ਘੱਲੂਘਾਰਾ ਸਾਹਿਬ, 4 ਜਨਵਰੀ (ਪਰਮ ਮਿਨਹਾਸ)-ਹਲਕਾ ਗੁਰਦਾਸਪੁਰ ਦੇ ਪਿੰਡ ਮਾਨ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ- ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਪਹੁੰਚੇ ਨਗਰ ਕੀਰਤਨ ਦਾ ਗੁਰਦੁਆਰਾ ਘੱਲੂਘਾਰਾ ਸਾਹਿਬ ਵਿਖੇ ਪਹੁੰਚਣ 'ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਰਵਾਂ ਸਵਾਗਤ ਕੀਤਾ | ਨਗਰ ਕੀਰਤਨ ਦੌਰਾਨ ਸੰਗਤਾਂ ਨੇ ਉਤਸ਼ਾਹ ਤੇ ਸ਼ਰਧਾ ਪੂਰਵਕ ਹਾਜ਼ਰੀ ਭਰੀ | ਇਸ ਮੌਕੇ ਗੁਰਦੁਆਰਾ ਘੱਲੂਘਾਰਾ ਸਾਹਿਬ ਦੇ ਮੁੱਖ ਸੇਵਾਦਾਰ ਮਾਸਟਰ ਜੌਹਰ ਸਿੰਘ ਵਲੋਂ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਤੇ ਨਿਸ਼ਾਨਚੀਆਂ ਨੂੰ ਸਿਰੋਪਾਓ ਭੇਟ ਕੀਤੇ ਗਏ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਲਈ ਵਿਸੇਸ਼ ਲੰਗਰ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਸਰਬੱਤ ਦੇ ਭਲੇ ਤੇ ਚੜ੍ਹਦੀ ਕਲਾ ਵਾਸਤੇ ਗੁਰਦੁਆਰਾ ਘੱਲੂਘਾਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ 'ਚ ਅਰਦਾਸ ਕੀਤੀ ਗਈ | ਇਸ ਮੌਕੇ ਮਾ. ਜੌਹਰ ਸਿੰਘ, ਮਾ. ਸੋਹਨ ਸਿੰਘ ਮਾਨ, ਮਾ. ਜਗੀਰ ਸਿੰਘ ਮਾਨ, ਹਰਦਿਆਲ ਸਿੰਘ, ਮਾ. ਪ੍ਰਗਟ ਸਿੰਘ, ਉਂਕਾਰ ਸਿੰਘ ਕਾਹਨੂੰਵਾਨ, ਦਰਸ਼ਨ ਸਿੰਘ ਸੱਲੋਪੁਰ, ਮਾ. ਕਰਨੈਲ ਸਿੰਘ, ਗੁਰਦਿਆਲ ਸਿੰਘ, ਮਾ. ਸਰਵਣ ਸਿੰਘ, ਸੁਮਿੰਦਰ ਸਿੰਘ, ਕੁਲਵਿੰਦਰ ਸਿੰਘ ਸੈਦੋਵਾਲ, ਤਸਵੀਰ ਸਿੰਘ, ਹੈੱਡ ਗ੍ਰੰਥੀ ਗਿਆਨੀ ਬਲਜਿੰਦਰ ਸਿੰਘ, ਬਲਬੀਰ ਸਿੰਘ, ਰਣਧੀਰ ਸਿੰਘ, ਬਚਿੱਤਰ ਸਿੰਘ, ਸ਼ਾਮ ਸਿੰਘ, ਸੰਤੋਖ ਸਿੰਘ, ਗੁਰਵਿੰਦਰ ਸਿੰਘ, ਤਰਸੇਮ ਸਿੰਘ, ਬਾਬਾ ਬੋਹੜ ਸਿੰਘ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ, ਡਾ. ਬਲਵਿੰਦਰ ਸਿੰਘ, ਸੁਦਾਗਰ ਸਿੰਘ, ਗੁਰਵੰਤ ਸਿੰਘ ਆਦਿ ਹਾਜ਼ਰ ਸਨ |