16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਭਾਈ ਜੁਗਰਾਜ ਸਿੰਘ ਲਾਲਾਨੰਗਲ ਦੀ ਅਗਵਾਈ 'ਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਦੀ ਪਹਿਲੀ ਰੈਲੀ 8 ਨੂੰ

Ad Position 21
No active advertisement
ਅਜੀਤ ਡੈਸਕ 05-01-2026
ਫ਼ਤਹਿਗੜ੍ਹ ਚੂੜੀਆਂ, 4 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਵਾਰਸ ਪੰਜਾਬ ਦੇ ਪਾਰਟੀ ਦੀ ਪੰਥ ਬਚਾਓ ਪੰਜਾਬ ਬਚਾਓ ਮਾਝੇ ਦੀ ਪਹਿਲੀ ਰੈਲੀ 8 ਜਨਵਰੀ ਨੂੰ ਹਲਕਾ ਇੰਚਾਰਜ ਭਾਈ ਜੁਗਰਾਜ ਸਿੰਘ ਲਾਲਾਨੰਗਲ ਦੀ ਅਗਵਾਈ 'ਚ ਕਾਲਾ ਅਫਗਾਨਾ ਦੀ ਦਾਣਾ ਮੰਡੀ ਅੰਦਰ ਹੋ ਰਹੀ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ | ਇਸ ਸਬੰਧੀ ਭਾਈ ਜੁਗਰਾਜ ਸਿੰਘ ਲਾਲਾਨੰਗਲ ਨੇ ਦੱਸਿਆ ਕਿ ਮਿਸ਼ਨ 2027 ਦੇ ਸੰਬੰਧ 'ਚ ਦਾਣਾ ਮੰਡੀ ਕਾਲਾ ਅਫਗਾਨਾ ਵਿਖੇ 8 ਜਨਵਰੀ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਰੈਲੀ 'ਚ ਵੱਡਾ ਇਕੱਠ ਹੋਣ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਮੌਕੇ ਭਾਈ ਅੰਮਿ੍ਤਪਾਲ ਸਿੰਘ ਮੈਂਬਰ ਪਾਰਲੀਮੈਂਟ ਦੇ ਪਿਤਾ ਬਾਪੂ ਤਰਸੇਮ ਸਿੰਘ ਅਤੇ ਪਾਰਟੀ ਦੇ ਦਰਜਾ-ਬ-ਦਰਜਾ ਅਹੁਦੇਦਾਰ ਸ਼ਿਰਕਤ ਕਰਨਗੇ | ਉਨ੍ਹਾਂ ਦੱਸਿਆ ਕਿ ਪੂਰੇ ਪੰਜਾਬ ਸਮੇਤ ਹਲਕਾ ਫ਼ਤਹਿਗੜ੍ਹ ਚੂੜੀਆਂ ਅੰਦਰ ਪਾਰਟੀ ਨੂੰ ਬਹੁਤ ਵੱਡਾ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਮਿਸ਼ਨ 2027 ਸਰ ਕਰਨ ਲਈ ਹਲਕੇ ਅੰਦਰ ਸਿਲਸਿਲਾ ਵਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ 8 ਜਨਵਰੀ ਦੀ ਰੈਲੀ ਦੇ ਸੰਬੰਧ 'ਚ ਹਲਕੇ ਦੇ ਪਾਰਟੀ ਵਰਕਰਾਂ 'ਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ, ਜਿਸ ਕਰ ਕੇ ਇਹ ਰੈਲੀ ਜਿੱਥੇ ਵਿਰੋਧੀ ਪਾਰਟੀਆਂ ਦੇ ਕੰਨ ਖੋਲ ਦੇਵੇਗੀ, ਉਥੇ ਹਲਕੇ ਅੰਦਰ ਆਉਣ ਵਾਲੇ ਸਮੇਂ ਲਈ ਪਾਰਟੀ ਨੂੰ ਬਹੁਤ ਵੱਡਾ ਹੁੰਗਾਰਾ ਮਿਲਣ ਦੀ ਆਸ ਹੈ | ਉਨ੍ਹਾਂ ਹਲਕਾ ਵਾਸੀਆਂ ਅੱਗੇ ਅਪੀਲ ਕੀਤੀ ਕਿ ਵਿਰੋਧੀ ਨੀਤੀਆਂ ਵਾਲੀਆਂ ਰਵਾਇਤੀ ਪਾਰਟੀਆਂ ਨੂੰ ਪੰਜਾਬ ਦੀ ਸਤ੍ਹਾ ਤੋਂ ਪਾਸੇ ਕਰਨ ਲਈ ਲੰਮੀਆਂ ਸਜ਼ਾਵਾਂ ਭੁਗਤ ਚੁੱਕੇ ਜ਼ੇਲ੍ਹਾਂ ਅੰਦਰ ਬੰਦ ਸਿੰਘਾਂ ਦੀ ਰਿਹਾਈ, ਪੰਜਾਬ ਨੂੰ ਨਸ਼ਾ ਮੁਕਤ ਕਰਾਉਣ ਅਤੇ ਹਰ ਪੱਖੋਂ ਦੱਬੇ-ਕੁਚਲੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਅੱਗੇ ਲਿਆਉਣ ਲਈ ਇਕਜੁੱਟਤਾ ਦੀ ਲੋੜ ਹੈ |
Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ ਦਾ ਗੁਰਦੁਆਰਾ ਘੱਲੂਘਾਰਾ ਸਾਹਿਬ ਵਿਖੇ ਭਰਵਾਂ ਸਵਾਗਤ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੇ ਪ੍ਰਕਾਸ਼ ਦਿਹਾੜੇ ਸੰਬੰਧੀ ਗੁਰਮਤਿ ਸਮਾਗਮ ਅੱਜ ਤੋਂ
Ad Position 24