16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਬਿਜਲੀ ਸੋਧ ਬਿੱਲ ਵਿਰੱੁਧ 16 ਨੂੰ ਡੀ.ਸੀ. ਗੁਰਦਾਸਪੁਰ ਦੇ ਦਫ਼ਤਰ ਮੂਹਰੇ ਦੇਵਾਂਗੇ ਧਰਨਾ-ਰਾਜੂ ਅÏਲਖ

Ad Position 21
No active advertisement
ਅਜੀਤ ਡੈਸਕ 05-01-2026
ਹਰਚੋਵਾਲ, 4 ਜਨਵਰੀ (ਰਣਜੋਧ ਸਿੰਘ ਭਾਮ/ਢਿੱਲੋਂ)-ਬਿਜਲੀ ਸੋਧ ਬਿੱਲ ਨੂੰ ਲੈ ਕੇ ਅੱਜ ਮਾਝਾ ਕਿਸਾਨ ਸੰਘਰਸ਼ ਕਮੇਟੀ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਕੀਤੀਆਂ ਗਈਆਂ, ਜਿਸ 'ਚ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਅÏਲਖ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 16 ਜਨਵਰੀ ਨੂੰ ਡੀ.ਸੀ. ਦਫਤਰ ਗੁਰਦਾਸਪੁਰ ਵਿਖੇ 11 ਵਜੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਡੀ.ਸੀ. ਗੁਰਦਾਸਪੁਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ | ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲੋਕ ਮਾਰੂ ਨੀਤੀਆਂ ਨੂੰ ਲੈ ਕੇ ਇਕ ਹੋਰ ਆਮ ਲੋਕਾਂ 'ਤੇ ਬੋਝ ਪਾਉਣ ਜਾ ਰਹੀ ਹੈ, ਜਿਸ 'ਚ ਲੋਕਾਂ ਦੇ ਪ੍ਰੀਪੇਡ ਮੀਟਰ ਲਗਾਏ ਜਾਣਗੇ, ਜਿਸ ਨਾਲ ਲੋਕਾਂ ਨੂੰ ਵੱਡੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਉਨ੍ਹਾਂ ਦੱਸਿਆ ਕਿ ਇਹ ਪ੍ਰੀਪੇਡ ਮੀਟਰ 'ਚ ਪੈਸੇ ਪਵਾ ਕੇ ਮੋਬਾਈਲ ਫੋਨ ਵਾਂਗ ਹੀ ਇਹ ਮੀਟਰ ਕੰਮ ਕਰਦੇ ਹਨ | ਉਨ੍ਹਾਂ ਦੱਸਿਆ ਕਿ ਜੇਕਰ ਇਸ ਵਿਚ ਪੈਸੇ ਖ਼ਤਮ ਹੋ ਗਏ ਤਾਂ ਘਰ ਦੀ ਬਿਜਲੀ ਵੀ ਬੰਦ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਇਸ ਨੀਤੀ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਤੇ ਦੁਕਾਨਦਾਰਾਂ ਕਿਸਾਨਾਂ 'ਤੇ ਬੋਝ ਨਹੀਂ ਪੈਣ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਘੁਮਾਣ ਵਿਖੇ ਸ੍ਰੀ ਨਾਮਦੇਵ ਦਰਬਾਰ ਕਮੇਟੀ ਵਲੋਂ 15 ਨੂੰ ਮਨਾਇਆ ਜਾਵੇਗਾ ਭਗਤ ਨਾਮਦੇਵ ਜੀ ਦਾ ਪਰਲੋਕ ਗਮਨ ਦਿਵਸ ਅਗਲੀ ਖ਼ਬਰ ਬਾਬਾ ਜਗੀਰ ਸਿੰਘ ਹਰੂਵਾਲ ਦੀਆਂ ਅਸਥੀਆਂ ਜਲ ਪ੍ਰਵਾਹ
Ad Position 24