ ਬਾਰੇ ਵਿਚਾਰ ਵਟਾਂਦਰਾ

Ad Position 21
No active advertisement
ਅਜੀਤ ਡੈਸਕ 05-01-2026
ਬਟਾਲਾ, 4 ਜਨਵਰੀ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੇ ਗ੍ਰਹਿ ਵਿਖੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਦੀਪ ਸਿੰਘ ਗਿੱਲ ਵਲੋਂ ਕਾਦੀਆਂ ਹਲਕੇ ਦੀਆਂ ਯੂਥ ਕਲੱਬਾਂ ਨਾਲ ਮੀਟਿੰਗ ਕੀਤੀ | ਮਨਦੀਪ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਦੇ ਤਹਿਤ ਆਉਣ ਵਾਲੇ ਸਮੇਂ ਵਿਚ ਯੂਥ ਕਲੱਬਾਂ ਨੂੰ ਸਰਕਾਰ ਵਲੋਂ ਹਰ ਤਰ੍ਹਾਂ ਦੀਆਂ ਸਹੂਲਤਾਂ ਤੇ ਖੇਡ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪਹਿਲੀ ਸਰਕਾਰ ਹੈ, ਜਿਸ ਨੇ ਪੰਜਾਬ ਅੰਦਰੋਂ ਨਸ਼ੇ ਵਰਗੇ ਕੋਹੜ ਨੂੰ ਖਤਮ ਕਰਨ ਲਈ ਯਤਨ ਕੀਤੇ ਹਨ ਅਤੇ ਉਹ ਯਤਨ 100 ਫ਼ੀਸਦੀ ਕਾਮਯਾਬ ਹੋਏ ਹਨ | ਮਨਦੀਪ ਸਿੰਘ ਗਿੱਲ ਨੇ ਕਿਹਾ ਕਿ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵਲੋਂ ਲਗਾਤਾਰ ਵਿਕਾਸ ਕਾਰਜਾਂ ਨੂੰ ਲੈ ਕੇ ਕੰਮ ਕੀਤੇ ਜਾ ਰਹੇ ਹਨ ਅਤੇ ਇਸੇ ਤਰ੍ਹਾਂ ਹੀ ਹਲਕਾ ਬਟਾਲਾ ਵਿਚ ਵੀ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਨੂੰ ਹਰ ਪੱਖ ਤੋਂ ਵਧੀਆ ਢੰਗ ਨਾਲ ਸੰਵਾਰਿਆ ਗਿਆ ਹੈ | ਇਸ ਮੌਕੇ ਚੇਅਰਮੈਨ ਨਿਸ਼ਾਨ ਸਿੰਘ, ਗੁਰਦੀਪ ਸਿੰਘ ਸੰਧਵਾਂ ਹਲਕਾ ਯੂਥ ਪ੍ਰਧਾਨ ਅਤੇ ਯੂਥ ਵਿੰਗ ਦੇ ਵੱਖ-ਵੱਖ ਬਲਾਕ ਪ੍ਰਧਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਗੋਧਰਪੁਰ ਵਿਖੇ ਮਨਾਉਣ ਸੰਬੰਧੀ ਇਕੱਤਰਤਾ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਹਰਚੋਵਾਲ ਵਲੋਂ ਗੁਰਮਤਿ ਸਮਾਗਮ ਕੱਲ੍ਹ- ਡਾਕਟਰ ਕੰਡੀਲਾ
Ad Position 24