16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸਾਹਿਬਜ਼ਾਦਿਆਂ ਦੀ ਸ਼ਹਾਦਤ ਤੇ ਪ੍ਰਕਾਸ਼ ਦਿਹਾੜੇ ਸੰਬੰਧੀ ਗੁਰਮਤਿ ਸਮਾਗਮ ਅੱਜ ਤੋਂ

Ad Position 21
No active advertisement
ਅਜੀਤ ਡੈਸਕ 05-01-2026
ਬਟਾਲਾ, 4 ਜਨਵਰੀ (ਬੁੱਟਰ)-ਗੁਰਦੁਆਰਾ ਸਾਹਿਬ ਅਰਬਨ ਅਸਟੇਟ ਬਟਾਲਾ ਵਿਖੇ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦ ਸਿੰਘ ਸਿੰਘਣੀਆਂ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮਹਾਨ ਗੁਰਮਤਿ ਸਮਾਗਮ 5, 6 ਤੇ 7 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮਨਬੀਰ ਸਿੰਘ ਰੰਧਾਵਾ ਤੇ ਸਮੂਹ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਅੱਜ 5 ਜਨਵਰੀ ਨੂੰ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ 10 ਵਜੇ ਭੋਗ ਪੈਣਗੇ | ਉਪਰੰਤ ਗੁਰੂ ਦੇ ਕੀਰਤਨੀ ਤੇ ਕਵੀਸ਼ਰੀ ਜਥੇ ਗੁਰਬਾਣੀ ਗੁਰ ਇਤਿਹਾਸ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ | ਉਨ੍ਹਾਂ ਦੱਸਿਆ ਕਿ ਤਿੰਨੇ ਦਿਨ ਸ਼ਾਮ ਨੂੰ ਸੋਦਰ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਦੀਵਾਨ ਸੱਜਣਗੇ | ਉਨ੍ਹਾਂ ਦੱਸਿਆ ਕਿ ਤਿੰਨ ਰੋਜ਼ਾ ਗੁਰਮਤਿ ਸਮਾਗਮ ਵਿਚ ਕਵੀਸ਼ਰ ਗਿਆਨੀ ਜੋਗਾ ਸਿੰਘ ਭਾਗੋਵਾਲੀਆ, ਢਾਡੀ ਗਿਆਨੀ ਗੁਰਭੇਜ ਸਿੰਘ, ਢਾਡੀ ਗਿਆਨੀ ਗੁਰਸੇਵਕਜੀਤ ਸਿੰਘ ਪ੍ਰੇਮੀ, ਕਥਾਵਾਚਕ ਗਿਆਨੀ ਦਵਿੰਦਰ ਸਿੰਘ ਸੋਨੂੰ ਵੀਰ, ਕਥਾਵਾਚਕ ਗਿਆਨੀ ਸਰਬਜੀਤ ਸਿੰਘ ਢੋਡੀਆਂ, ਗਿਆਨੀ ਇੰਦਰਜੀਤ ਸਿੰਘ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ, ਭਾਈ ਸਤਿੰਦਰਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਪ੍ਰੋਫੈਸਰ ਜਤਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਮਹਾਂਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਕਮਲਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਅਰਬਨ ਅਸਟੇਟ ਅਤੇ ਭਾਈ ਗੁਰਪ੍ਰੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਅਰਬਨ ਸਟੇਟ ਗੁਰਬਾਣੀ ਗੁਰ ਇਤਿਹਾਸ ਰਾਹੀਂ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਨਗੇ |
Ad Position 22
No active advertisement
ਪਿਛਲੀ ਖ਼ਬਰ ਭਾਈ ਜੁਗਰਾਜ ਸਿੰਘ ਲਾਲਾਨੰਗਲ ਦੀ ਅਗਵਾਈ 'ਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਦੀ ਪਹਿਲੀ ਰੈਲੀ 8 ਨੂੰ ਅਗਲੀ ਖ਼ਬਰ ਨਵੇਂ ਸਾਲ ਦੇ ਸਮਾਗਮ ਮੌਕੇ ਰੈਵ. ਫਾਦਰ ਜੋਸ ਪਡਿਆਟੀ ਦਾ ਸਵਾਗਤ
Ad Position 24