16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਗੋਧਰਪੁਰ ਵਿਖੇ ਮਨਾਉਣ ਸੰਬੰਧੀ ਇਕੱਤਰਤਾ

Ad Position 21
No active advertisement
ਅਜੀਤ ਡੈਸਕ 05-01-2026
ਬਟਾਲਾ, 4 ਜਨਵਰੀ (ਸਤਿੰਦਰ ਸਿੰਘ)-ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਮਹਾਨ ਸ਼ਹੀਦ ਜਥੇਦਾਰ ਭਾਈ ਲਛਮਣ ਸਿੰਘ ਧਾਰੋਵਾਲੀ ਤੇ ਸਾਥੀ ਸਿੰਘਾਂ ਦੀ ਪਵਿੱਤਰ ਯਾਦ 'ਚ ਸਾਲਾਨਾ 3 ਰੋਜ਼ਾ ਗੁਰਮਤਿ ਸਮਾਗਮ ਤੇ ਫੁੱਟਬਾਲ ਟੂਰਨਾਮੈਂਟ ਕਰਵਾਉਣ ਲਈ ਗੁਰਦੁਆਰਾ ਸ਼ਹੀਦ ਭਾਈ ਲਛਮਣ ਸਿੰਘ ਜੀ ਪਿੰਡ ਗੋਧਰਪੁਰਾ ਵਿਖੇ ਸਮੂਹ ਨਗਰ ਨਿਵਾਸੀ ਸੰਗਤਾਂ ਦੀ ਇਕੱਤਰਤਾ ਹੋਈ | ਇਕੱਤਰਤਾ ਉਪਰੰਤ ਪ੍ਰਬੰਧਕਾਂ ਨੇ ਦੱਸਿਆ ਕਿ ਮਹਾਨ ਸ਼ਹੀਦਾਂ ਦੀ ਯਾਦ 'ਚ 5 ਰੋਜ਼ਾ ਫੁੱਟਬਾਲ ਟੂਰਨਾਮੈਂਟ 14 ਤੋਂ 18 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ ਤੇ 3 ਰੋਜ਼ਾ ਸ਼ਹੀਦੀ ਗੁਰਮਤਿ ਸਮਾਗਮ 19, 20, 21 ਫਰਵਰੀ ਤੱਕ ਹੋਣਗੇ | ਇਸ ਦੌਰਾਨ ਖੇਡ ਤੇ ਧਾਰਮਿਕ ਮੁਕਾਬਲੇ ਵੀ ਕਰਵਾਏ ਜਾਣਗੇ | ਗੁਰਮਤਿ ਸਮਾਗਮ 'ਚ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ | ਇਸ ਮੌਕੇ ਸਰਪੰਚ ਜਤਿੰਦਰ ਸਿੰਘ ਘੁੰਮਣ, ਗੁਰਵਿੰਦਰ ਸਿੰਘ ਰੰਧਾਵਾ, ਨਿਰਮਲ ਸਿੰਘ, ਹਰਭਜਨ ਸਿੰਘ, ਗੁਰਬਾਜ ਸਿੰਘ, ਬਲਦੇਵ ਸਿੰਘ, ਰੁਪਿੰਦਰ ਸਿੰਘ, ਜਤਿੰਦਰ ਸਿੰਘ, ਸੁਖਵਿੰਦਰ ਸਿੰਘ, ਹਰਪਾਲ ਸਿੰਘ ਗ੍ਰੰਥੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਵੇਂ ਸਾਲ ਦੇ ਸਮਾਗਮ ਮੌਕੇ ਰੈਵ. ਫਾਦਰ ਜੋਸ ਪਡਿਆਟੀ ਦਾ ਸਵਾਗਤ ਅਗਲੀ ਖ਼ਬਰ ਗਿੱਲ ਵਲੋਂ ਸੇਖਵਾਂ ਦੇ ਗ੍ਰਹਿ ਵਿਖੇ ਯੂਥ ਕਲੱਬ ਪੰਜਾਬ ਮਿਸ਼ਨ ਬਾਰੇ ਵਿਚਾਰ ਵਟਾਂਦਰਾ
Ad Position 24